01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਕੈਬਨਿਟ ਮੰਤਰੀ ਅਰੋੜਾ ਵਲੋਂ ਮੌਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਚੰਡੀਗੜ੍ਹ, 2 ਮਈ (ਅਜੀਤ ਬਿਊਰੋ)- ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜੀ ਐਂਡ ਯੂਡੀ) ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੀਵਰੇਜ ਸਿਸਟਮ ਦੀ ਸਮੇਂ ਸਿਰ ਅਤੇ ਯੋਜਨਾਬੱਧ ਢੰਗ ਨਾਲ ਸਫਾਈ ਕਰਨਾ ਅਤੇ ਗਾਰ ਕੱਢਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਮੌਨਸੂਨ ਸੀਜ਼ਨ ਤੋਂ ਪਹਿਲਾਂ ਤਿਆਰੀਆਂ 'ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਸੁਚੱਜੇ ਢੰਗ ਨਾਲ ਗਾਰ ਨਾ ਕੱਢਣ ਦੇ ਨਤੀਜੇ ਵਜੋਂ ਸ਼ਹਿਰੀ ਖੇਤਰਾਂ ਵਿੱਚ ਪਾਣੀ ਭਰ ਜਾਂਦਾ ਹੈ, ਸੀਵਰ ਓਵਰਫਲੋਅ ਹੋ ਜਾਂਦਾ ਹੈ, ਆਵਾਜਾਈ ਵਿੱਚ ਰੁਕਵਟ ਪੈ ਜਾਂਦੀ ਹੈ ਅਤੇ ਲੋਕਾਂ ਨੂੰ ਭਾਰੀ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਸਥਿਤੀਆਂ ਤੋਂ ਬਚਣ ਅਤੇ ਡਰੇਨੇਜ ਪ੍ਰਣਾਲੀਆਂ ਦੀ ਸੁਚਾਰੂ ਕਾਰਜਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਸਰਗਰਮ ਉਪਾਅ ਕੀਤੇ ਜਾਣੇ ਚਾਹੀਦੇ ਹਨ | ਸੰਜੀਵ ਅਰੋੜਾ ਨੇ ਦੱਸਿਆ ਕਿ ਸੀਵਰ ਦੀ ਸਫਾਈ ਅਤੇ ਗਾਰ ਕੱਢਣ ਲਈ ਪਹਿਲਾਂ ਹੀ ਠੇਕੇ ਦਿੱਤੇ ਜਾ ਚੁੱਕੇ ਹਨ ਅਤੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕੰਮ ਤੁਰੰਤ ਸ਼ੁਰੂ ਕਰਨ ਅਤੇ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਇਹਨਾਂ ਕਾਰਜਾਂ ਨੂੰ ਮੁਕੰਮਲ ਕਰਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਭਾਰਤੀ ਰਿਜ਼ਰਵ ਬੈਂਕ ਦਾ ਵਿਦਿਅਕ ਦੌਰਾ <br/> ਅਗਲੀ ਖ਼ਬਰ 'ਗਲੀ ਕਿ੍ਕਟ ਟੂਰਨਾਮੈਂਟ 2026' ਸ਼ਾਨੋ-ਸ਼ੌਕਤ ਨਾਲ ਹੋਇਆ ਸਮਾਪਤ <br/>
Ad Position 24