04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਜ਼ਿਲ੍ਹਾ ਹਸਪਤਾਲ 'ਚ ਲੋਕਾਂ ਨੂੰ ਟੀ. ਬੀ. ਬਾਰੇ ਦਿੱਤੀ ਜਾਣਕਾਰੀ <br/>

Ad Position 21
repet_subhas-goyals [Copy P29]
ਟੀ. ਬੀ. ਬਾਰੇ ਜਾਣਕਾਰੀ ਦਿੰਦੇ ਹੋਏ ਸਿਹਤ ਅਧਿਕਾਰੀ | ਅਜੀਤ ਤਸਵੀਰ <br/> 26-04-2026
ਐੱਸ. ਏ. ਐੱਸ. ਨਗਰ, 25 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਟੀ. ਬੀ. ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਮੁਹਾਲੀ ਵਿਚ ਵੱਖ-ਵੱਖ ਥਾਈਾ ਜਾਂਚ ਕੈਂਪ ਲਗਾਤਾਰ ਜਾਰੀ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਟੀ. ਬੀ. ਅਧਿਕਾਰੀ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਦੇਸ਼ ਵਿਚ ਟੀ. ਬੀ. ਦੇ ਮੁਕੰਮਲ ਖ਼ਾਤਮੇ ਲਈ 100 ਦਿਨਾਂ ਟੀ. ਬੀ. ਰੋਕਥਾਮ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹੇ ਦੇ ਸਬ-ਡਵੀਜ਼ਨਲ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ, ਪ੍ਰਾਇਮਰੀ ਹੈਲਥ ਸੈਂਟਰਾਂ ਤੇ ਆਯੁਸ਼ਮਾਨ ਅਰੋਗਿਆ ਕੇਂਦਰਾਂ ਅਤੇ ਵੱਖ-ਵੱਖ ਥਾਵਾਂ 'ਤੇ ਜਾਂਚ ਤੇ ਇਲਾਜ ਕੈਂਪਾਂ ਨੂੰ ਸਫਲਤਾਪੂਰਵਕ ਚਲਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ 'ਚ ਮੌਕੇ 'ਤੇ ਹੀ ਐਕਸਰੇ ਜਾਂਚ ਕੀਤੀ ਜਾਂਦੀ ਹੈ ਅਤੇ ਸ਼ੱਕੀ ਮਰੀਜ਼ਾਂ ਦੀ ਤੁਰੰਤ ਰਜਿਸ਼ਟ੍ਰੇਸ਼ਨ ਕੀਤੀ ਜਾਂਦੀ ਹੈ | ਡਾ. ਜੈਨ ਮੁਤਾਬਿਕ ਸਿਹਤ ਟੀਮਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਟੀ. ਬੀ. ਦੇ ਲੱਛਣਾਂ ਜਿਵੇਂ ਲੰਮੇ ਸਮੇਂ ਤਕ ਖੰਘ, ਬੁਖ਼ਾਰ, ਵਜ਼ਨ ਦਾ ਘਟਣਾ ਆਦਿ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਅੱਜ ਜ਼ਿਲ•ਾ ਹਸਪਤਾਲ ਮੁਹਾਲੀ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਹਸਪਤਾਲ ਵਿਚ ਆਏ ਹੋਏ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਟੀ. ਬੀ. ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਡਿਪਟੀ ਮਾਸ ਮੀਡੀਆ ਅਧਿਕਾਰੀ ਦਲਜੀਤ ਕੌਰ ਨੇ ਕਿਹਾ ਕਿ ਟੀ. ਬੀ. ਦਾ ਪੱਕਾ ਇਲਾਜ ਮੌਜੂਦ ਹੈ ਅਤੇ ਇਹ ਬਿਮਾਰੀ ਹੋਣ 'ਤੇ ਘਬਰਾਉਣ ਦੀ ਲੋੜ ਨਹੀਂ, ਕਿਉਂਕਿ ਹਰ ਸਰਕਾਰੀ ਸਿਹਤ ਸੰਸਥਾ ਵਿਚ ਡਾਟਸ ਪ੍ਰਣਾਲੀ ਰਾਹੀਂ ਇਸ ਦਾ ਬਿਲਕੁਲ ਮੁਫ਼ਤ ਇਲਾਜ ਹੁੰਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮਾਡਲ ਸਕੂਲ 'ਚ ਆਰਟੀਫੀਸ਼ੀਅਲ ਇੰਟੈਲੀਜੈਂਸ ਲੈਬ ਕੀਤੀ ਸਥਾਪਿਤ <br/> ਅਗਲੀ ਖ਼ਬਰ ਲੋਕਾਂ ਨੂੰ ਭਾਜਪਾ ਅਤੇ 'ਆਪ' ਦੇ ਇਰਾਦਿਆਂ ਨੂੰ ਸਮਝਣ ਦੀ ਲੋੜ- ਰੰਧਾਵਾ
Ad Position 24