01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

'ਤੀਰਥ ਯਾਤਰਾ ਸਕੀਮ' ਤਹਿਤ ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਕੀਤੀ ਜਾ ਰਹੀ-ਹਰਦੀਪ ਸਿੰਘ ਮੁੰਡੀਆਂ <br/>

Ad Position 21
No active advertisement
ਅਜੀਤ ਡੈਸਕ 03-05-2026
ਚੰਡੀਗੜ੍ਹ, 2 ਮਈ (ਅਜੀਤ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਹੁਣ ਪੂਰੇ ਪੰਜਾਬ ਵਿਚ ਇਕ ਬਹੁਤ ਵੱਡੀ ਲਹਿਰ ਬਣ ਚੁੱਕੀ ਹੈ, ਜਿਸ ਤਹਿਤ ਰੋਜ਼ਾਨਾ 1,100 ਤੋਂ ਵੱਧ ਬਜ਼ੁਰਗ ਬਹੁਤ ਹੀ ਆਰਾਮਦਾਇਕ ਅਤੇ ਚੰਗੀ ਤਰ੍ਹਾਂ ਵਿਉਂਤਬੱਧ ਯਾਤਰਾਵਾਂ ਰਾਹੀਂ ਪਾਵਨ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ | ਲੋਕ ਭਲਾਈ ਦੀ ਭਾਵਨਾ ਨੂੰ ਪ੍ਰਗਟਾਉਂਦੀ ਇਹ ਪਹਿਲਕਦਮੀ, ਭਗਵੰਤ ਮਾਨ ਸਰਕਾਰ ਦੀ ਆਪਣੇ ਲੋਕਾਂ ਪ੍ਰਤੀ ਸੁਹਿਰਦਤਾ ਤੇ ਉਨ੍ਹਾਂ ਲਈ ਸੇਵਾ-ਭਾਵਨਾ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ | ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਹ ਤੀਰਥ ਯਾਤਰਾ ਬਿਨਾਂ ਕਿਸੇ ਦਿੱਕਤ ਤੋਂ ਬੇਹੱਦ ਆਰਾਮਦਾਇਕ ਢੰਗ ਨਾਲ ਕਰਵਾਈ ਜਾਣ ਸਦਕਾ ਸ਼ਰਧਾਲੂਆਂ ਲਈ ਇਕ ਬੇ-ਮਿਸਾਲ ਤੇ ਮੁੱਲਵਾਨ ਤਜਰਬਾ ਸਾਬਤ ਹੋ ਰਹੀ ਹੈ | ਸੂਬੇ ਭਰ ਵਿਚ 95 ਆਲੀਸ਼ਾਨ ਏਅਰ-ਕੰਡੀਸ਼ਨਡ ਬੱਸਾਂ ਦਾ ਇੰਤਜ਼ਾਮ ਕੀਤਾ ਗਿਆ ਹੈ ਜਿਨ੍ਹਾਂ ਰਾਹੀਂ 50 ਸਾਲ ਤੇ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਲੈ ਕੇ ਜਾਇਆ ਜਾਂਦਾ ਹੈ | ਯਾਤਰੀਆਂ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਵਿਚ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਕਈ ਧਾਰਮਿਕ ਅਤੇ ਵਿਰਾਸਤੀ ਅਸਥਾਨਾਂ ਦੀ ਯਾਤਰਾ ਕਰਵਾਈ ਜਾਂਦੀ ਹੈ | ਇਸ ਤੋਂ ਇਲਾਵਾ ਅੰਮਿ੍ਤਸਰ ਇਲਾਕੇ ਵਿਚੋਂ ਚੱਲਣ ਵਾਲੀਆਂ ਬੱਸਾਂ ਸ਼ਰਧਾਲੂਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਨੇੜਲੇ ਧਾਰਮਿਕ ਅਸਥਾਨਾਂ ਦੇ ਨਾਲ-ਨਾਲ 'ਵਿਰਾਸਤ-ਏ-ਖ਼ਾਲਸਾ' ਮਿਊਜ਼ੀਅਮ ਵੀ ਲੈ ਕੇ ਜਾਂਦੀਆਂ ਹਨ | ਇਹ ਸਫ਼ਰ ਸ਼ਰਧਾਲੂਆਂ ਲਈ ਰੂਹਾਨੀਅਤ ਅਤੇ ਇਤਿਹਾਸ ਦਾ ਇੱਕ ਅਨੋਖਾ ਸੁਮੇਲ ਹੈ | ਇਸ ਸਕੀਮ ਦਾ ਇਕ ਖ਼ਾਸ ਪਹਿਲੂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਤ ਕੀਤਾ ਗਿਆ 'ਟੈਂਟ ਸਿਟੀ' ਹੈ, ਜਿੱਥੇ 700 ਯਾਤਰੀਆਂ ਦੇ ਠਹਿਰਨ ਦਾ ਸ਼ਾਨਦਾਰ ਪ੍ਰਬੰਧ ਹੈ | ਬਜ਼ੁਰਗਾਂ ਦੇ ਮਾਣ-ਸਨਮਾਨ ਅਤੇ ਸਹੂਲਤ ਨੂੰ ਧਿਆਨ ਵਿਚ ਰੱਖ ਕੇ ਵਿਉਂਤੇ ਗਏ ਇਸ ਟੈਂਟ ਸਿਟੀ ਵਿਚ ਹਰ ਸਹੂਲਤ ਮੌਜੂਦ ਹੈ | ਉਨ੍ਹਾਂ ਦੱਸਿਆ ਕਿ ਸਫ਼ਰ ਦੌਰਾਨ ਯਾਤਰੀਆਂ ਨੂੰ ਪੀਣ ਲਈ ਸਾਫ਼ ਪਾਣੀ ਤੇ ਹਲਕਾ ਨਾਸ਼ਤਾ ਪਰੋਸਿਆ ਜਾਂਦਾ ਹੈ | ਸਵੇਰ ਦੇ ਚਾਹ-ਨਾਸ਼ਤੇ ਤੋਂ ਲੈ ਕੇ ਰਾਤ ਦੇ ਖਾਣੇ ਅਤੇ ਰਿਹਾਇਸ਼ ਤੱਕ, ਸਾਰੀਆਂ ਸਹੂਲਤਾਂ ਬਿਲਕੁਲ ਮੁਫ਼ਤ ਦਿੱਤੀਆਂ ਜਾਂਦੀਆਂ ਹਨ | ਮਾਲ ਮੰਤਰੀ ਨੇ ਦੱਸਿਆ ਕਿ ਇਸ ਤਜਰਬੇ ਨੂੰ ਹੋਰ ਵੀ ਸੁਖਦਾਈ ਤੇ ਯਾਦਗਾਰੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਨੇ ਲਗਭਗ 900 ਸਮਰਪਿਤ ਵਲੰਟੀਅਰ ਤਾਇਨਾਤ ਕੀਤੇ ਹਨ, ਜੋ ਪੂਰੀ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਮਦਦ ਕਰਦੇ ਹਨ | ਉਨ੍ਹਾਂ ਦੱਸਿਆ ਕਿ ਬਿਨਾਂ ਕਿਸੇ ਅੜਿੱਕੇ ਦੇ ਇਸ ਸਕੀਮ ਦਾ ਇੰਨੇ ਸੁਚੱਜੇ ਢੰਗ ਨਾਲ ਚੱਲਣਾ ਸਰਕਾਰ ਦੀ ਦੂਰਅੰਦੇਸ਼ ਸੋਚ, ਸੁਚੱਜੀ ਵਿਉਂਤਬੰਦੀ ਅਤੇ ਮਜ਼ਬੂਤ ਪ੍ਰਬੰਧਕੀ ਢਾਂਚੇ ਦਾ ਸਬੂਤ ਹੈ | ਸੂਬੇ ਭਰ ਦੇ ਸ਼ਰਧਾਲੂ ਇਸ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਫਗਵਾੜਾ ਦੇ ਨਵ-ਨਿਯੁਕਤ ਡੀ.ਐੱਸ.ਪੀ. ਨੂੰ ਮਿਲੇ ਧਰਮਿੰਦਰ ਕੁਮਾਰ ਟੋਨੀ ਅਗਲੀ ਖ਼ਬਰ ਨਵੇਂ ਬਿੱਲ ਨਾਲ ਜੇਲ੍ਹਾਂ ਸਿਰਫ਼ ਸਜ਼ਾ ਨਹੀਂ, ਸੁਧਾਰ ਅਤੇ ਇੱਜ਼ਤ ਦੇ ਕੇਂਦਰ ਬਣਨਗੀਆਂ-ਡਾ. ਰਵਜੋਤ ਸਿੰਘ <br/>
Ad Position 24