ਖਰੜ, 27 ਅਪ੍ਰੈਲ (ਜੰਡਪੁਰੀ)-ਬਾਬਾ ਜੱਗਾ ਸਿੰਘ ਪ੍ਰਬੰਧਕ ਕਮੇਟੀ ਵਲੋਂ 6 ਮਈ ਨੂੰ ਕਮਿਊਨਿਟੀ ਸੈਂਟਰ ਘੜੂੰਆਂ ਵਿਖੇ ਕੈਂਸਰ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ ਸਾਬਕਾ ਪੰਚ ਨੇ ਦੱਸਿਆ ਕਿ ਕੈਂਪ 'ਚ ਕੈਂਸਰ ਦੀ ਬਿਮਾਰੀ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ |