08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਵਿਸ਼ਵਕਰਮਾ ਵੈੱਲਫੇਅਰ ਸੁਸਾਇਟੀ ਵਲੋਂ ਰਾਜਪਾਲ ਨੂੰ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਸਮਾਗਮ ਸੰਬੰਧੀ ਵਿਸ਼ੇਸ਼ ਸੱਦਾ <br/>

Ad Position 21
No active advertisement
ਅਜੀਤ ਡੈਸਕ 05-05-2026
ਚੰਡੀਗੜ੍ਹ, 4 ਮਈ (ਸੰਦੀਪ ਕੁਮਾਰ ਮਾਹਨਾ) - ਵਿਸ਼ਵਕਰਮਾ ਵੈੱਲਫੇਅਰ ਸੁਸਾਇਟੀ ਨਾਭਾ ਦੇ ਪੰਜ ਮੈਂਬਰੀ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਮਹਾਨ ਸਿੱਖ ਯੋਧੇ ਜੱਸਾ ਸਿੰਘ ਰਾਮਗੜ੍ਹੀਆ ਦੇ 303ਵੇਂ ਜਨਮ ਦਿਹਾੜੇ ਦੇ ਸਮਾਗਮ ਲਈ ਵਿਸ਼ੇਸ਼ ਸੱਦਾ ਦਿੱਤਾ | ਇਹ ਸਮਾਗਮ 17 ਮਈ, 2026 ਨੂੰ ਨਾਭਾ ਵਿਖੇ ਕਰਵਾਇਆ ਜਾਣਾ ਹੈ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਭਗਵੰਤ ਸਿੰਘ ਰਾਮਗੜ੍ਹੀਆ, ਆਕਾਸ਼ਪ੍ਰੀਤ ਸਿੰਘ, ਭਗਵੰਤ ਸਿੰਘ, ਕੌਮੀ ਅਨੁਸੂਚਿਤ ਜਾਤੀ ਗਠਜੋੜ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਤੇ ਜੋਰਾ ਸਿੰਘ ਹਾਜ਼ਰ ਸਨ | ਰਾਜਪਾਲ ਨੂੰ ਸੱਦਾ ਦੇਣ ਉਪਰੰਤ ਭਗਵੰਤ ਸਿੰਘ ਰਾਮਗੜ੍ਹੀਆ ਨੇ ਕਿਹਾ ਕਿ ਜੱਸਾ ਸਿੰਘ ਰਾਮਗੜ੍ਹੀਆ ਦੀ ਮਹਾਨ ਵਿਰਾਸਤ ਨੂੰ ਸਨਮਾਨ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਤੇ ਇਹ ਸਮਾਗਮ ਉਨ੍ਹਾਂ ਦੀ ਸ਼ਖ਼ਸੀਅਤ ਦੇ ਅਨੁਕੂਲ ਢੰਗ ਨਾਲ ਮਨਾਇਆ ਜਾਵੇਗਾ | ਸਮੂਹ ਮੈਂਬਰਾਂ ਨੇ ਵਿਸ਼ਵਾਸ ਜਤਾਇਆ ਕਿ ਨਾਭਾ ਵਿਚ ਹੋਣ ਵਾਲਾ ਇਹ ਸਮਾਗਮ ਮਹਾਨ ਸੂਰਮੇ ਨੂੰ ਸੱਚੀ ਸ਼ਰਧਾਂਜਲੀ ਸਾਬਤ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਨਿਗਮ ਕਰਮਚਾਰੀ ਹੱਤਿਆ ਮਾਮਲੇ 'ਚ ਵੱਡਾ ਖ਼ੁਲਾਸਾ, 3 ਮੁਲਜ਼ਮ ਗਿ੍ਫ਼ਤਾਰ <br/> ਅਗਲੀ ਖ਼ਬਰ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਦੀ ਹੋਈ ਮੀਟਿੰਗ, ਮੁੱਖ ਮੰਗਾਂ ਸੰਬੰਧੀ ਕੀਤੀ ਵਿਚਾਰ ਮੀਟਿੰਗ 'ਚ ਅਗਲੀ ਰਣਨੀਤ...
Ad Position 24