04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਜਨਗਣਨਾ ਦੀਆਂ ਟ੍ਰੇਨਿੰਗਾਂ ਦੇ ਨਾਂਅ 'ਤੇ ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਰਹੀ ਪ੍ਰਭਾਵਿਤ : ਜੀ. ਟੀ. ਯੂ.

Ad Position 21
No active advertisement
ਅਜੀਤ ਡੈਸਕ 27-04-2026
ਐੱਸ. ਏ. ਐੱਸ. ਨਗਰ, 26 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਪੱਪੀ ਸਿੱਧੂ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਗੋਸਲਾਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਜਨਗਣਨਾ ਦੀਆਂ ਟ੍ਰੇਨਿੰਗਾਂ ਦੇ ਨਾਂਅ 'ਤੇ ਸਰਕਾਰੀ ਸਕੂਲਾਂ 'ਚ ਪੜ੍ਹਾਈ ਨੂੰ ਪ੍ਰਭਾਵਿਤ ਕਰਨ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਦੱਸਿਆ ਕਿ ਲਗਾਤਾਰ ਅਧਿਆਪਕਾਂ ਦੀਆਂ ਜਨਗਣਨਾ ਟ੍ਰੇਨਿੰਗਾਂ ਲਗਾਈਆਂ ਜਾ ਰਹੀਆਂ ਹਨ ਅਤੇ ਛੁੱਟੀ ਵਾਲੇ ਦਿਨ ਵੀ ਟ੍ਰੇਨਿੰਗ ਲਈ ਅਧਿਆਪਕਾਂ ਨੂੰ ਬੁਲਾਇਆ ਜਾ ਰਿਹਾ | ਇਸ ਜਨਗਣਨਾ ਟ੍ਰੇਨਿੰਗ ਵਿਚ ਪ੍ਰਾਇਮਰੀ ਤੇ ਸੈਕੰਡਰੀ ਵਿਭਾਗ ਦੇ ਅਧਿਆਪਕਾਂ ਨੂੰ ਵੱਡੀ ਪੱਧਰ 'ਤੇ ਬੁਲਾਇਆ ਗਿਆ ਹੈ | ਪ੍ਰਾਇਮਰੀ ਸਕੂਲਾਂ ਵਿਚ ਜਿਥੇ ਇਕ ਤੋਂ ਤਿੰਨ ਤੱਕ ਅਧਿਆਪਕ ਤਾਇਨਾਤ ਹਨ, ਉਥੇ ਸਾਰੇ ਦੇ ਸਾਰੇ ਸਟਾਫ਼ ਨੂੰ ਟ੍ਰੇਨਿੰਗ ਲਈ ਸੱਦ ਲਿਆ ਗਿਆ ਹੈ | ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਦਾ ਲਗਭਗ 90 ਫ਼ੀਸਦੀ ਸਟਾਫ਼ ਇਨ੍ਹਾਂ ਟ੍ਰੇਨਿੰਗਾਂ ਵਿਚ ਲਗਾਇਆ ਗਿਆ ਹੈ, ਜਿਸ ਨਾਲ ਸਕੂਲਾਂ ਵਿਚ ਕੋਈ ਪੜ੍ਹਾਉਣ ਵਾਲਾ ਨਹੀਂ ਬਚੇਗਾ | ਯੂਨੀਅਨ ਆਗੂਆਂ ਨੇ ਕਿਹਾ ਕਿ ਇਸ ਸਮੇਂ ਨਵਾਂ ਸੈਸ਼ਨ ਸ਼ੁਰੂ ਹੋ ਗਿਆ ਹੈ ਅਤੇ ਨਵੇਂ ਦਾਖ਼ਲੇ ਦਾ ਕੰਮ ਜ਼ੋਰਾਂ 'ਤੇ ਹੈ | ਅਜਿਹੇ ਸਮੇਂ ਅਧਿਆਪਕਾਂ ਨੂੰ ਗੈਰ-ਵਿੱਦਿਅਕ ਕੰਮਾਂ ਵਿਚ ਉਲਝਾਉਣਾ ਸਿੱਖਿਆ ਦੇ ਨੁਕਸਾਨ ਦੇ ਬਰਾਬਰ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਇਨ੍ਹਾਂ ਕੰਮਾਂ ਲਈ ਬਦਲਵਾਂ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਸਕੂਲਾਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ | ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਅੜੀਅਲ ਵਤੀਰਾ ਨਾ ਤਿਆਗਿਆ ਅਤੇ ਅਧਿਆਪਕਾਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਤਾਂ ਜੀ. ਟੀ. ਯੂ. ਪੰਜਾਬ ਤਿੱਖੇ ਸੰਘਰਸ਼ ਤੋਂ ਗੁਰੇਜ਼ ਨਹੀ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਖਰੜ-ਰੰਧਾਵਾ ਰੋਡ 'ਤੇ ਸਥਿਤ ਰੇਲਵੇ ਅੰਡਰ ਕਾਜਵੇ ਵਾਹਨ ਚਾਲਕਾਂ ਲਈ ਬਣਿਆ ਵੱਡੀ ਮੁਸੀਬਤ <br/> ਅਗਲੀ ਖ਼ਬਰ 'ਮਨ ਕੀ ਬਾਤ' ਦੇ 133ਵੇਂ ਐਪੀਸੋਡ ਨੂੰ ਭਾਜਪਾ ਆਗੂਆਂ ਨੇ ਇਕੱਠੇ ਸੁਣਿਆ ਡਿਜ਼ੀਟਲ ਜਨਗਣਨਾ, ਵਿਰਾਸਤ ਸੰਭਾਲ ਅਤੇ ਵਿਕਸ...
Ad Position 24