30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਐਡਵੋਕੇਟ ਧਾਮੀ ਵਲੋਂ 'ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ' ਚੰਡੀਗੜ੍ਹ ਦਾ ਦੌਰਾ

Ad Position 21
No active advertisement
ਅਜੀਤ ਡੈਸਕ 28-04-2026
ਚੰਡੀਗੜ੍ਹ, 27 ਅਪ੍ਰੈਲ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਚੰਡੀਗੜ੍ਹ ਦੇ ਸੈਕਟਰ 27-ਬੀ ਵਿਖੇ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਪ੍ਰਬੰਧ ਅਧੀਨ ਚੱਲ ਰਹੀ ਸਿਵਲ ਸੇਵਾਵਾਂ (ਆਈ.ਏ.ਐਸ, ਆਈ.ਪੀ.ਐਸ, ਪੀ.ਸੀ.ਐਸ ਆਦਿ) ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ 'ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ' ਦਾ ਦੌਰਾ ਕੀਤਾ ਗਿਆ | ਪ੍ਰਧਾਨ ਸਾਹਿਬ ਵਲੋਂ ਮੌਜੂਦਾ ਚੱਲ ਰਹੇ ਸਿਵਲ ਸਰਵਿਸ ਪ੍ਰੀਖਿਆਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਪ੍ਰੇਰਿਆ ਤਾਂ ਕਿ ਪੰਜਾਬ ਦੇ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਵੱਧ ਰਹੇ ਰੁਝਾਅ ਨੂੰ ਠੱਲ ਪਾਈ ਜਾ ਸਕੇ | ਇਸ ਮੌਕੇ 'ਤੇ ਪ੍ਰਧਾਨ ਸਾਹਿਬ ਨੇ ਆਪਣੀ ਨਿੱਜੀ ਜ਼ਿੰਦਗੀ ਦੇ ਤਜ਼ਰਬਿਆਂ ਨੂੰ ਸਾਂਝਾ ਕਰਦਿਆਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਸਫਲ ਹੋਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਿੱਖਿਆਵਾਂ ਅਨੁਸਾਰ ਵਫ਼ਾਦਾਰੀ ਅਤੇ ਵਚਣਬੱਧਤਾ ਨੂੰ ਨਿਭਾਉਣ ਬਾਰੇ ਦੱਸਿਆ | ਪ੍ਰਧਾਨ ਸਾਹਿਬ ਨੇ ਇਹ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਕਾਲਜਾਂ ਵਿਚ ਇਸੇ ਸੈਸ਼ਨ 2026-2027 ਤੋਂ ਬੀ.ਏ (ਭਾਗ ਪਹਿਲਾਂ) ਤੋਂ ਹੀ ਸਿਵਲ ਪ੍ਰੀਖਿਆਵਾਂ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਫਰੀ ਵਿਚ ਕਰਵਾਈ ਜਾਵੇਗੀ | ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੇ ਮੈਂਬਰ ਸਾਹਿਬਾਨ ਦਿਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਚੰਡੀਗੜ੍ਹ ਅਤੇ ਭਾਈ ਅਮਰਜੀਤ ਸਿੰਘ ਚਾਵਲਾ, ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਢ (ਸ਼ੋ੍ਰਮਣੀ ਕਮੇਟੀ ਮੈਂਬਰ), ਸਮਸ਼ੇਰ ਸਿੰਘ ਕੋ-ਆਰਡੀਨੇਟਰ ਅਤੇ ਅਕੈਡਮੀ ਦੇ ਵਿਦਿਆਰਥੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਕਲਰਕ ਸੇਵਾ (ਭਰਤੀ ਅਤੇ ਸੇਵਾ ਦੀਆਂ ਸ਼ਰਤਾਂ) ਬਿੱਲ, 2026 ਪਾਸ ਅਗਲੀ ਖ਼ਬਰ ਪੀ.ਜੀ.ਆਈ ਦੇ ਥੈਲੇਸੀਮਿਕ ਚੈਰੀਟੇਬਲ ਟਰੱਸਟ ਨੇ ਆਪਣਾ 332ਵਾਂ ਖੂਨਦਾਨ ਕੈਂਪ ਲਗਾਇਆ
Ad Position 24