ਖਰੜ, 26 ਅਪ੍ਰੈਲ (ਜੰਡਪੁਰੀ)-ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੀਆਂ ਖਰੜ, ਕੁਰਾਲੀ ਅਤੇ ਨਵਾਂਗਰਾਓਾ ਮਿਊਾਸੀਪਲ ਕਮੇਟੀਆਂ ਦੀਆਂ ਨੇੜਲੇ ਭਵਿੱਖ 'ਚ ਹੋਣ ਜਾ ਰਹੀਆਂ ਚੋਣਾਂ 'ਚ ਕਾਂਗਰਸ ਆਪਣੇ ਯੋਗ ਉਮੀਦਵਾਰ ਖੜ੍ਹੇ ਕਰਕੇ ਸ਼ਾਨਦਾਰ ਪ੍ਰਦਰਸ਼ਨ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਨੇ ਕਿਹਾ ਕਿ ਉਹ ਕੌਂਸਲ ਚੋਣਾਂ ਨੂੰ ਲੈ ਕੇ ਇਕੱਲੇ-ਇਕੱਲੇ ਵਾਰਡ 'ਚ ਜਾ ਕੇ ਮੀਟਿੰਗ ਕਰਕੇ ਸਾਰੀ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਨਗਰ ਕੌਂਸਲ ਖਰੜ ਦੀ ਹਦੂਦ 'ਚ ਸ਼ਾਮਿਲ ਹੋਏ 6 ਨਵੇਂ ਪਿੰਡਾਂ ਦੇ ਵਸਨੀਕਾਂ ਨੂੰ ਵੋਟ ਪਾਉਣ ਦੇ ਹੱਕ ਤੋਂ ਵਾਂਝਾ ਰੱਖ ਕੇ ਉਨ੍ਹਾਂ ਨਾਲ ਧੋਖਾ ਕੀਤਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਬਜੀਤ ਕੌਰ ਖਰੜ, ਕਿ੍ਪਾਲ ਸਿੰਘ ਖਿਜ਼ਰਾਬਾਦ, ਗਿਆਨ ਸਿੰਘ ਘੰਡੌਲੀ, ਸਰਬਜੀਤ ਸਿੰਘ ਟੋਡਰ ਮਾਜਰਾ ਅਤੀ ਰਣਜੀਤ ਸਿੰਘ ਖੱਦਰੀ ਆਦਿ ਵੀ ਹਾਜ਼ਰ ਸਨ |