04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਰਤਵਾੜਾ ਸਾਹਿਬ ਸਕੂਲ ਵਿਖੇ ਫਾਇਰ ਸੇਫ਼ਟੀ ਮੌਕ ਡਰਿੱਲ ਕਰਵਾਈ <br/>

Ad Position 21
repet_subhas-goyals [Copy P29]
ਰਤਵਾੜਾ ਸਾਹਿਬ ਸਕੂਲ ਵਿਖੇ ਕਰਵਾਈ ਗਈ ਮੌਕ ਡਰਿੱਲ 'ਚ ਹਿੱਸਾ ਲੈਂਦੇ ਹੋਏ ਵਿਦਿਆਰਥੀ | ਤਸਵੀਰ : ਦਿਲਬਰ ਸਿੰਘ ਖੈਰਪੁਰ <br/> 26-04-2026
ਮੁੱਲਾਂਪੁਰ ਗਰੀਬਦਾਸ, 25 ਅਪ੍ਰੈਲ (ਦਿਲਬਰ ਸਿੰਘ ਖੈਰਪੁਰ)-ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਵਿਖੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਫਾਇਰ ਸੇਫ਼ਟੀ ਮੌਕ ਡਰਿੱਲ ਕਰਵਾਈ ਗਈ | ਇਸ ਮੌਕੇ ਬੱਚਿਆਂ ਨੂੰ ਅੱਗ 'ਤੇ ਕਾਬੂ ਪਾਉਣ ਦੇ ਤਰੀਕਿਆਂ ਅਤੇ ਅੱਗ ਬੁਝਾਉਣ ਵਾਲੇ ਵੱਖ-ਵੱਖ ਸਾਧਨਾਂ ਦੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਤਜ਼ਰਬੇਕਾਰ ਟੀਮ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਵਿਵਹਾਰਕ ਅਭਿਆਸ ਵੀ ਕਰਵਾਇਆ | ਵਿਦਿਆਰਥੀਆਂ ਨੇ ਇਸ ਡਰਿੱਲ 'ਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਅੱਗ ਬੁਝਾਉਣ ਦੇ ਤਰੀਕਿਆਂ ਨੂੰ ਧਿਆਨ ਨਾਲ ਸਿੱਖਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਇੰਜ. ਜਸਵੰਤ ਸਿੰਘ ਨੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਵਿਦਿਆਰਥੀਆਂ ਨੂੰ ਕੁਦਰਤੀ ਆਫ਼ਤਾਂ ਤੋਂ ਬਚਾਅ ਲਈ ਸੁਚੇਤ ਰਹਿਣ ਅਤੇ ਅਜਿਹੀਆਂ ਗਤੀਵਿਧੀਆਂ 'ਚ ਲਗਾਤਾਰ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ, ਜਦਕਿ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਨੇ ਬੱਚਿਆਂ ਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ 'ਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਆਪਣਾ ਅਸ਼ੀਰਵਾਦ ਦਿੱਤਾ | ਇਸ ਮੌਕੇ ਸਕੂਲ ਪਿ੍ੰ. ਰੀਤੂ ਓਬਰਾਏ ਸਮੇਤ ਸਮੁੱਚੇ ਸਟਾਫ਼ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪੰਜਾਬੀ ਗਾਇਕ ਮਨਕੀਰਤ ਔਲਖ ਵਲੋਂ ਟਰੈਕਟਰ ਭੇਟ <br/> ਅਗਲੀ ਖ਼ਬਰ ਸਰਕਾਰੀ ਮਾਡਲ ਸਕੂਲ 'ਚ ਆਰਟੀਫੀਸ਼ੀਅਲ ਇੰਟੈਲੀਜੈਂਸ ਲੈਬ ਕੀਤੀ ਸਥਾਪਿਤ <br/>
Ad Position 24