04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਵਾਰਿਸ ਪੰਜਾਬ ਦੇ ਅਤੇ ਅਕਾਲੀ ਦਲ ਪੁਨਰ ਸੁਰਜੀਤ ਦਰਮਿਆਨ ਸਮਝੌਤਾ ਲਾਹੇਵੰਦ ਸਾਬਿਤ ਹੋਵੇਗਾ- ਜੌਲਾ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਲਾਲੜੂ, 25 ਅਪ੍ਰੈਲ (ਰਾਜਬੀਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿਚਕਾਰ ਹੋਏ ਗੱਠਜੋੜ ਦੇ ਸੰਬੰਧ 'ਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਨਿਰਮੈਲ ਸਿੰਘ ਜੌਲਾ ਨੇ ਇਲਾਕੇ ਦੇ ਲੋਕਾਂ ਨੂੰ ਇਕੱਤਰ ਕਰਕੇ ਇਸ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਭਲਾਈ ਲਈ ਸਹੀ ਕਰਾਰ ਦਿੱਤਾ | ਜਥੇ. ਨਿਰਮੈਲ ਸਿੰਘ ਜੌਲਾ ਨੇ ਕਿਹਾ ਕਿ ਦੋਵੇਂ ਪਾਰਟੀਆਂ ਦੇ ਗੱਠਜੋੜ ਨਾਲ ਜਿਥੇ ਪੰਜਾਬ ਨੂੰ ਸਹੀ ਸੇਧ ਮਿਲੇਗੀ, ਉੱਥੇ ਹੀ ਪੰਜਾਬ ਦੇ ਲੋਕਾਂ ਨੂੰ ਵਧੀਆ ਪਲੇਟਫਾਰਮ ਮਿਲੇਗਾ | ਉਨ੍ਹਾਂ ਦੱਸਿਆ ਕਿ ਗੱਠਜੋੜ ਨੂੰ ਲੈ ਕੇ ਪੰਜਾਬ ਖਾਸ ਕਰਕੇ ਸਿੱਖ ਭਾਈਚਾਰੇ ਦੇ ਲੋਕਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ 'ਚ ਗੱਠਜੋੜ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਦੇ ਪਾਣੀਆਂ ਦੇ ਮੁੱਦੇ ਹੱਲ ਕੀਤੇ ਜਾਣਗੇ ਅਤੇ ਪੰਜਾਬ 'ਚ ਨਸ਼ੇ ਨੂੰ ਪੂਰੀ ਤਰ੍ਹਾਂ ਨਾਲ ਠੱਲ੍ਹ ਪਾਈ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਸਰਕਾਰ ਪੰਜਾਬੀਆਂ ਦੇ ਮੁੱਖ ਮੁੱਦੇ 'ਕਿਸਾਨੀ ਦੇ ਮਸਲੇ' 'ਚ ਅਹਿਮ ਭੂਮਿਕਾ ਨਿਭਾਏਗੀ | ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਗੱਠਜੋੜ ਵਧੀਆ ਪਲੇਟਫਾਰਮ ਦੇ ਰੂਪ 'ਚ ਉੱਭਰ ਕੇ ਸਾਹਮਣੇ ਆਵੇਗਾ ਅਤੇ ਜੇਕਰ ਪੰਜਾਬ ਦੀ ਹੋਂਦ ਨੂੰ ਬਚਾਉਣਾ ਹੈ ਤਾਂ ਹਰ ਪੰਜਾਬੀ ਨੂੰ ਸਹਿਯੋਗ ਦਿੰਦਿਆਂ ਗੱਠਜੋੜ ਨੂੰ ਮਜ਼ਬੂਤ ਬਣਾਉਣਾ ਪਵੇਗਾ | ਉਨ੍ਹਾਂ ਕਿਹਾ ਕਿ ਬੰਦੀ ਸਿੰਘ ਆਪਣੀ ਸਜ਼ਾ ਪੂਰੀ ਕਰਨ ਦੇ ਬਾਵਜੂਦ ਵੀ ਕਈ-ਕਈ ਸਾਲਾਂ ਤੋਂ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਹਨ, ਪਰ ਉਨ੍ਹਾਂ ਨੂੰ ਬਾਹਰ ਨਹੀਂ ਕੱਢਿਆ ਜਾ ਰਿਹਾ | ਉਨ੍ਹਾਂ ਕਿਹਾ ਕਿ ਪੰਜਾਬ 'ਚ ਗੱਠਜੋੜ ਦੀ ਸਰਕਾਰ ਬਣਨ ਉਪਰੰਤ ਪਹਿਲੇ ਦੇ ਆਧਾਰ 'ਤੇ ਬੰਦੀ ਸਿੰਘਾਂ ਦੇ ਮਸਲੇ ਨੂੰ ਹੱਲ ਕੀਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦਾਸ ਸਿੰਘ ਜਵਾਹਰਪੁਰ, ਦਵਿੰਦਰ ਨੰਬਰਦਾਰ, ਸੁਰਿੰਦਰ ਸਿੰਘ ਡੇਰਾਬੱਸੀ, ਨਿਰਮਲ ਸਿੰਘ ਨਾਭਾ, ਸਤਵਿੰਦਰ ਸਿੰਘ ਰਾਮਪੁਰ ਸੈਣੀਆਂ, ਮਨਜੀਤ ਸਿੰਘ ਬਸੌਲੀ, ਮਲਕੀਤ ਸਿੰਘ, ਬਲਜਿੰਦਰ ਸਿੰਘ, ਨੈਬ ਸਿੰਘ, ਮਹਿੰਦਰ ਸਿੰਘ, ਅਮਰਜੀਤ ਸਿੰਘ, ਵਰਿੰਦਰ ਸਿੰਘ, ਰਣਜੀਤ ਸਿੰਘ, ਕੁਲਵੰਤ ਸਿੰਘ, ਨਿਸ਼ਾਨ ਸਿੰਘ, ਗੁਰਦੀਪ ਸਿੰਘ, ਕੇਸਰ ਸਿੰਘ, ਕੁਲਦੀਪ ਸਿੰਘ ਤੇ ਨਿਰਮਲ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੋਕਾਂ ਨੂੰ ਭਾਜਪਾ ਅਤੇ 'ਆਪ' ਦੇ ਇਰਾਦਿਆਂ ਨੂੰ ਸਮਝਣ ਦੀ ਲੋੜ- ਰੰਧਾਵਾ ਅਗਲੀ ਖ਼ਬਰ ਪਿਛਲੇ 6 ਸਾਲਾਂ ਦੌਰਾਨ ਸ਼ਹਿਰ 'ਚ ਦਰੱਖ਼ਤਾਂ ਦੀ ਗਿਣਤੀ 'ਚ ਵੱਡਾ ਵਾਧਾ ਹੋਇਆ <br/>
Ad Position 24