ਵਿਧਾਇਕ ਰੰਧਾਵਾ ਵਲੋਂ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਜ਼ੀਰਕਪੁਰ ਤੋਂ ਦੋ ਬੱਸਾਂ ਰਵਾਨਾ <br/>
ਅਜੀਤ ਡੈਸਕ
04-05-2026
ਉਨ੍ਹਾਂ ਕਿਹਾ ਕਿ ਇਹ ਸ਼ਰਧਾਲੂ ਤਿੰਨ ਦਿਨਾਂ ਯਾਤਰਾ ਦੌਰਾਨ ਸ੍ਰੀ ਦਰਬਾਰ ਸਾਹਿਬ, ਦੁਰਗਿਆਨਾ ਮੰਦਰ ਤੇ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਦਰਸ਼ਨ ਕਰਨ ਦੇ ਨਾਲ-ਨਾਲ ਜਲਿ੍ਹਆਂਵਾਲਾ ਬਾਗ਼ ਤੇ ਵਾਹਗਾ ਬਾਰਡਰ ਦਾ ਦੌਰਾ ਵੀ ਕਰਨਗੇ | ਯਾਤਰਾ ਲਈ ਰਵਾਨਗੀ ਮੌਕੇ ਸ਼ਰਧਾਲੂਆਂ 'ਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਵੇਖਣ ਨੂੰ ਮਿਲਿਆ | ਸ਼ਰਧਾਲੂਆਂ ਨੇ ਇਸ ਯੋਜਨਾ ਲਈ ਪੰਜਾਬ ਸਰਕਾਰ ਤੇ ਵਿਧਾਇਕ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ |