05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਵਾਰਡ ਨੰਬਰ 30 ਦੇ ਵਿਕਾਸ ਕਾਰਜਾਂ 'ਤੇ ਸਿਆਸੀ ਟਕਰਾਅ ਤੇਜ਼ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਜ਼ੀਰਕਪੁਰ, 2 ਮਈ (ਮਨਿੰਦਰ ਸਿੰਘ)- ਸ਼ਹਿਰ ਦੇ ਵਾਰਡ ਨੰਬਰ 30 ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ | ਆਮ ਆਦਮੀ ਪਾਰਟੀ ਦੇ ਵਾਰਡ ਇੰਚਾਰਜ ਤੇ ਸਾਬਕਾ ਕਾਂਗਰਸੀ ਕੌਂਸਲਰ ਦਰਮਿਆਨ ਵਿਕਾਸ ਪ੍ਰਾਜੈਕਟਾਂ ਦੇ ਸਿਹਰੇ ਨੂੰ ਲੈ ਕੇ ਵਾਦ-ਵਿਵਾਦ ਸਾਹਮਣੇ ਆਇਆ ਹੈ | ਇਸ ਸੰਬੰਧੀ ਸਾਬਕਾ ਕੌਂਸਲਰ ਨਵਤੇਜ ਨਵੀ ਨੇ ਦੋਸ਼ ਲਗਾਇਆ ਕਿ ਵਾਰਡ ਵਿਚ ਚੱਲ ਰਹੇ ਕਈ ਵਿਕਾਸ ਕਾਰਜ ਪਹਿਲਾਂ ਹੀ ਮਨਜ਼ੂਰ ਹੋ ਚੁੱਕੇ ਸਨ ਪਰ ਹੁਣ ਉਨ੍ਹਾਂ ਦਾ ਸਿਹਰਾ ਲੈਣ ਲਈ ਮੌਜੂਦਾ ਆਗੂਆਂ ਵਲੋਂ ਜਨਤਾ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜਰਨੈਲ ਇਨਕਲੇਵ ਫੇਜ਼-1 'ਚ ਸੜਕਾਂ ਦੇ ਨਿਰਮਾਣ ਤੇ ਟਾਈਲਾਂ ਵਿਛਾਉਣ ਸਮੇਤ ਕਈ ਪ੍ਰਾਜੈਕਟ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਦੇ ਕਾਰਜਕਾਲ ਦੌਰਾਨ ਹੀ ਮਨਜ਼ੂਰ ਹੋਏ ਸਨ | ਇਹ ਸਾਰੇ ਕੰਮ ਟੈਂਡਰ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਪਿਛਲੀ ਕੌਂਸਲ ਵਲੋਂ ਪਾਸ ਕੀਤੇ ਗਏ ਸਨ ਅਤੇ ਮੌਜੂਦਾ ਸਮੇਂ 'ਚ ਸਿਰਫ਼ ਉਨ੍ਹਾਂ ਦੀ ਕਾਰਵਾਈ ਕੀਤੀ ਜਾ ਰਹੀ ਹੈ | ਨਵੀ ਨੇ ਕਿਹਾ ਕਿ ਵਿਕਾਸ ਕਾਰਜਾਂ ਦਾ ਰਾਜਨੀਤੀਕਰਨ ਕਰਨਾ ਮੰਦਭਾਗਾ ਹੈ ਤੇ ਇਸ ਨੂੰ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਇਹ ਵੀ ਆਖਿਆ ਕਿ ਕੁਝ ਆਗੂ ਸਿਰਫ਼ ਫੋਟੋ ਖਿਚਵਾਉਣ ਲਈ ਮੌਕੇ 'ਤੇ ਪਹੁੰਚ ਰਹੇ ਹਨ ਪਰ ਉਹ ਅਸਲੀਅਤ ਤੋਂ ਵੱਖਰੀ ਤਸਵੀਰ ਪੇਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਜਨਤਾ ਦੇ ਹਿੱਤ ਲਈ ਹੁੰਦੇ ਹਨ ਤੇ ਇਨ੍ਹਾਂ ਨੂੰ ਰਾਜਨੀਤਿਕ ਲਾਭ ਲਈ ਵਰਤਣਾ ਠੀਕ ਨਹੀਂ ਹੈ | ਅੰਤ 'ਚ ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਹਮੇਸ਼ਾ ਪਾਰਦਰਸ਼ਤਾ ਤੇ ਇਮਾਨਦਾਰੀ ਨਾਲ ਜਨਸੇਵਾ ਲਈ ਵਚਨਬੱਧ ਰਹੀ ਹੈ ਅਤੇ ਭਵਿੱਖ ਵਿਚ ਵੀ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਜੀ. ਬੀ. ਪੀ. ਗਰੁੱਪ ਦੀ ਧੋਖਾਧੜੀ ਦਾ ਖ਼ਮਿਆਜ਼ਾ ਭੁਗਤ ਰਹੇ ਬੇਕਸੂਰ ਦੁਕਾਨਦਾਰ-ਸਿਰ 'ਤੇ ਲਟਕੀ ਕੁਰਕੀ ਦੀ ਤਲ... ਅਗਲੀ ਖ਼ਬਰ ਮਨੀਮਾਜਰਾ ਦੇ ਜੰਗਲਾਤ ਇਲਾਕੇ 'ਚ ਨਗਰ ਨਿਗਮ ਕਰਮਚਾਰੀ ਦੀ ਲਾਸ਼ ਬਰਾਮਦ
Ad Position 24