04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਫੇਜ਼ 3ਏ ਵਿਖੇ ਵਿਸ਼ਾਲ ਮੁਫ਼ਤ ਸਿਹਤ ਕੈਂਪ ਦੌਰਾਨ 124 ਮਰੀਜ਼ਾਂ ਦੀ ਜਾਂਚ- ਡਾ. ਆਹਲੂਵਾਲੀਆ <br/>

Ad Position 21
No active advertisement
ਫੇਜ਼ 3ਏ ਮੁਹਾਲੀ ਵਿਖੇ ਲਗਾਏ ਵਿਸ਼ਾਲ ਮੁਫ਼ਤ ਸਿਹਤ ਜਾਂਚ ਕੈਂਪ ਦੌਰਾਨ ਸਥਾਨਕ ਨਿਵਾਸੀਆਂ ਨੂੰ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਜਾਗਰੂਕ ਕਰਦੇ ਹੋਏ ਡਾ. ਸੰਨੀ ਸਿੰਘ ਆਹਲੂਵਾਲੀਆ | ਅਜੀਤ ਤਸਵੀਰ <br/> 27-04-2026
ਐੱਸ. ਏ. ਐੱਸ. ਨਗਰ, 26 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਲੋਕ ਸੇਵਾ ਦੇ ਜਜ਼ਬੇ ਨਾਲ ਸਥਾਨਕ ਫੇਜ਼ 3ਏ ਵਿਖੇ ਅੱਜ ਇਕ ਵਿਸ਼ਾਲ ਮੁਫ਼ਤ ਸਿਹਤ ਕੈਂਪ ਲਗਾਇਆ ਗਿਆ | 'ਆਪ' ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਲਗਾਏ ਇਸ ਕੈਂਪ ਦੌਰਾਨ 124 ਮਰੀਜ਼ਾਂ ਦੀ ਵਿਸਥਾਰਪੂਰਵਕ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਆਹਲੂਵਾਲੀਆ ਨੇ ਦੱਸਿਆ ਕਿ ਇਸ ਕੈਂਪ ਵਿਚ ਮਲਟੀ-ਸਪੈਸ਼ਲਟੀ ਸੇਵਾਵਾਂ ਉਪਲੱਬਧ ਕਰਵਾਈਆਂ ਗਈਆਂ, ਜਿਸ 'ਚ ਦੰਦਾਂ ਦੀ ਜਾਂਚ ਅਤੇ ਇਲਾਜ (ਸਕੇਲਿੰਗ, ਫਿਲਿੰਗ, ਦੰਦ ਕੱਢਣਾ), ਸ਼ੂਗਰ ਤੇ ਬਲੱਡ ਪ੍ਰੈਸ਼ਰ ਦੀ ਜਾਂਚ, ਜੋੜਾਂ ਦੇ ਦਰਦ ਅਤੇ ਔਰਤਾਂ ਦੀ ਸਿਹਤ ਨਾਲ ਸੰਬੰਧਿਤ ਵਿਸ਼ੇਸ਼ ਜਾਂਚ ਸ਼ਾਮਿਲ ਸੀ | ਇਸ ਤੋਂ ਇਲਾਵਾ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਤੇ ਬਿਮਾਰੀਆਂ ਤੋਂ ਬਚਾਅ ਲਈ ਮਸ਼ਵਰੇ ਵੀ ਦਿੱਤੇ ਗਏ ਅਤੇ ਉਨ੍ਹਾਂ ਨੂੰ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਗਿਆ | ਡਾ. ਆਹਲੂਵਾਲੀਆ ਨੇ ਦੱਸਿਆ ਕਿ ਇਸ ਦੌਰਾਨ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ 145 ਲਾਭਪਾਤਰੀਆਂ ਦੇ ਹੈਲਥ ਕਾਰਡ ਮੌਕੇ 'ਤੇ ਹੀ ਤਿਆਰ ਕੀਤੇ ਗਏ | ਅੰਤ 'ਚ ਉਨ੍ਹਾਂ ਨੇ ਫੇਜ਼ 3ਏ ਦੇ ਨਿਵਾਸੀਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਨਾਲ ਇਹ ਕੈਂਪ ਵੱਡੀ ਕਾਮਯਾਬੀ ਸਾਬਿਤ ਹੋਇਆ |

Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖ਼ਾਲਸਾ ਸਕੂਲ ਖਰੜ 'ਚ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਪਵਨ ਮਨੋਚਾ ਖਰੜ ਵਿਕਾਸ ਗਰੁੱਪ ਦੇ ਚੇਅਰਮੈਨ ਨਿਯੁਕਤ <br/>
Ad Position 24