12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਡੇਰਾਬੱਸੀ ਪੁਲਿਸ ਤੇ ਐਕਸਾਈਜ਼ ਵਿਭਾਗ ਨੇ ਸ਼ਰਾਬ ਤਸਕਰਾਂ 'ਤੇ ਕੱਸਿਆ ਸ਼ਿਕੰਜਾ

Ad Position 21
No active advertisement
ਅਜੀਤ ਡੈਸਕ 04-05-2026
ਡੇਰਾਬੱਸੀ, 3 ਮਈ (ਰਣਬੀਰ ਸਿੰਘ ਪੜ੍ਹੀ)- ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਡੇਰਾਬੱਸੀ ਪੁਲਿਸ ਅਤੇ ਆਬਕਾਰੀ (ਐਕਸਾਈਜ਼) ਵਿਭਾਗ ਦੀਆਂ ਸਾਂਝੀਆਂ ਟੀਮਾਂ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਦੋ ਵੱਖ-ਵੱਖ ਥਾਈਾ ਕੀਤੀਆਂ ਛਾਪੇਮਾਰੀਆਂ ਦੌਰਾਨ ਚੰਡੀਗੜ੍ਹ 'ਚ ਵਿਕਣਯੋਗ ਸ਼ਰਾਬ ਦੀਆਂ 76 ਬੋਤਲਾਂ ਬਰਾਮਦ ਹੋਈਆਂ | ਪੁਲਿਸ ਨੇ ਇਸ ਸੰਬੰਧੀ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਮਾਮਲੇ ਦਰਜ ਕਰ ਲਏ ਹਨ | ਪਹਿਲੇ ਮਾਮਲੇ 'ਚ ਐਕਸਾਈਜ਼ ਇੰਸਪੈਕਟਰ ਕੁਲਵਿੰਦਰ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਟੀਮ ਨੇ ਮੁਖ਼ਬਰ ਦੀ ਇਤਲਾਹ 'ਤੇ ਪਿੰਡ ਮਹਿਮਦਪੁਰ ਵਿਖੇ ਰੇਡ ਕੀਤੀ | ਇਸ ਦੌਰਾਨ ਪੁਲਿਸ ਨੇ ਮਨਪ੍ਰੀਤ ਸਿੰਘ ਉਰਫ਼ ਮਾਫ਼ੀ ਪੁੱਤਰ ਬਲਜਿੰਦਰ ਸਿੰਘ ਦੇ ਘਰੋਂ 52 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ | ਬਰਾਮਦ ਕੀਤੀ ਗਈ ਸ਼ਰਾਬ 'ਚ 40 ਬੋਤਲਾਂ 'ਟਿ੍ਪਲ ਨਾਈਨ ਪਾਵਰ ਸਟਾਰ ਫਾਈਨ ਵਿਸਕੀ' ਤੇ 12 ਬੋਤਲਾਂ 'ਜੰਨਤ ਮਸਤ ਸੰਤਰਾ' ਸ਼ਾਮਿਲ ਹਨ | ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਮਨਪ੍ਰੀਤ ਸਿੰਘ ਇਕ ਆਦਤਨ ਤਸਕਰ ਹੈ, ਜਿਸ ਵਿਰੁੱਧ ਪਹਿਲਾਂ ਵੀ ਸ਼ਰਾਬ ਤਸਕਰੀ ਦੇ ਦੋ ਮਾਮਲੇ ਦਰਜ ਹਨ | ਇਸੇ ਤਰ੍ਹਾਂ ਦੂਜੀ ਕਾਰਵਾਈ ਦੌਰਾਨ ਪੁਲਿਸ ਨੇ ਈਸਾਂਪੁਰ ਰੋਡ ਸਥਿਤ ਰੇਲਵੇ ਫਾਟਕ ਨੇੜੇ ਨਾਕਾਬੰਦੀ ਕਰਕੇ ਇਕ ਐਕਟਿਵਾ ਸਵਾਰ ਵਿਅਕਤੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 'ਟਿ੍ਪਲ ਨਾਈਨ ਸਟਾਰ ਫਾਈਨ ਵਿਸਕੀ' ਦੀਆਂ 24 ਬੋਤਲਾਂ ਬਰਾਮਦ ਹੋਈਆਂ | ਇਸ ਮਾਮਲੇ 'ਚ ਕਾਬੂ ਮੁਲਜ਼ਮ ਦੀ ਪਛਾਣ ਜੈ ਪ੍ਰਕਾਸ਼ ਪੁੱਤਰ ਸਵ. ਰਾਮ ਬਰਨ ਵਾਸੀ ਗੋਬਿੰਦ ਵਿਹਾਰ ਡੇਰਾਬੱਸੀ ਵਜੋਂ ਹੋਈ ਹੈ |

ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸੁਮਿਤ ਮੋਰ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿਥੋਂ ਉਨ੍ਹਾਂ ਨੂੰ ਜੇਲ੍ਹ ਭੇਜਣ ਦੇ ਹੁਕਮ ਸੁਣਾਏ ਗਏ | ਉਨ੍ਹਾਂ ਦੱਸਿਆ ਕਿ ਐਤਵਾਰ ਦਾ ਦਿਨ ਹੋਣ ਕਾਰਨ ਹਸਪਤਾਲ 'ਚ ਮੈਡੀਕਲ ਪ੍ਰਕਿਰਿਆ ਪੂਰੀ ਨਹੀਂ ਹੋ ਸਕੀ, ਜਿਸ ਕਾਰਨ ਹੁਣ ਇਨ੍ਹਾਂ ਮੁਲਜ਼ਮਾਂ ਨੂੰ ਸੋਮਵਾਰ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ ਜਾਵੇਗਾ | ਉਨ੍ਹਾਂ ਸਖ਼ਤ ਸ਼ਬਦਾਂ 'ਚ ਚਿਤਾਵਨੀ ਦਿੱਤੀ ਕਿ ਇਲਾਕੇ 'ਚ ਕਿਸੇ ਵੀ ਤਰ੍ਹਾਂ ਦੇ ਨਾਜਾਇਜ਼ ਧੰਦੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਝਿੰਗੜਾਂ ਕਲਾਂ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਡੇਰਾਬੱਸੀ ਦੇ ਵਾਰਡ ਨੰਬਰ 2 'ਚ ਸੀਵਰੇਜ ਬਲਾਕ ਹੋਣ ਕਾਰਨ ਘਰਾਂ 'ਚ ਦਾਖ਼ਲ ਹੋਇਆ ਦੂਸ਼ਿਤ ਪਾਣੀ
Ad Position 24