ਐੱਸ. ਏ. ਐੱਸ. ਨਗਰ, 27 ਅਪ੍ਰੈਲ (ਕਪਿਲ ਵਧਵਾ)-ਮੋਬਾਈਲ ਚੋਰੀ ਦੇ ਮਾਮਲੇ ਵਿਚ ਥਾਣਾ ਫੇਜ਼-8 ਦੀ ਪੁਲਿਸ ਨੇ ਕਾਰਵਾਈ ਕਰਦਿਆਂ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਅਸ਼ੋਕ ਬਾਬੂ ਵਾਸੀ ਪਿੰਡ ਕੁੰਭੜਾ (ਮੁਹਾਲੀ) ਵਜੋਂ ਹੋਈ ਹੈ | ਪੁਲਿਸ ਵਲੋਂ ਮੁਲਜ਼ਮ ਦੇ ਕਬਜ਼ੇ 'ਚੋਂ ਚੋਰੀ ਕੀਤੇ ਮੋਬਾਈਲ ਸਮੇਤ ਕੁੱਲ 4 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਰੂਪਨਗਰ ਦੇ ਰਹਿਣ ਵਾਲੇ ਗੁਰਮੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਮੋਬਾਈਲ ਚੋਰੀ ਕਰਨ ਦੇ ਦੋਸ਼ ਹੇਠ ਬਣਦੀਆਂ ਅਪਰਾਧਿਕ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ | ਪੁਲਿਸ ਵਲੋਂ ਜਾਂਚ ਦੌਰਾਨ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਕਾਬੂ ਕਰ ਲਿਆ ਗਿਆ ਹੈ, ਜਿਸ ਤੋਂ ਬਾਅਦ ਉਕਤ ਮੁਲਜ਼ਮ ਦੀ ਨਿਸ਼ਾਨਦੇਹੀ 'ਤੇ 4 ਚੋਰੀਸ਼ੁਦਾ ਮੋਬਾਈਲ ਬਰਾਮਦ ਕੀਤੇ ਗਏ ਹਨ |