03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਹਲਕੇ ਅਧੀਨ ਆਉਂਦੀਆਂ ਕਮੇਟੀਆਂ 'ਚ ਵਾਰਡਬੰਦੀ ਦੌਰਾਨ ਹੋਈਆਂ ਬੇਨਿਯਮੀਆਂ : ਕੰਗ ਕਾਂਗਰਸ ਮਿਊਾਸੀਪਲ ਕਮੇਟੀ ਚੋਣਾਂ ਡਟ ਕੇ ਲੜੇਗੀ

Ad Position 21
No active advertisement
ਅਜੀਤ ਡੈਸਕ 27-04-2026
ਖਰੜ, 26 ਅਪ੍ਰੈਲ (ਜੰਡਪੁਰੀ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਸੂਬੇ 'ਚ ਮਿਊਾਸੀਪਲ ਕਮੇਟੀਆਂ ਦੀਆਂ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਕਿਸੇ ਵੀ ਮੌਕੇ ਪੰਜਾਬ ਦੀ 'ਆਪ' ਸਰਕਾਰ ਇਨ੍ਹਾਂ ਚੋਣਾਂ ਦਾ ਐਲਾਨ ਕਰ ਸਕਦੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਇਨ੍ਹਾਂ ਚੋਣਾਂ ਲਈ ਬਹੁਤ ਸੁਚੇਤ ਰਹਿਣਾ ਚਾਹੀਦਾ ਹੈ ਕਿਉਂਕਿ ਜਿਵੇਂ ਪਹਿਲਾਂ 'ਆਪ' ਸਰਕਾਰ ਨੇ ਪੰਚਾਇਤੀ/ਸੰਮਤੀ ਚੋਣਾਂ 'ਚ ਵਾਰਡਬੰਦੀ ਅਤੇ ਸੀਟਾਂ ਦੀ ਰਿਜ਼ਰਵੇਸ਼ਨ 'ਚ ਧਾਂਦਲੀਆਂ ਕੀਤੀਆਂ ਸਨ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਧੱਕੇਸ਼ਾਹੀ ਕੀਤੀ ਸੀ, ਉਸ ਤਰ੍ਹਾਂ 'ਆਪ' ਸਰਕਾਰ ਨੇ ਮਿਊਾਸੀਪਲ ਕਮੇਟੀ ਚੋਣਾਂ 'ਚ ਵੀ ਨਾਜਾਇਜ਼ ਵਾਰਡਬੰਦੀਆਂ ਕੀਤੀਆਂ ਹਨ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਅਤੇ ਹਰ ਹੀਲਾ ਵਸੀਲਾ ਵਰਤ ਕੇ ਇਹ ਚੋਣਾਂ ਜਿੱਤਣਾ ਚਾਹੁੰਦੀ ਹੈ, ਇਸ ਲਈ ਕਾਂਗਰਸ ਪਾਰਟੀ ਮਿਊਾਸੀਪਲ ਕਮੇਟੀ ਚੋਣਾਂ ਡੱਟ ਕੇ ਲੜੇਗੀ | ਉਨ੍ਹਾਂ ਕਿਹਾ ਕਿ ਸੂਤਰਾਂ ਮੁਤਾਬਿਕ ਪਹਿਲਾਂ ਵੀ ਪਾਰਟੀ ਵਲੋਂ ਵਿਉਂਤਬੰਦੀ ਤੋਂ ਬਿਨਾਂ ਸੂਬੇ 'ਚ ਕਾਫ਼ੀ ਜਗ੍ਹਾ ਖ਼ਾਸ ਕਰਕੇ ਹਲਕਾ ਖਰੜ 'ਚ ਸੰਮਤੀ ਚੋਣਾਂ ਦੌਰਾਨ ਸਾਫ਼-ਸੁਥਰੇ ਅਕਸ ਅਤੇ ਜਿੱਤਣ ਦੀ ਸਮਰੱਥਾ ਰੱਖਣ ਵਾਲੇ ਉਮੀਦਵਾਰ ਚੋਣ ਮੈਦਾਨ 'ਚ ਨਹੀਂ ਉਤਾਰੇ ਗਏ ਸਨ, ਜਿਸ ਕਾਰਨ ਪਾਰਟੀ ਨੂੰ ਭਾਰੀ ਖ਼ਮਿਆਜ਼ਾ ਭੁਗਤਣਾ ਪਿਆ ਸੀ | ਉਨ੍ਹਾਂ ਕਿਹਾ ਕਿ ਹੁਣ ਇਲਾਕੇ ਦੇ ਆਮ ਵਰਕਰਾਂ/ਆਗੂਆਂ ਦੀ ਇਹ ਕਹਿਣਾ ਹੈ ਕਿ ਖਰੜ, ਕੁਰਾਲੀ ਅਤੇ ਨਵਾਂਗਰਾਓਾ ਦੀਆਂ ਮਿਊਾਸੀਪਲ ਕਮੇਟੀਆਂ 'ਚ ਸਿਰਫ਼ ਮੈਰਿਟ ਦੇ ਆਧਾਰ 'ਤੇ ਸਾਫ਼-ਸੁਥਰੇ ਅਕਸ ਵਾਲੇ ਤੇ ਜਿੱਤਣ ਦੀ ਸਮਰੱਥਾ ਰੱਖਣ ਵਾਲੇ ਉਮੀਦਵਾਰਾਂ ਨੂੰ ਹੀ ਚੋਣ ਮੈਦਾਨ ਉਤਾਰਨਾ ਚਾਹੀਦਾ ਹੈ, ਨਹੀਂ ਤਾਂ ਸੰਮਤੀ ਚੋਣਾਂ ਵਾਂਗ ਇਨ੍ਹਾਂ ਚੋਣਾਂ 'ਚ ਵੀ ਕਾਂਗਰਸ ਨੂੰ ਨਿਰਾਸ਼ਾ ਝੱਲਣੀ ਪੈ ਸਕਦੀ ਹੈ |
Ad Position 22
No active advertisement
ਪਿਛਲੀ ਖ਼ਬਰ ਫ਼ੀਲਡ ਮੁਲਾਜ਼ਮ ਸੀਵਰੇਜ ਬੋਰਡ ਤੇ ਸਥਾਨਕ ਸਰਕਾਰਾਂ ਵਿਭਾਗ ਖ਼ਿਲਾਫ਼ 7 ਮਈ ਨੂੰ ਕਰਨਗੇ ਰੋਸ ਰੈਲੀ ਅਗਲੀ ਖ਼ਬਰ ਬਿਜਲੀ ਦੇ ਕੱਟਾਂ ਕਾਰਨ ਲੋਕਾਂ ਨੂੰ ਪੱਖੀਆਂ ਝੱਲ ਕੇ ਰਾਤਾਂ ਕੱਟਣੀਆਂ ਪੈ ਰਹੀਆਂ : ਬੰਨੀ ਕੰਗ
Ad Position 24