31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਹਸਪਤਾਲ ਦੇ ਬਾਥਰੂਮ 'ਚੋਂ ਬੱਚੇ ਦੀ ਲਾਸ਼ ਮਿਲਣ ਦੇ ਮਾਮਲੇ 'ਚ ਇਕ ਅਣਵਿਆਹੀ ਲੜਕੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 28-04-2026
ਐੱਸ. ਏ. ਐੱਸ. ਨਗਰ, 27 ਅਪ੍ਰੈਲ (ਕਪਿਲ ਵਧਵਾ)-ਸਥਾਨਕ ਫੇਜ਼-6 ਸਥਿਤ ਸਿਵਲ ਹਸਪਤਾਲ ਦੀ ਐਮਰਜੈਂਸੀ ਦੇ ਬਾਥਰੂਮ ਦੀ ਫਲੱਸ਼ 'ਚੋਂ ਨਵਜਾਤ ਬੱਚੇ ਦੀ ਲਾਸ਼ ਮਿਲਣ ਦੇ ਮਾਮਲੇ 'ਚ ਪੁਲਿਸ ਨੇ ਜਾਂਚ ਦੌਰਾਨ 4 ਦਿਨਾਂ ਬਾਅਦ ਇਕ ਅਣ-ਵਿਆਹੀ ਲੜਕੀ ਨੂੰ ਕਾਬੂ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਇਕ ਸਫ਼ਾਈ ਕਰਮਚਾਰੀ ਦੇ ਬਿਆਨਾਂ ਦੇ ਆਧਾਰ 'ਤੇ ਕੀਤੀ ਗਈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ 18 ਅਪ੍ਰੈਲ ਨੂੰ ਬਾਥਰੂਮ ਦਾ ਫਲੱਸ਼ ਬਲਾਕ ਹੋਣ 'ਤੇ ਜਦੋਂ ਜਾਂਚ ਕੀਤੀ ਗਈ ਤਾਂ ਉਥੋਂ ਨਵਜਾਤ ਬੱਚੇ ਦੀ ਲਾਸ਼ ਮਿਲੀ | ਇਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਭਾਰਤੀ ਨਿਆਂ ਸੰਹਿਤਾ ਦੀ ਧਾਰਾ 92 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ | ਜਾਂਚ ਦੌਰਾਨ ਸਾਹਮਣੇ ਆਇਆ ਕਿ ਗਿ੍ਫ਼ਤਾਰ ਕੀਤੀ ਗਈ ਨੌਜਵਾਨ ਲੜਕੀ ਆਪਣੇ ਪ੍ਰੇਮੀ ਨਾਲ ਰਿਸ਼ਤੇ ਵਿਚ ਸੀ, ਪਰ ਗਰਭਵਤੀ ਹੋਣ ਤੋਂ ਬਾਅਦ ਉਸ ਨੌਜਵਾਨ ਨੇ ਉਸ ਦਾ ਸਾਥ ਛੱਡ ਦਿੱਤਾ ਸੀ | ਇਸ ਕਾਰਨ ਲੜਕੀ ਨੇ ਆਪਣੀ ਗਰਭ ਅਵਸਥਾ ਬਾਰੇ ਪਰਿਵਾਰ ਤੋਂ ਗੱਲ ਛੁਪਾਈ ਰੱਖੀ | ਪੁਲਿਸ ਮੁਤਾਬਿਕ 18 ਅਪ੍ਰੈਲ ਨੂੰ ਪੇਟ ਦਰਦ ਹੋਣ 'ਤੇ ਲੜਕੀ ਆਪਣੇ ਇਕ ਰਿਸ਼ਤੇਦਾਰ ਨਾਲ ਹਸਪਤਾਲ ਪਹੁੰਚੀ ਸੀ, ਪਰ ਉਸ ਨੇ ਡਾਕਟਰਾਂ ਨੂੰ ਆਪਣੀ ਗਰਭ ਅਵਸਥਾ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ | ਇਲਾਜ ਦੌਰਾਨ ਉਹ ਬਾਥਰੂਪ ਵਿਚ ਗਈ, ਜਿੱਥੇ ਉਸ ਨੇ ਇਕੱਲੀ ਨੇ ਹੀ ਬੱਚੇ ਨੂੰ ਜਨਮ ਦਿੱਤਾ ਅਤੇ ਬਾਅਦ 'ਚ ਕਿਸੇ ਨੂੰ ਬਿਨਾਂ ਦੱਸੇ ਉਥੋਂ ਚਲੀ ਗਈ | ਕੁਝ ਸਮੇਂ ਬਾਅਦ ਫਲੱਸ਼ ਜਾਮ ਹੋਣ ਕਾਰਨ ਸਫ਼ਾਈ ਕਰਮਚਾਰੀ ਨੂੰ ਨਵਜਾਤ ਦੀ ਲਾਸ਼ ਮਿਲੀ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ | ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਦਿਆਂ ਲੜਕੀ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਅਨੁਸਾਰ ਪੁੱਛਗਿੱਛ ਦੌਰਾਨ ਲੜਕੀ ਨੇ ਦੱਸਿਆ ਹੈ ਕਿ ਡਰ ਅਤੇ ਘਬਰਾਹਟ ਕਾਰਨ ਉਸ ਨੇ ਇਸ ਬਾਰੇ ਕਿਸੇ ਨੂੰ ਕੁਝ ਨਹੀਂ ਦੱਸਿਆ | ਫ਼ਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸੂਬਾ ਪੱਧਰੀ ਕਬੱਡੀ ਖਿਡਾਰੀ 538 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਅਗਲੀ ਖ਼ਬਰ ਖਿਜ਼ਰਾਬਾਦ ਤੋਂ ਐਕਟਿਵਾ ਚੋਰੀ ਪਿੰਡ ਨਗਲੀਆਂ ਵਿਖੇ ਦਿਨ-ਦਿਹਾੜੇ ਬਜ਼ੁਰਗ ਔਰਤ ਦੀਆਂ ਵਾਲੀਆਂ ਝਪਟੀਆਂ
Ad Position 24