30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਸੁਰੱਖਿਆ ਕੌਂਸਲ ਦੀ ਮੀਟਿੰਗ 'ਚ ਸੜਕ ਹਾਦਸਿਆਂ 'ਚ ਕਮੀ ਲਈ ਠੋਸ ਕਦਮ ਚੁੱਕਣ 'ਤੇ ਜ਼ੋਰ • ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਯੂ.ਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

Ad Position 21
No active advertisement
ਅਜੀਤ ਡੈਸਕ 28-04-2026
ਚੰਡੀਗੜ੍ਹ, 27 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) – ਸੜਕ ਸੁਰੱਖਿਆ ਉਪਾਵਾਂ ਨੂੰ ਲਾਗੂ ਕਰਨ ਲਈ ਹੋਈ ਜ਼ਿਲ੍ਹਾ ਸੜਕ ਸੁਰੱਖਿਆ ਕੌਂਸਲ ਦੀ ਪਹਿਲੀ ਮੀਟਿੰਗ 'ਚ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਯੂ.ਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ | ਉਨ੍ਹਾਂ ਚੰਡੀਗੜ੍ਹ ਵਿਚ ਵਧ ਰਹੇ ਸੜਕ ਹਾਦਸਿਆਂ 'ਤੇ ਚਿੰਤਾ ਜ਼ਾਹਿਰ ਕਰਦਿਆਂ ਹਾਦਸਿਆਂ ਅਤੇ ਮੌਤਾਂ ਵਿਚ ਕਮੀ ਲਿਆਉਣ ਲਈ ਨਤੀਜਾ-ਕੇਂਦਿ੍ਤ ਕਦਮ ਚੁੱਕਣ 'ਤੇ ਜ਼ੋਰ ਦਿੱਤਾ | ਮੀਟਿੰਗ ਦੀ ਸ਼ੁਰੂਆਤ ਦੌਰਾਨ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਸੰਸਦ ਮੈਂਬਰ ਅਤੇ ਹੋਰ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸੜਕ ਸੁਰੱਖਿਆ ਇਕ ਸਾਂਝੀ ਜ਼ਿੰਮੇਵਾਰੀ ਹੈ, ਜਿਸ ਲਈ ਪ੍ਰਸ਼ਾਸਨ, ਟਰੈਫ਼ਿਕ ਪੁਲਿਸ, ਇੰਜੀਨੀਅਰਿੰਗ ਵਿਭਾਗਾਂ, ਸਿਹਤ ਸੇਵਾਵਾਂ ਅਤੇ ਸਮਾਜਿਕ ਸੰਸਥਾਵਾਂ ਵਿਚਕਾਰ ਸਹਿਯੋਗ ਬਹੁਤ ਜ਼ਰੂਰੀ ਹੈ | ਟਰੈਫ਼ਿਕ ਪੁਲਿਸ ਵਲੋਂ ਮੀਟਿੰਗ ਦੌਰਾਨ ਵਿਸਥਾਰਪੂਰਵਕ ਪੇਸ਼ਕਾਰੀ ਦੇ ਕੇ ਮੌਜੂਦਾ ਸੜਕ ਸੁਰੱਖਿਆ ਹਾਲਾਤ, ਹਾਲੀਆ ਹਾਦਸਿਆਂ ਦੇ ਰੁਝਾਨ ਅਤੇ ਲਾਗੂ ਕੀਤੀਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਦੌਰਾਨ ਹਾਦਸਿਆਂ ਵਾਲੀਆਂ ਥਾਵਾਂ (ਬਲੈਕ ਸਪਾਟਸ) ਦੀ ਪਛਾਣ ਅਤੇ ਉਨ੍ਹਾਂ ਦੇ ਸੁਧਾਰ ਦੀ ਲੋੜ 'ਤੇ ਖ਼ਾਸ ਧਿਆਨ ਦਿੱਤਾ ਗਿਆ | ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਇਨ੍ਹਾਂ ਖ਼ਤਰਨਾਕ ਥਾਵਾਂ 'ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਸੰਬੰਧਿਤ ਵਿਭਾਗਾਂ ਨੂੰ ਸਮਾਂਬੱਧ ਅਤੇ ਨਤੀਜਾ-ਕੇਂਦਿ੍ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਸੜਕਾਂ 'ਤੇ ਉਚਿਤ ਸਾਈਨ ਬੋਰਡ ਲਗਾਏ ਜਾਣ, ਇੰਜੀਨੀਅਰਿੰਗ ਖ਼ਾਮੀਆਂ ਦੂਰ ਕੀਤੀਆਂ ਜਾਣ, ਰੋਸ਼ਨੀ ਦੇ ਪ੍ਰਬੰਧ ਸੁਧਾਰੇ ਜਾਣ ਅਤੇ ਟਰੈਫ਼ਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ | ਬੁਨਿਆਦੀ ਢਾਂਚੇ ਦੇ ਵਿਕਾਸ ਦੀ ਸਮੀਖਿਆ ਕਰਦਿਆਂ ਸੰਸਦ ਮੈਂਬਰ ਨੇ ਪ੍ਰਸਤਾਵਿਤ ਫਲਾਈਓਵਰ ਪ੍ਰਾਜੈਕਟ ਦੀ ਪ੍ਰਗਤੀ ਬਾਰੇ ਵੀ ਜਾਣਕਾਰੀ ਲਈ | ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਜਾਗਰੂਕਤਾ ਵਧਾਉਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਲਈ ਪ੍ਰੇਰਿਤ ਕਰਨ ਵਾਸਤੇ ਵਿਸਤਿ੍ਤ ਜਾਣਕਾਰੀ, ਸਿੱਖਿਆ ਅਤੇ ਸੰਚਾਰ ਮੁਹਿੰਮ ਚਲਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਗੈਂਗਸਟਰਾਂ 'ਤੇ ਵਾਰ ਦਾ 97ਵਾਂ ਦਿਨ • ਪੁਲਿਸ ਵਲੋਂ 486 ਥਾਵਾਂ 'ਤੇ ਛਾਪੇਮਾਰੀ, 240 ਗਿ੍ਫ਼ਤਾਰ ਅਗਲੀ ਖ਼ਬਰ ਡੇਰਾਬੱਸੀ 'ਚ ਚੋਰਾਂ ਦੇ ਹੌਸਲੇ ਬੁਲੰਦ 4 ਸਰਕਾਰੀ ਟਿਊਬਵੈੱਲਾਂ ਦੀਆਂ ਤਾਰਾਂ ਤੇ ਸਟਾਰਟਰ ਕੀਤੇ ਚੋਰੀ
Ad Position 24