ਨਿਗਮ ਕਰਮਚਾਰੀ ਹੱਤਿਆ ਮਾਮਲੇ 'ਚ ਵੱਡਾ ਖ਼ੁਲਾਸਾ, 3 ਮੁਲਜ਼ਮ ਗਿ੍ਫ਼ਤਾਰ <br/>
ਅਜੀਤ ਡੈਸਕ
05-05-2026
ਤਿੰਨ ਮੁਲਜ਼ਮ ਗਿ੍ਫ਼ਤਾਰ, ਸਬੂਤ ਬਰਾਮਦ : ਪੁਲਿਸ ਨੇ ਇਸ ਮਾਮਲੇ ਵਿਚ ਮੁੰਨਾ ਰਾਜਕ (47), ਸ਼ਨੀ ਦੇਵ ਕੁਮਾਰ (27) ਤੇ ਧਨਿਕ ਕੁਮਾਰ ਸਾਹ (24) ਵਾਸੀ ਬਿਹਾਰ ਨੂੰ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮਾਂ ਦੇ ਕਬਜ਼ੇ ਤੋਂ ਮਿ੍ਤਕ ਦਾ ਮੋਬਾਈਲ ਫੋਨ, ਵਾਰਦਾਤ ਵਿਚ ਵਰਤੀ ਲੱਕੜੀ ਦੀ ਲਾਠੀ ਤੇ ਖ਼ੂਨ ਨਾਲ ਲੱਥਪੱਥ ਕੱਪੜੇ ਬਰਾਮਦ ਕੀਤੇ ਗਏ ਹਨ | ਪੁੱਛਗਿੱਛ ਕਰਨ ਤੋਂ ਬਾਅਦ ਅਦਾਲਤ 'ਚ ਪੇਸ਼ ਕਰਨ ਉਪਰੰਤ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ | ਇਸ ਮਾਮਲੇ ਵਿਚ ਅਗਲੀ ਕਾਰਵਾਈ ਜਾਰੀ ਹੈ |