03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਡੇਰਾਬੱਸੀ ਵਿਖੇ 'ਆਪ' ਵਲੋਂ ਭਾਜਪਾ ਤੇ ਬਾਗੀ ਸੰਸਦ ਮੈਂਬਰਾਂ ਵਿਰੁੱਧ ਪ੍ਰਦਰਸ਼ਨ ਵਿਧਾਇਕ ਰੰਧਾਵਾ ਦੀ ਅਗਵਾਈ ਹੇਠ ਫੂਕਿਆ ਪੁਤਲਾ <br/>

Ad Position 21
No active advertisement
ਅਜੀਤ ਡੈਸਕ 27-04-2026
ਡੇਰਾਬੱਸੀ, 26 ਅਪ੍ਰੈਲ (ਰਣਬੀਰ ਸਿੰਘ ਪੜ੍ਹੀ)-'ਆਪ' ਦੇ 7 ਰਾਜ ਸਭਾ ਮੈਂਬਰਾਂ ਦੇ ਭਾਜਪਾ 'ਚ ਸ਼ਾਮਿਲ ਹੋਣ ਦੇ ਵਿਰੋਧ ਵਿਚ ਡੇਰਾਬੱਸੀ ਵਿਖੇ ਪਾਰਟੀ ਵਰਕਰਾਂ ਵਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ | ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਸਥਿਤ ਡੇਰਾਬੱਸੀ ਬੱਸ ਸਟੈਂਡ 'ਤੇ ਇਕੱਠੇ ਹੋਏ ਵਰਕਰਾਂ ਨੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਰਾਘਵ ਚੱਢਾ ਸਮੇਤ ਹੋਰਨਾਂ ਬਾਗੀ ਆਗੂਆਂ ਦਾ ਸਾਂਝਾ ਪੁਤਲਾ ਫੂਕ ਕੇ ਆਪਣੀ ਭੜਾਸ ਕੱਢੀ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਜਿਨ੍ਹਾਂ ਨੁਮਾਇੰਦਿਆਂ ਨੂੰ ਜਨਤਾ ਨੇ ਵੱਡੇ ਭਰੋਸੇ ਨਾਲ ਚੁਣ ਕੇ ਉੱਚ ਸਦਨ 'ਚ ਭੇਜਿਆ ਸੀ, ਉਨ੍ਹਾਂ ਨੇ ਨਿੱਜੀ ਸਵਾਰਥਾਂ ਲਈ ਪਾਰਟੀ ਬਦਲ ਕੇ ਲੋਕਾਂ ਦੇ ਫਤਵੇ ਦਾ ਅਪਮਾਨ ਕੀਤਾ ਹੈ | ਉਨ੍ਹਾਂ ਸਖ਼ਤ ਸ਼ਬਦਾਂ 'ਚ ਕਿਹਾ ਕਿ ਜਨਤਾ ਦੇ ਜਨਾਦੇਸ਼ ਦਾ ਸਨਮਾਨ ਕਰਨਾ ਹਰ ਆਗੂ ਦੀ ਨੈਤਿਕ ਜ਼ਿੰਮੇਵਾਰੀ ਹੁੰਦੀ ਹੈ, ਪਰ ਇਨ੍ਹਾਂ ਲੀਡਰਾਂ ਨੇ ਸਿਧਾਂਤਾਂ ਦੀ ਬਲੀ ਦੇ ਕੇ ਲੋਕਤੰਤਰੀ ਕਦਰਾਂ-ਕੀਮਤਾਂ ਦਾ ਘਾਣ ਕੀਤਾ ਹੈ | ਇਸ ਮੌਕੇ 'ਆਪ' ਵਰਕਰਾਂ ਨੇ ਕੇਂਦਰ ਸਰਕਾਰ ਅਤੇ ਭਾਜਪਾ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ | ਇਸ ਰੋਸ ਮੁਜ਼ਾਹਰੇ ਦੌਰਾਨ 'ਪੰਜਾਬ ਦੇ ਗੱਦਾਰ ਮੁਰਦਾਬਾਦ' ਅਤੇ 'ਜਨਤਾ ਨਾਲ ਧੋਖਾ ਨਹੀਂ ਚੱਲੇਗਾ' ਵਰਗੇ ਨਾਅਰਿਆਂ ਨਾਲ ਮਾਹੌਲ ਗਰਮ ਰਿਹਾ | ਇਸ ਦੌਰਾਨ ਪਾਰਟੀ ਆਗੂਆਂ ਨੇ ਐਲਾਨ ਕੀਤਾ ਕਿ 'ਆਪ' ਲੋਕਾਂ ਦੇ ਅਧਿਕਾਰਾਂ ਅਤੇ ਜਨਾਦੇਸ਼ ਦੀ ਰਾਖੀ ਲਈ ਆਪਣਾ ਅੰਦੋਲਨ ਤੇਜ਼ ਕਰੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਜਨਤਾ ਕਦੇ ਮੁਆਫ਼ ਨਹੀਂ ਕਰੇਗੀ ਅਤੇ ਆਉਣ ਵਾਲੇ ਦਿਨਾਂ ਵਿਚ ਪਾਰਟੀ ਵਲੋਂ ਹਰ ਪੱਧਰ 'ਤੇ ਇਸ ਦਾ ਵਿਰੋਧ ਜਾਰੀ ਰੱਖਿਆ ਜਾਵੇਗਾ |
ਰਾਜ ਸਭਾ ਮੈਂਬਰਾਂ ਦੇ ਭਾਜਪਾ ਨਾਲ ਮਿਲਾਪ ਦੇ ਵਿਰੋਧ 'ਚ ਹਲਕਾ ਖਰੜ 'ਚ ਰੋਸ ਪ੍ਰਦਰਸ਼ਨ
ਖਰੜ, (ਜੰਡਪੁਰੀ)-'ਆਪ' ਦੇ ਸੱਤ ਰਾਜ ਸਭਾ ਮੈਂਬਰਾਂ ਰਾਘਵ ਚੱਢਾ, ਅਸ਼ੋਕ ਮਿੱਤਲ, ਸੰਦੀਪ ਪਾਠਕ, ਹਰਭਜਨ ਸਿੰਘ, ਰਾਜਿੰਦਰ ਗੁਪਤਾ, ਵਿਕਰਮ ਸਾਹਨੀ ਤੇ ਸਵਾਤੀ ਮਾਲੀਵਾਲ ਵਲੋਂ ਭਾਜਪਾ ਨਾਲ ਮਿਲਾਪ ਕਰਨ ਦੇ ਵਿਰੋਧ ਵਜੋਂ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਅੱਜ ਹਲਕਾ ਖਰੜ ਦੇ ਸੰਨੀ ਇਨਕਲੇਵ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਆਗੂਆਂ ਅਤੇ ਵਰਕਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਪੁਤਲਾ ਫੂਕਿਆ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਇਨ੍ਹਾਂ ਰਾਜ ਸਭਾ ਮੈਂਬਰਾਂ ਵਲੋਂ ਭਾਜਪਾ ਦੇ ਡਰ ਕਾਰਨ ਲਿਆ ਗਿਆ ਇਹ ਫੈਸਲਾ ਕਾਇਰਤਾ ਅਤੇ ਲੋਕਾਂ ਨਾਲ ਗਦਾਰੀ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਨਾਂਅ ਅਤੇ ਲੋਕਾਂ ਦੇ ਭਰੋਸੇ 'ਤੇ ਰਾਜ ਸਭਾ ਤੱਕ ਦਾ ਸਫਰ ਤੈਅ ਕੀਤਾ, ਉਨ੍ਹਾਂ ਵਲੋਂ ਇਸ ਤਰ੍ਹਾਂ ਦਾ ਕਦਮ ਚੁੱਕਣਾ ਲੋਕਤੰਤਰ ਦੀ ਮਰਿਆਦਾ ਦੇ ਖਿਲਾਫ਼ ਹੈ | ਹਲਕਾ ਖਰੜ ਦੇ 'ਆਪ' ਆਗੂਆਂ ਨੇ ਕਿਹਾ ਕਿ ਲੋਕਾਂ ਦੇ ਭਰੋਸੇ ਨਾਲ ਧੋਖਾ ਕਰਨ ਵਾਲਿਆਂ ਨੂੰ ਜਨਤਾ ਕਦੇ ਵੀ ਮੁਆਫ ਨਹੀਂ ਕਰੇਗੀ | ਇਸ ਰੋਸ ਪ੍ਰਦਰਸ਼ਨ 'ਚ ਹਰੀਸ਼ ਰਾਣਾ ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ, ਨਵਦੀਪ ਸਿੰਘ ਸੰਗਠਨ ਇੰਚਾਰਜ, ਵਿਕਾਸ ਮੋਹਨ ਪੀ. ਏ. ਟੂ ਵਿਧਾਇਕ ਅਨਮੋਲ ਗਗਨ ਮਾਨ, ਬਲਜੀਤ ਸਿੰਘ ਮੀਡੀਆ ਇੰਚਾਰਜ, ਹਰਪ੍ਰੀਤ ਕੌਰ ਹਲਕਾ ਕੋਆਰਡੀਨੇਟਰ, ਰਾਜਵੀਰ ਸਿੰਘ ਰਾਜੀ, ਹਰਮੇਸ਼ ਮੇਸ਼ੀ, ਰਾਮ ਸਰੂਪ, ਹਰਮੀਤ ਸਿੰਘ ਛਿੱਬਰ ਜ਼ੋਨਲ ਇੰਚਾਰਜ ਮਾਲਵਾ ਈਸਟ ਸਿੱਖਿਆ ਕ੍ਰਾਂਤੀ, ਜਸਪ੍ਰੀਤ ਸਿੰਘ ਸਰਪੰਚ ਬਰਸਾਲਪੁਰ, ਜੱਗੀ ਕਾਦੀਮਾਜਰਾ,ਅਮਨਦੀਪ ਸਿੰਘ, ਪਿ੍ੰਸ ਧਾਲੀਵਾਲ, ਨਿਤਾਸ਼ਾ ਜੋਸ਼ੀ ਚੇਅਰਪਰਸਨ ਐਸ. ਐਮ. ਸੀ./ਐਸ. ਓ. ਈ. ਖਰੜ ਸਮੇਤ ਜ਼ਿਲ੍ਹਾ ਪੱਧਰ, ਹਲਕਾ ਪੱਧਰ ਅਤੇ ਬਲਾਕ ਪੱਧਰ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਸਮੇਤ ਵੱਖ-ਵੱਖ ਵਿੰਗਾਂ ਦੇ ਪ੍ਰਤੀਨਿਧੀਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਅਤੇ ਸਭ ਨੇ ਇਕਸੁਰ ਹੋ ਕੇ ਇਸ ਕਦਮ ਦੀ ਕੜੀ ਨਿੰਦਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ ਇਕ ਨੌਜਵਾਨ ਕਾਬੂ <br/> ਅਗਲੀ ਖ਼ਬਰ 'ਕ੍ਰਾਊਨ ਐਂਡ ਕਨਵਰਸੇਸ਼ਨਜ਼' ਵਰਕਸ਼ਾਪ 'ਚ ਮਾਡਲ ਸੁੰਦਰੀ ਅਦਿਤੀ ਗੋਵਿਤਿ੍ਕਰ ਨੇ ਦਿੱਤੇ ਪੇਜੈਂਟ ਜਿੱਤਣ ਦੇ ਟਿੱਪਸ <br...
Ad Position 24