04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖ਼ਾਲਸਾ ਸਕੂਲ ਖਰੜ 'ਚ ਸੈਮੀਨਾਰ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 27-04-2026
ਖਰੜ, 26 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਜ਼ਿਲ੍ਹਾ ਪੁਲਿਸ ਮੁਹਾਲੀ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਉਪ ਕਪਤਾਨ ਪੁਲਿਸ ਟ੍ਰੈਫ਼ਿਕ ਕਰਨੈਲ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਨੂੰ ਨਸ਼ਾ ਵੇਚਣ ਜਾਂ ਵਰਤਣ ਸੰਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਸ ਵਲੋਂ ਪੁਲਿਸ ਹੈਲਪਲਾਈਨ 112 ਜਾਂ ਨਜ਼ਦੀਕੀ ਪੁਲਿਸ ਥਾਣੇ 'ਚ ਸੂਚਿਤ ਕਰੇ ਤਾਂ ਜੋ ਦੋਸ਼ੀਆਂ ਖਿਲਾਫ਼ ਤੁਰੰਤ ਕਾਰਵਾਈ ਕੀਤੀ ਜਾ ਸਕੇ ਅਤੇ ਨਸ਼ਾ ਪੀੜਤ ਵਿਅਕਤੀਆਂ ਦਾ ਇਲਾਜ ਕਰਵਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਨਸ਼ਾ ਬਰਬਾਦੀ ਦਾ ਕਾਰਨ ਹੈ, ਜਿਸ ਨਾਲ ਸਮਾਜ ਨੂੰ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ | ਇਸ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਕਿ ਇਸ ਬੁਰਾਈ ਦੇ ਖ਼ਾਤਮੇ ਲਈ ਸਹਿਯੋਗ ਦੇਵੇ | ਉਨ੍ਹਾਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਚਲਾਉਣ ਦੀ ਇਜਾਜ਼ਤ ਨਹੀਂ ਹੈ ਅਤੇ ਇਸ ਦੀ ਉਲੰਘਣਾ ਕਰਨ 'ਤੇ ਮਾਪਿਆਂ ਨੂੰ 3 ਸਾਲ ਤੱਕ ਦੀ ਸਜ਼ਾ ਅਤੇ 25 ਹਜ਼ਾਰ ਰੁ. ਤੱਕ ਜੁਰਮਾਨਾ ਹੋ ਸਕਦਾ ਹੈ | ਇਸ ਤੋਂ ਇਲਾਵਾ ਨਾਬਾਲਿਗ ਨੂੰ ਵਾਹਨ ਦੇਣ ਵਾਲੇ ਵਿਅਕਤੀ ਨੂੰ ਵੀ ਇਹੀ ਸਜ਼ਾ ਹੋ ਸਕਦੀ ਹੈ | ਉਕਤ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਅਥਲੈਟਿਕ ਮੀਟ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਜਸਵੀਰ ਸਿੰਘ ਧਨੋਆ, ਅਧਿਆਪਕ ਜਸਵੀਰ ਸਿੰਘ, ਗੁਰਮੀਤ ਕੌਰ, ਹਰਨੀਤ ਕੌਰ ਅਤੇ ਹੋਰ ਸਟਾਫ ਤੋਂ ਇਲਾਵਾ ਏ. ਐਸ. ਆਈ ਜਗਤਾਰ ਸਿੰਘ, ਹੋਲਦਾਰ ਜਸਵਿੰਦਰ ਸਿੰਘ ਅਤੇ ਸਿਪਾਹੀ ਜਤਿੰਦਰ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਭਬਾਤ 'ਚ ਸੈਂਕੜੇ ਲੋਕ ਉਦੈਵੀਰ ਢਿੱਲੋਂ ਦੀ ਹਾਜ਼ਰੀ 'ਚ ਕਾਂਗਰਸ 'ਚ ਸ਼ਾਮਿਲ <br/> ਅਗਲੀ ਖ਼ਬਰ ਫੇਜ਼ 3ਏ ਵਿਖੇ ਵਿਸ਼ਾਲ ਮੁਫ਼ਤ ਸਿਹਤ ਕੈਂਪ ਦੌਰਾਨ 124 ਮਰੀਜ਼ਾਂ ਦੀ ਜਾਂਚ- ਡਾ. ਆਹਲੂਵਾਲੀਆ <br/>
Ad Position 24