ਜ਼ੀਰਕਪੁਰ, 3 ਮਈ (ਮਨਿੰਦਰ ਸਿੰਘ)- ਸਥਾਨਕ ਵਾਰਡ ਨੰਬਰ 14 ਦੇ ਕਿ੍ਸ਼ਨਾ ਇਨਕਲੇਵ ਬਲਾਕ-ਏ 'ਚ ਪਿਛਲੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੇ ਘੱਟ ਪ੍ਰੈਸ਼ਰ ਦੀ ਸਮੱਸਿਆ ਨੂੰ ਹੱਲ ਕਰਨ ਲਈ ਸਾਬਕਾ ਕੌਂਸਲਰ ਹਰਜੀਤ ਸਿੰਘ ਮਿੰਟਾ ਵਲੋਂ ਅੱਜ ਨਵੇਂ ਟਿਊਬਵੈੱਲ ਨੂੰ ਮੁੱਖ ਪਾਈਪ ਲਾਈਨ ਨਾਲ ਜੋੜਨ ਦੇ ਕੰਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਹਰਜੀਤ ਮਿੰਟਾ ਨੇ ਕਿਹਾ ਕਿ ਇਸ ਖੇਤਰ 'ਚ ਕਾਫ਼ੀ ਸਮੇਂ ਤੋਂ ਪਾਣੀ ਦਾ ਪ੍ਰੈਸ਼ਰ ਘੱਟ ਹੋਣ ਕਾਰਨ ਲੋਕਾਂ ਨੂੰ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਨ 'ਚ ਮੁਸ਼ਕਿਲਾਂ ਆ ਰਹੀਆਂ ਸਨ | ਇਸ ਗੰਭੀਰ ਸਮੱਸਿਆ ਨੂੰ ਧਿਆਨ 'ਚ ਰੱਖਦਿਆਂ ਉਨ੍ਹਾਂ ਨੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨਾਲ ਸਲਾਹ-ਮਸ਼ਵਰਾ ਕਰਕੇ ਇਸ ਦਾ ਢੁਕਵਾਂ ਹੱਲ ਲੱਭਣ ਲਈ ਯਤਨ ਕੀਤੇ ਤੇ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਵਿੱਦਿਆ ਦੱਤ, ਪੂਰਨ ਸਿੰਘ ਰਾਵਾ, ਥਾਨ ਸਿੰਘ ਬਿਸ਼ਟ, ਸੰਜੀਵ ਸ਼ਰਮਾ ਤੇ ਸੁਮਿਤ ਸਮੇਤ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਹਾਜ਼ਰ ਸਨ | ਇਸ ਮੌਕੇ ਹਾਜ਼ਰ ਲੋਕਾਂ ਨੇ ਮਿੰਟਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ |