04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਲੋਕਾਂ ਨੂੰ ਭਾਜਪਾ ਅਤੇ 'ਆਪ' ਦੇ ਇਰਾਦਿਆਂ ਨੂੰ ਸਮਝਣ ਦੀ ਲੋੜ- ਰੰਧਾਵਾ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਚੰਡੀਗੜ੍ਹ, 25 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਸੀਨੀਅਰ ਕਾਂਗਰਸ ਆਗੂ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ 'ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਹੈ ਕਿ ਦੋਵੇਂ ਪਾਰਟੀਆਂ ਇਕੋ ਸਿੱਕੇ ਦੇ ਦੋ ਪਹਿਲੂ ਹਨ ਅਤੇ ਦੇਸ਼ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਕਮਜ਼ੋਰ ਕਰਨ ਦਾ ਕੰਮ ਕਰ ਰਹੀਆਂ ਹਨ | ਦੋਵੇਂ ਪਾਰਟੀਆਂ ਸੱਤਾ ਦੀ ਖ਼ਾਤਰ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਨਜ਼ਰਅੰਦਾਜ਼ ਕਰ ਰਹੀਆਂ ਹਨ | ਪੰਜਾਬ ਦੇ ਲੋਕਾਂ ਨੂੰ ਅੱਜ ਭਾਜਪਾ ਅਤੇ 'ਆਪ' ਦੇ ਇਸ ਇਰਾਦਿਆਂ ਨੂੰ ਸਮਝਣ ਦੀ ਲੋੜ ਹੈ | ਰੰਧਾਵਾ ਨੇ ਕਿਹਾ ਕਿ ਮੌਜੂਦਾ ਹਾਲਤਾਂ ਵਿਚ ਕਾਂਗਰਸ ਹੀ ਇਕ ਅਜਿਹੀ ਪਾਰਟੀ ਹੈ ਜੋ ਸੰਵਿਧਾਨ ਦੀ ਰਾਖੀ ਕਰ ਸਕਦੀ ਹੈ | ਜਮਹੂਰੀ ਢਾਂਚੇ ਨੂੰ ਮਜ਼ਬੂਤ ਰੱਖਣ ਲਈ ਵਚਨਬੱਧ ਹੈ | ਰੰਧਾਵਾ ਨੇ ਨਾ ਸਿਰਫ਼ ਪੰਜਾਬ ਦੇ ਲੋਕਾਂ ਨੂੰ ਸਗੋਂ ਦੇਸ਼ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕਤੰਤਰ ਅਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਲਈ ਕਾਂਗਰਸ ਦਾ ਸਾਥ ਦੇਣ | ਤਾਂ ਜੋ ਭਾਜਪਾ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਸਕੇ | ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਸਮੇਤ ਸੱਤ ਸੰਸਦ ਮੈਂਬਰ ਭਾਜਪਾ ਅਤੇ ਆਰ.ਐਸ.ਐਸ ਦੇ ਇਕਹਿਰੇ ਰਾਜ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰ ਰਹੇ ਹਨ | ਭਾਜਪਾ ਨਾ ਸਿਰਫ਼ ਲੋਕ ਸਭਾ ਅਤੇ ਵਿਧਾਨ ਸਭਾ ਵਿਚ ਆਪਣੀ ਗਿਣਤੀ ਵਧਾ ਕੇ ਮਨਮਾਨੇ ਬਿੱਲ ਪਾਸ ਕਰਨਾ ਚਾਹੁੰਦੀ ਹੈ, ਸਗੋਂ ਛੋਟੀਆਂ ਅਤੇ ਖੇਤਰੀ ਪਾਰਟੀਆਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਵੀ ਕਰ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਹਸਪਤਾਲ 'ਚ ਲੋਕਾਂ ਨੂੰ ਟੀ. ਬੀ. ਬਾਰੇ ਦਿੱਤੀ ਜਾਣਕਾਰੀ <br/> ਅਗਲੀ ਖ਼ਬਰ ਵਾਰਿਸ ਪੰਜਾਬ ਦੇ ਅਤੇ ਅਕਾਲੀ ਦਲ ਪੁਨਰ ਸੁਰਜੀਤ ਦਰਮਿਆਨ ਸਮਝੌਤਾ ਲਾਹੇਵੰਦ ਸਾਬਿਤ ਹੋਵੇਗਾ- ਜੌਲਾ
Ad Position 24