04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪੰਜਾਬੀ ਗਾਇਕ ਮਨਕੀਰਤ ਔਲਖ ਵਲੋਂ ਟਰੈਕਟਰ ਭੇਟ <br/>

Ad Position 21
repet_subhas-goyals [Copy P29]
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਲਈ ਭੇਟ ਕੀਤੇ ਗਏ ਟਰੈਕਟਰ ਨਾਲ ਮਨਕੀਰਤ ਔਲਖ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸੇਵਾਦਾਰ | ਅਜੀਤ ਤਸਵੀਰ <br/> 26-04-2026
ਐੱਸ. ਏ. ਐੱਸ. ਨਗਰ, 25 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਾਰ ਸੇਵਾ ਲਈ ਉੱਘੇ ਪੰਜਾਬੀ ਗਾਇਕ ਮਨਕੀਰਤ ਔਲਖ ਵਲੋਂ 'ਸੋਨਾਲੀਕਾ 4 X 4' ਟਰੈਕਟਰ ਭੇਟ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਮਨਕੀਰਤ ਔਲਖ ਵਲੋਂ ਟਰੈਕਟਰ ਨਿਸ਼ਾਨ ਸਾਹਿਬ ਕੋਲ ਖੜ੍ਹਾ ਕਰਕੇ ਟਰੈਕਟਰ ਦੀ ਚਾਬੀ ਗੁਰਦੁਆਰਾ ਸਾਹਿਬ ਦੇ ਦਫ਼ਤਰ ਵਿਖੇ ਦੇ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਟਰੈਕਟਰ ਦੇ ਸਾਰੇ ਕਾਗਜ਼ਾਤ ਤੇ ਬੀਮਾ ਆਦਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਂਅ 'ਤੇ ਹੈ | ਉਨ੍ਹਾਂ ਦੱਸਿਆ ਕਿ ਟਰੈਕਟਰ 'ਤੇ ਲੱਗਣ ਵਾਲਾ ਸਾਰਾ ਸਾਮਾਨ ਵੀ ਦਾਨੀ ਸੱਜਣ ਵਲੋਂ ਲਗਵਾ ਕੇ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਾਗਜ਼ਾਂ ਦੇ ਮੁਤਾਬਿਕ ਟਰੈਕਟਰ ਦੀ ਕੀਮਤ 12 ਲੱਖ 94 ਹਜ਼ਾਰ ਰੁ. ਹੈ | ਇਸੇ ਦੌਰਾਨ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵਲੋਂ ਇਕੱਠੇ ਹੋ ਕੇ ਕੜਾਹ ਪ੍ਰਸ਼ਾਦਿ ਦੀ ਦੇਗ ਸਜਾ ਕੇ ਅਰਦਾਸੀਆ ਸਿੰਘ ਤੋਂ ਦਾਨੀ ਸੱਜਣ ਦੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ ਗਈ | ਇਸ ਮੌਕੇ ਮਨਕੀਰਤ ਔਲਖ ਨੇ ਕਿਹਾ ਕਿ ਅੱਜ ਉਹ ਜਿਸ ਮੁਕਾਮ 'ਤੇ ਹੈ, ਉਹ ਉਸ ਨੂੰ ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ ਦੇ ਇਸ ਸ਼ਹੀਦੀ ਅਸਥਾਨ ਦੀ ਬਦੌਲਤ ਹੀ ਪ੍ਰਾਪਤ ਹੋਇਆ ਹੈ |

Ad Position 22
No active advertisement
ਪਿਛਲੀ ਖ਼ਬਰ ਏ. ਪੀ. ਜੇ. ਸਕੂਲ ਨੇ ਡਿਕਲੇਮੇਸ਼ਨ ਮੁਕਾਬਲੇ ਦਾ ਫਾਈਨਲ ਰਾਊਾਡ ਕਰਵਾਇਆ <br/> ਅਗਲੀ ਖ਼ਬਰ ਰਤਵਾੜਾ ਸਾਹਿਬ ਸਕੂਲ ਵਿਖੇ ਫਾਇਰ ਸੇਫ਼ਟੀ ਮੌਕ ਡਰਿੱਲ ਕਰਵਾਈ <br/>
Ad Position 24