02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸਰਕਾਰੀ ਸਕੂਲ ਮਟੌਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਐੱਸ. ਏ. ਐੱਸ. ਨਗਰ, 2 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਰਕਾਰੀ ਹਾਈ ਸਕੂਲ ਮਟੌਰ (ਸੈਕਟਰ-70) ਵਿਖੇ ਅੱਜ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਮਾਗਮ ਦੌਰਾਨ ਪਿੰਡ ਦੇ ਪਤਵੰਤੇ ਸੱਜਣਾਂ ਨੇ ਵੀ ਵੱਡੀ ਗਿਣਤੀ 'ਚ ਸ਼ਿਰਕਤ ਕੀਤੀ | ਸਮਾਰੋਹ ਦੀ ਸ਼ੁਰੂਆਤ ਮੁੱਖ ਅਧਿਆਪਕਾ ਨਰਪਿੰਦਰ ਕੌਰ ਵਲੋਂ ਕੀਤੀ ਗਈ, ਜਿਨ੍ਹਾਂ ਨੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਡੀ. ਆਈ. ਜੀ. (ਵਿਜੀਲੈਂਸ) ਹਰਪ੍ਰੀਤ ਸਿੰਘ ਦੇ ਨਾਲ-ਨਾਲ ਜ਼ਿਲ੍ਹਾ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ ਗਗਨਦੀਪ ਨੂੰ ਸਨਮਾਨਿਤ ਕੀਤਾ | ਇਸ ਮੌਕੇ ਉੱਘੇ ਸਮਾਜ ਸੇਵੀ ਹਰਪਾਲ ਸਿੰਘ ਮਟੌਰ ਵਲੋਂ ਵੀ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ | ਸਮਾਰੋਹ ਦੌਰਾਨ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਤੌਰ 'ਤੇ 24 ਵਿਦਿਆਰਥੀਆਂ, ਜਿਨ੍ਹਾਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ, ਨੂੰ ਇਨਾਮਾਂ ਨਾਲ ਨਿਵਾਜਿਆ ਗਿਆ | ਇਸ ਮੌਕੇ ਸਕੂਲ ਅਧਿਆਪਕਾ ਕਿਰਨ ਬਾਲਾ, ਰੇਨੂੰ ਬਾਲਾ, ਬੰਧਨ ਸ਼ਰਮਾ ਅਤੇ ਰਜਨੀਸ਼ ਕੌਰ ਸਮੇਤ ਹੋਰ ਅਧਿਆਪਕ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਈ. ਸੀ. ਐਸ. ਈ. ਦੀ 10ਵੀਂ ਦੀ ਪ੍ਰੀਖਿਆ 'ਚ ਰਿਧਿਮਾ ਗੋਇਲ ਨੇ 97.8 ਫ਼ੀਸਦੀ ਅੰਕ ਹਾਸਿਲ ਕੀਤੇ <br/> ਅਗਲੀ ਖ਼ਬਰ ਅਕਾਲੀ ਦਲ ਨੂੰ 'ਖਾਲੀ ਦਲ' ਕਹਿਣ ਵਾਲਿਆਂ ਦਾ ਆਪਣਾ 'ਝਾੜੂ' ਖਿੱਲਰਿਆ : ਸ਼ਰਮਾ
Ad Position 24