04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸਰਕਾਰੀ ਮਾਡਲ ਸਕੂਲ 'ਚ ਆਰਟੀਫੀਸ਼ੀਅਲ ਇੰਟੈਲੀਜੈਂਸ ਲੈਬ ਕੀਤੀ ਸਥਾਪਿਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਚੰਡੀਗੜ੍ਹ, 25 ਅਪ੍ਰੈਲ (ਸੁਖਵਿੰਦਰ ਸਿੰਘ ਸ਼ਾਨ)- ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ 32 ਚੰਡੀਗੜ੍ਹ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਲੈਬ ਦਾ ਉਦਘਾਟਨ ਜ਼ਿਲ੍ਹਾ ਯੁਵਾ ਅਧਿਕਾਰੀ ਵਿਨੇ ਕੁਮਾਰ (ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ) ਵਲੋਂ ਕੀਤਾ ਗਿਆ, ਜੋ ਵਿਦਿਆਰਥੀਆਂ ਵਿਚ ਡਿਜੀਟਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ | ਇਸ ਮੌਕੇ ਮੁੱਖ ਮਹਿਮਾਨ ਵਿਨੇ ਕੁਮਾਰ ਨੇ ਇਸ ਪਹਿਲਕਦਮੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਭਵਿੱਖ ਨੂੰ ਆਕਾਰ ਦੇਵੇਗੀ | ਅਜਿਹੀਆਂ ਲੈਬਾਂ ਵਿਦਿਆਰਥੀਆਂ ਨੂੰ ਨਵੇਂ ਹੁਨਰ ਵਿਕਸਤ ਕਰਨ, ਵਿਸ਼ਲੇਸ਼ਣਾਤਮਕ ਸੋਚ ਨੂੰ ਮਜ਼ਬੂਤ ਕਰਨ ਅਤੇ ਬਿਹਤਰ ਕਰੀਅਰ ਦੇ ਮੌਕਿਆਂ ਲਈ ਤਿਆਰ ਕਰਨ ਵਿੱਚ ਮਦਦ ਕਰਨਗੀਆਂ |
ਜ਼ਿਕਰਯੋਗ ਹੈ ਕਿ ਇਹ ਏ.ਆਈ ਲੈਬ ਗਲੋਬਲ ਯੂਥ ਫੈਡਰੇਸ਼ਨ ਦੁਆਰਾ ਚਲਾਈ ਜਾਵੇਗੀ, ਜੋ ਕਿ ਮੇਰਾ ਯੁਵਾ ਭਾਰਤ ਦੇ ਅਧੀਨ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਨਾਲ ਸੰਬੰਧਿਤ ਹੈ | ਸਰਕਾਰੀ ਸਕੂਲਾਂ ਵਿਚ ਇਹ ਪ੍ਰੋਜੈਕਟ ਸਟੇਟ ਐਨ.ਐਸ.ਐਸ ਸੈੱਲ ਚੰਡੀਗੜ੍ਹ ਦੇ ਸਹਿਯੋਗ ਨਾਲ ਲਾਗੂ ਕੀਤਾ ਗਿਆ ਸੀ ਅਤੇ ਐਸ.ਏ.ਜੀ ਫਾਊਾਡੇਸ਼ਨ ਨੇ ਕੰਪਿਊਟਰ (ਸੀਪੀਯੂ) ਪ੍ਰਦਾਨ ਕਰਨ ਅਤੇ ਜ਼ਰੂਰੀ ਬੁਨਿਆਦੀ ਢਾਂਚਾ ਵਿਕਸਤ ਕਰਨ ਵਿੱਚ ਮਹੱਤਵਪੂਰਨ ਸਹਾਇਤਾ ਪ੍ਰਦਾਨ ਕੀਤੀ | ਗਲੋਬਲ ਯੂਥ ਫੈਡਰੇਸ਼ਨ ਦੇ ਡਾਇਰੈਕਟਰ ਰੋਹਿਤ ਕੁਮਾਰ ਨੇ ਸਾਰੇ ਸਹਿਯੋਗੀਆਂ ਅਤੇ ਭਾਈਵਾਲਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਠਨ ਦਾ ਉਦੇਸ਼ ਸਮਾਵੇਸ਼ੀ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਹੈ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਸੰਗੀਤਾ ਛਾਬੜਾ, ਸੇਜ ਬਿਜ਼ਨਸ ਦੇ ਡਾਇਰੈਕਟਰ ਮਹੇਸ਼ ਗਰਗ ਅਤੇ ਸੁਦੀਪਤੀ ਰਸਤੋਗੀ, ਸਿਖਲਾਈ ਅਤੇ ਵਿਕਾਸ ਦੇ ਮੁਖੀ ਗਲੋਬਲ ਸੇਜ ਫਾਊਾਡੇਸ਼ਨ ਅੰਬੈਸਡਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਤਵਾੜਾ ਸਾਹਿਬ ਸਕੂਲ ਵਿਖੇ ਫਾਇਰ ਸੇਫ਼ਟੀ ਮੌਕ ਡਰਿੱਲ ਕਰਵਾਈ <br/> ਅਗਲੀ ਖ਼ਬਰ ਜ਼ਿਲ੍ਹਾ ਹਸਪਤਾਲ 'ਚ ਲੋਕਾਂ ਨੂੰ ਟੀ. ਬੀ. ਬਾਰੇ ਦਿੱਤੀ ਜਾਣਕਾਰੀ <br/>
Ad Position 24