12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

15 ਸਾਲਾ ਨਾਬਾਲਗ ਲੜਕੀ ਭੇਦਭਰੇ ਹਾਲਾਤ 'ਚ ਲਾਪਤਾ

Ad Position 21
No active advertisement
ਅਜੀਤ ਡੈਸਕ 04-05-2026
ਡੇਰਾਬੱਸੀ, 3 ਮਈ (ਰਣਬੀਰ ਸਿੰਘ ਪੜ੍ਹੀ)- ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਅਗਵਾ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਲੜਕੀ ਦੀ ਮਾਂ ਨੇ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਕਰਕੇ ਆਪਣੇ ਚਾਰ ਬੱਚਿਆਂ ਦਾ ਪਾਲਣ-ਪੋਸ਼ਣ ਕਰ ਰਹੀ ਹੈ ਤੇ ਉਸ ਦਾ ਪਤੀ ਉਸ ਨਾਲ ਨਹੀਂ ਰਹਿੰਦਾ | ਸ਼ਿਕਾਇਤਕਰਤਾ ਅਨੁਸਾਰ ਬੀਤੀ 25 ਅਪ੍ਰੈਲ ਨੂੰ ਸਵੇਰੇ ਕਰੀਬ 8 ਵਜੇ ਉਸ ਦੀ 15 ਸਾਲਾ ਵੱਡੀ ਲੜਕੀ ਰੋਜ਼ਾਨਾ ਵਾਂਗ ਸਕੂਲ ਪੜ੍ਹਨ ਲਈ ਗਈ ਸੀ ਤੇ ਜਦੋਂ ਉਹ ਦੇਰ ਸ਼ਾਮ ਤੱਕ ਘਰ ਵਾਪਸ ਨਹੀਂ ਪਰਤੀ ਤਾਂ ਪਰਿਵਾਰ ਨੇ ਉਸ ਦੀ ਕਾਫੀ ਭਾਲ ਕੀਤੀ ਪਰ ਉਸ ਦਾ ਕੋਈ ਥਹੁ-ਪਤਾ ਨਹੀਂ ਚੱਲਿਆ | ਪੀੜਤਾ ਮਾਂ ਨੇ ਪੁਲਿਸ ਕੋਲ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਉਸ ਦੀ ਨਾਬਾਲਗ ਲੜਕੀ ਨੂੰ ਕੋਈ ਨਾਮਾਲੂਮ ਵਿਅਕਤੀ ਵਿਆਹ ਦਾ ਝਾਂਸਾ ਦੇ ਕੇ ਜਾਂ ਕਿਸੇ ਹੋਰ ਲਾਲਚ 'ਚ ਫਸਾ ਕੇ ਆਪਣੇ ਨਾਲ ਕਿਧਰੇ ਲੈ ਗਿਆ ਹੈ | ਮਾਮਲੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਦਿਲਬਾਗ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤੇ ਲੜਕੀ ਦੀ ਭਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਜਲਦ ਹੀ ਲੜਕੀ ਨੂੰ ਬਰਾਮਦ ਕਰਕੇ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਮਿਸਲ ਸਤਲੁਜ ਵਲੋਂ ਕੀਤੀ ਜਾਣ ਵਾਲੀ 'ਚੜ੍ਹਦੀ ਕਲਾ ਰੈਲੀ' 'ਤੇ ਪ੍ਰਸ਼ਾਸਨ ਨੇ ਲਗਾਈ ਰੋਕ <br/> ਅਗਲੀ ਖ਼ਬਰ ਡੇਰਾਬੱਸੀ ਦੀਆਂ ਮੰਡੀਆਂ 'ਚ ਖੁੱਲ੍ਹੇ ਅਸਮਾਨ ਹੇਠ ਪਾਈਆਂ ਕਣਕ ਦੀਆਂ ਬੋਰੀਆਂ ਮੀਂਹ 'ਚ ਭਿੱਜੀਆਂ
Ad Position 24