01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਮੁਬਾਰਕਪੁਰ 'ਚ ਅਕਾਲੀ ਦਲ ਨੂੰ ਝਟਕਾ

Ad Position 21
No active advertisement
ਅਜੀਤ ਡੈਸਕ 03-05-2026

ਡੇਰਾਬੱਸੀ, 2 ਮਈ (ਰਣਬੀਰ ਸਿੰਘ ਪੜ੍ਹੀ)-ਨਗਰ ਕੌਂਸਲ ਦੀਆਂ ਚੋਣਾਂ ਤੋਂ ਪਹਿਲਾਂ ਹਲਕਾ ਡੇਰਾਬੱਸੀ 'ਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਮੁਬਾਰਕਪੁਰ ਖੇਤਰ ਤੋਂ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਰਾਹੁਲ ਕੌਸ਼ਿਕ ਅਤੇ ਰਿਸ਼ੂ ਸ਼ਰਮਾ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਸ਼ਾਮਿਲ ਹੋ ਗਏ | ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਪ੍ਰੇਰਨਾ ਸਦਕਾ ਪਾਰਟੀ 'ਚ ਸ਼ਾਮਿਲ ਹੋਏ ਇਨ੍ਹਾਂ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁਬਾਰਕਪੁਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਲੋਕ ਰਿਵਾਇਤੀ ਪਾਰਟੀਆਂ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਸਾਫ਼-ਸੁਥਰੀ ਰਾਜਨੀਤੀ ਸਦਕਾ ਅੱਜ ਹਰ ਵਰਗ 'ਆਪ' ਨਾਲ ਜੁੜ ਰਿਹਾ ਹੈ | ਰਾਹੁਲ ਕੌਸ਼ਿਕ ਅਤੇ ਰਿਸ਼ੂ ਸ਼ਰਮਾ ਦੇ ਪਾਰਟੀ 'ਚ ਸ਼ਾਮਿਲ ਹੋਣ ਨਾਲ ਡੇਰਾਬੱਸੀ 'ਚ ਪਾਰਟੀ ਦੀ ਸਥਿਤੀ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਜ਼ਬੂਤ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਨਵੇਂ ਬਿੱਲ ਨਾਲ ਜੇਲ੍ਹਾਂ ਸਿਰਫ਼ ਸਜ਼ਾ ਨਹੀਂ, ਸੁਧਾਰ ਅਤੇ ਇੱਜ਼ਤ ਦੇ ਕੇਂਦਰ ਬਣਨਗੀਆਂ-ਡਾ. ਰਵਜੋਤ ਸਿੰਘ <br/> ਅਗਲੀ ਖ਼ਬਰ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ ਹੋਇਆ, 42 ਲੱਖ ਤੋਂ ਵੱਧ ਕਾਰਡ ਜਾਰੀ <br/>
Ad Position 24