ਖਰੜ, 3 ਮਈ (ਗੁਰਮੁੱਖ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਅਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਟਰਾਂਸਪੋਰਟ ਵਿੰਗ ਦੇ ਪ੍ਰਧਾਨ ਸੁਖਵਿੰਦਰ ਸਿੰਘ ਛਿੰਦੀ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ 'ਤੇ ਖਰੜ ਨੇੜਲੇ ਪਿੰਡ ਨੱਗਲਫੈਜ਼ਗੜ੍ਹ ਦੇ ਵਸਨੀਕ ਸੁਖਦੇਵ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜ਼ਿਲ੍ਹਾ ਮੁਹਾਲੀ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਸੁਖਦੇਵ ਸਿੰਘ ਨੇ ਕਿਹਾ ਕਿ ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਹ ਜ਼ਿਲ੍ਹੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ | ਉਨ੍ਹਾਂ ਆਪਣੀ ਇਸ ਨਿਯੁਕਤੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਤੇ ਟਰਾਂਸਪੋਰਟ ਵਿੰਗ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਛਿੰਦੀ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਸਰਬਜੀਤ ਸਿੰਘ ਮਾਣਾ, ਰਣਜੀਤ ਸਿੰਘ ਨੱਗਲਫੈਜਗੜ੍ਹ, ਮੰਗਾ ਮਗਰ, ਚਰਨਜੀਤ ਸਿੰਘ, ਬਿੱਲਾ ਛੱਜੂਮਾਜਰਾ, ਜਗਤਾਰ ਸਿੰਘ ਕੁੰਭੜਾ ਤੇ ਗੁਰਤੇਜ ਸਿੰਘ ਹੈਪੀ ਛੱਜੂਮਾਜਰਾ ਆਦਿ ਹਾਜ਼ਰ ਸਨ |