30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਗੈਂਗਸਟਰਾਂ 'ਤੇ ਵਾਰ ਦਾ 97ਵਾਂ ਦਿਨ • ਪੁਲਿਸ ਵਲੋਂ 486 ਥਾਵਾਂ 'ਤੇ ਛਾਪੇਮਾਰੀ, 240 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 28-04-2026
ਚੰਡੀਗੜ੍ਹ, 27 ਅਪ੍ਰੈਲ (ਅਜੀਤ ਬਿਊਰੋ)- 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 97ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵ' ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 486 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਅੱਜ ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 240 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗਿ੍ਫ਼ਤਾਰੀਆਂ 24,520 ਹੋ ਗਈਆਂ | ਇਸ ਤੋਂ ਇਲਾਵਾ 56 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 51 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ 422ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 132 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.1 ਕਿਲੋ ਹੈਰੋਇਨ, 23 ਕਿਲੋ ਭੁੱਕੀ, 704 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 38000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪੀ.ਜੀ.ਆਈ ਦੇ ਥੈਲੇਸੀਮਿਕ ਚੈਰੀਟੇਬਲ ਟਰੱਸਟ ਨੇ ਆਪਣਾ 332ਵਾਂ ਖੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਸੁਰੱਖਿਆ ਕੌਂਸਲ ਦੀ ਮੀਟਿੰਗ 'ਚ ਸੜਕ ਹਾਦਸਿਆਂ 'ਚ ਕਮੀ ਲਈ ਠੋਸ ਕਦਮ ਚੁੱਕਣ 'ਤੇ ਜ਼ੋਰ • ਸੰਸਦ ਮੈਂਬਰ ਮਨੀਸ਼ ਤਿਵਾੜੀ...
Ad Position 24