01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

'ਗੈਂਗਸਟਰਾਂ 'ਤੇ ਵਾਰ' ਦਾ 102ਵਾਂ ਦਿਨ ਪੰਜਾਬ ਪੁਲਿਸ ਵਲੋਂ 472 ਥਾਵਾਂ 'ਤੇ ਛਾਪੇਮਾਰੀ, 241 ਗਿ੍ਫ਼ਤਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਚੰਡੀਗੜ੍ਹ, 2 ਮਈ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ 'ਤੇ ਵਾਰ' ਦੇ 102ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ 'ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 472 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਜ਼ਿਕਰਯੋਗ ਹੈ ਕਿ 'ਗੈਂਗਸਟਰਾਂ 'ਤੇ ਵਾਰ' - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਵਲੋਂ ਕੀਤੀ ਗਈ ਸੀ | ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ 'ਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ | ਉਨ੍ਹਾਂ ਦੱਸਿਆ ਕਿ 102ਵੇਂ ਦਿਨ, ਪੁਲਿਸ ਟੀਮਾਂ ਨੇ ਅੱਠ ਹਥਿਆਰਾਂ ਸਮੇਤ 241 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗਿ੍ਫ਼ਤਾਰੀਆਂ ਦੀ ਗਿਣਤੀ 25,833 ਹੋ ਗਈ ਹੈ | ਇਸ ਤੋਂ ਇਲਾਵਾ 91 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਜਦੋਂ ਕਿ 35 ਵਿਅਕਤੀਆਂ ਨੂੰ ਤਫ਼ਤੀਸ਼ ਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ 427ਵੇਂ ਦਿਨ ਅੱਜ 150 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 2.05 ਕਿਲੋ ਹੈਰੋਇਨ, 12.7 ਕਿਲੋ ਭੁੱਕੀ, 1337 ਨਸ਼ੀਲੀਆਂ ਗੋਲੀਆਂ/ਕੈਪਸੂਲ ਤੇ 5720 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸ ਦੇ ਨਾਲ ਸਿਰਫ਼ 427 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 62,098 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 21 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਡਾ. ਮੇਹਰ ਮਾਣਕ ਦੀ ਪੁਸਤਕ 'ਪੰਜਾਬ- ਪੇਚੀਦਾ ਸਥਿਤੀ ਤੇ ਚੁਣੌਤੀਆਂ' ਹੋਈ ਲੋਕ-ਅਰਪਣ <br/> ਅਗਲੀ ਖ਼ਬਰ ਗਾਇਕ ਮੀਕਾ ਸਿੰਘ ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੇ-ਨਸ਼ਾ ਵਿਰੋਧੀ ਮੁਹਿੰਮ ਵਿਚ ਸ਼ਾਮਲ ਹੋਏ
Ad Position 24