04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਆਮ ਆਦਮੀ ਪਾਰਟੀ ਲੋਕਾਂ 'ਚ ਗੁਆ ਚੁੱਕੀ ਆਪਣੀ ਭਰੋਸੇਯੋਗਤਾ- ਜੀਤੀ ਪਡਿਆਲਾ

Ad Position 21
No active advertisement
ਅਜੀਤ ਡੈਸਕ 27-04-2026
ਕੁਰਾਲੀ, 26 ਅਪ੍ਰੈਲ (ਹਰਪ੍ਰੀਤ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਵਲੋਂ ਭਾਜਪਾ 'ਚ ਸ਼ਾਮਿਲ ਹੋਣ ਦੀਆਂ ਖ਼ਬਰਾਂ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਨਾਲ ਆਮ ਆਦਮੀ ਪਾਰਟੀ ਦੀ ਅੰਦਰੂਨੀ ਹਾਲਤ ਅਤੇ ਨੀਤੀਆਂ ਬੇਨਕਾਬ ਹੋਈਆਂ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਨੇਤਾ ਹਮੇਸ਼ਾ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਆਪਣੀ ਪਾਰਟੀ 'ਚ ਸ਼ਾਮਿਲ ਕਰਵਾ ਕੇ ਆਪਣੀ ਵਾਹ-ਵਾਹ ਖੱਟਦੇ ਰਹੇ ਹਨ ਅਤੇ ਇਸ ਨੂੰ ਆਪਣੀ ਵੱਡੀ ਪ੍ਰਾਪਤੀ ਵਜੋਂ ਪੇਸ਼ ਕਰਦੇ ਰਹੇ ਹਨ | ਜੀਤੀ ਪਡਿਆਲਾ ਨੇ ਕਿਹਾ ਕਿ ਹੁਣ ਜਦੋਂ ਆਮ ਆਦਮੀ ਪਾਰਟੀ ਦੇ ਆਪਣੇ ਹੀ ਰਾਜ ਸਭਾ ਮੈਂਬਰ ਅਤੇ ਸੀਨੀਅਰ ਆਗੂ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ 'ਚ ਸ਼ਾਮਿਲ ਹੋ ਰਹੇ ਹਨ ਤਾਂ ਇਹ ਸਾਬਿਤ ਹੋ ਜਾਂਦਾ ਹੈ ਕਿ ਪਾਰਟੀ ਦੇ ਅੰਦਰ ਸਥਿਤੀ ਗੰਭੀਰ ਹੈ | ਉਨ੍ਹਾਂ ਕਿਹਾ ਕਿ ਜੋ ਪਾਰਟੀ ਆਪਣੇ ਨੇਤਾਵਾਂ ਨੂੰ ਹੀ ਜੋੜ ਕੇ ਨਹੀਂ ਰੱਖ ਸਕਦੀ, ਉਹ ਲੋਕਾਂ ਦੀਆਂ ਉਮੀਦਾਂ 'ਤੇ ਕਿਵੇਂ ਖਰੀ ਉਤਰੇਗੀ | ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਰਾਜਨੀਤੀ 'ਚ ਦਿਖਾਵਾ ਕੀਤਾ ਹੈ, ਪਰ ਅਸਲ 'ਚ ਇਸ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਲੋਕਾਂ ਦੇ ਸਾਹਮਣੇ ਹੁਣ ਖੁੱਲ੍ਹ ਕੇ ਆ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਵਿਖੇ ਦਸਵੀਂ ਦੇ ਦਿਹਾੜੇ ਨੂੰ ਸਮਰਪਿਤ ਸਮਾਗਮ <br/> ਅਗਲੀ ਖ਼ਬਰ ਸੰਜੀਵ ਸਿੰਘ ਸੈਣੀ ਵਲੋਂ ਸਪੈਸ਼ਲ ਡੀ.ਜੀ.ਪੀ. ਏ.ਐਸ. ਰਾਏ ਨੂੰ ਆਪਣੀਆਂ ਕਿਤਾਬਾਂ ਭੇਟ <br/>
Ad Position 24