ਖਰੜ, 25 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਏ. ਪੀ. ਜੇ. ਸਕੂਲ ਮੁੰਡੀ ਖਰੜ ਵਲੋਂ ਸਕੂਲ ਦੇ ਆਡੀਟੋਰੀਅਮ ਵਿਖੇ 'ਧਰਤੀ ਦਿਵਸ' ਨੂੰ ਸਮਰਪਿਤ ਡਿਕਲੇਮੇਸ਼ਨ ਮੁਕਾਬਲੇ ਦਾ ਫਾਈਨਲ ਰਾਊਾਡ ਸਫ਼ਲਤਾਪੂਰਵਕ ਕਰਵਾਇਆ ਗਿਆ | ਇਸ ਪ੍ਰੋਗਰਾਮ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੇ ਵਿਚਾਰਾਂ ਅਤੇ ਧਰਤੀ ਦੀ ਸੁਰੱਖਿਆ ਬਾਰੇ ਜਾਗਰੂਕਤਾ ਨੂੰ ਪ੍ਰਭਾਵਸ਼ਾਲੀ ਭਾਸ਼ਣਾਂ ਰਾਹੀਂ ਪ੍ਰਗਟ ਕੀਤਾ | ਇਸ ਮੁਕਾਬਲੇ ਦਾ ਮਕਸਦ ਵਾਤਾਵਰਨ ਸੁਰੱਖਿਆ ਪ੍ਰਤੀ ਬੱਚਿਆਂ 'ਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣਾ ਸੀ | ਇਸ ਮੌਕੇ ਸਕੂਲ ਪਿ੍ੰ. ਜਸਵੀਰ ਚੰਦਰ ਨੇ ਉਚੇਚੇ ਤੌਰ 'ਤੇ ਹਾਜ਼ਰੀ ਭਰਦਿਆਂ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ | ਉਨ੍ਹਾਂ ਵਿਦਿਆਰਥੀਆਂ ਦੀ ਮਿਹਨਤ ਅਤੇ ਧਰਤੀ ਮਾਂ ਪ੍ਰਤੀ ਜਾਗਰੂਕਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿਵੇਂ ਧਰਤੀ ਸਾਡੀਆਂ ਲੋੜਾਂ ਪੂਰੀਆਂ ਕਰਦੀ ਹੈ, ਉਸੇ ਤਰ੍ਹਾਂ ਮਾਪੇ ਵੀ ਆਪਣੇ ਬੱਚਿਆਂ ਦੀਆਂ ਸਾਰੀਆਂ ਲੋੜਾਂ ਪਿਆਰ ਨਾਲ ਪੂਰੀਆਂ ਕਰਦੇ ਹਨ, ਲਿਹਾਜ਼ਾ ਧਰਤੀ ਮਾਂ ਅਤੇ ਮਾਪਿਆਂ ਦਾ ਪੂਰਨ ਸਤਿਕਾਰ ਕੀਤਾ ਜਾਵੇ | ਇਸ ਮੌਕੇ ਸਕੂਲ ਦੀਆਂ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀ ਅਤੇ ਸਟਾਫ਼ ਮੈਂਬਰ ਵੀ ਹਾਜ਼ਰ ਸਨ |