05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪੋਲਟਰੀ ਫਾਰਮ 'ਚ ਮੋਟਰ ਚੋਰੀ ਕਰਦੇ ਦੋ ਨੌਜਵਾਨ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਡੇਰਾਬੱਸੀ, 2 ਮਈ (ਰਣਬੀਰ ਸਿੰਘ ਪੜ੍ਹੀ)- ਪਿੰਡ ਮੰਕਦਪੁਰ ਸਥਿਤ ਇਕ ਪੋਲਟਰੀ ਫਾਰਮ 'ਚ ਚੋਰੀ ਦੀ ਨੀਅਤ ਨਾਲ ਵੜੇ ਦੋ ਨੌਜਵਾਨਾਂ ਨੂੰ ਫਾਰਮ ਮਾਲਕ ਤੇ ਉਥੇ ਮੌਜੂਦ ਲੋਕਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ | ਜਾਣਕਾਰੀ ਅਨੁਸਾਰ ਮੁਹਾਲੀ ਦੇ ਸੈਕਟਰ 54 ਦੇ ਰਹਿਣ ਵਾਲੇ ਅਸ਼ੋਕ ਅਰੋੜਾ ਦਾ ਪਿੰਡ ਮੰਕਦਪੁਰ ਵਿਖੇ ਇਕ ਪੋਲਟਰੀ ਫਾਰਮ ਹੈ | ਬੀਤੀ 1 ਮਈ ਨੂੰ ਸਵੇਰੇ ਕਰੀਬ 11:30 ਵਜੇ ਜਦੋਂ ਉਹ ਆਪਣੇ ਦਫ਼ਤਰ ਵਿਚ ਮੌਜੂਦ ਸਨ ਤਾਂ ਅਚਾਨਕ ਉਨ੍ਹਾਂ ਨੂੰ ਬਾਹਰੋਂ 'ਚੋਰ-ਚੋਰ' ਦਾ ਰੌਲਾ ਸੁਣਾਈ ਦਿੱਤਾ | ਇਸ ਦੌਰਾਨ ਜਦੋਂ ਉਨ੍ਹਾਂ ਨੇ ਬਾਹਰ ਆ ਕੇ ਦੇਖਿਆ ਤਾਂ ਦੋ ਨੌਜਵਾਨ ਪਾਣੀ ਵਾਲੀ ਮੋਟਰ ਚੋਰੀ ਕਰਕੇ ਭੱਜਣ ਦੀ ਫ਼ਿਰਾਕ ਵਿਚ ਸਨ | ਫਾਰਮ ਮਾਲਕ ਨੇ ਤੁਰੰਤ ਹਰਕਤ 'ਚ ਆਉਂਦਿਆਂ ਦੋਵਾਂ ਨੂੰ ਕਾਬੂ ਕਰ ਲਿਆ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਤਿੰਦਰ ਸਿੰਘ ਪੁੱਤਰ ਤਰਨਜੀਤ ਸਿੰਘ ਤੇ ਤਰੁਣ ਸ਼ਰਮਾ ਪੁੱਤਰ ਰਾਜਿੰਦਰ ਸ਼ਰਮਾ ਦੋਵੇਂ ਵਾਸੀ ਪਿੰਡ ਤੋਗਾਂਪੁਰ (ਡੇਰਾਬੱਸੀ) ਵਜੋਂ ਹੋਈ ਹੈ | ਡੇਰਾਬੱਸੀ ਪੁਲਿਸ ਨੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਅਗਲੇਰੀ ਜਾਂਚ ਹੈੱਡ ਕਾਂਸਟੇਬਲ ਗੁਲਾਬ ਸਿੰਘ ਵਲੋਂ ਕੀਤੀ ਜਾ ਰਹੀ ਹੈ | ਪੁਲਿਸ ਇਨ੍ਹਾਂ ਦੋਵਾਂ ਚੋਰਾਂ ਦੇ ਕਿਸੇ ਹੋਰ ਵਾਰਦਾਤ 'ਚ ਸ਼ਾਮਿਲ ਹੋਣ ਸੰਬੰਧੀ ਪਤਾ ਲਗਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਮਨੀਮਾਜਰਾ ਦੇ ਜੰਗਲਾਤ ਇਲਾਕੇ 'ਚ ਨਗਰ ਨਿਗਮ ਕਰਮਚਾਰੀ ਦੀ ਲਾਸ਼ ਬਰਾਮਦ ਅਗਲੀ ਖ਼ਬਰ ਭਗੌੜਿਆਂ ਖ਼ਿਲਾਫ਼ ਮੁਹਾਲੀ ਪੁਲਿਸ ਦੀ ਵੱਡੀ ਕਾਰਵਾਈ, 11 ਮਹੀਨਿਆਂ 'ਚ 255 ਮਾਮਲੇ ਨਿਪਟਾਏ-158 ਭਗੌੜੇ ਗਿ੍ਫ਼ਤਾਰ
Ad Position 24