ਚੰਡੀਗੜ੍ਹ, 4 ਮਈ (ਕਪਿਲ ਵਧਵਾ) - ਚੰਡੀਗੜ੍ਹ ਪੁਲਿਸ ਵਲੋਂ ਨਜਾਇਜ਼ ਸ਼ਰਾਬ ਖ਼ਿਲਾਫ਼ ਕਾਰਵਾਈ ਕਰਦਿਆਂ ਸੈਕਟਰ-56 ਦੇ ਖੇਡ ਮੈਦਾਨ ਦੇ ਪਿੱਛੇ ਇਲਾਕੇ ਤੋਂ ਇਕ ਮਹਿਲਾ ਨੂੰ 40 ਪਊਏ ਟੈਂਗੋ ਸੰਤਰਾ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਐਤਵਾਰ ਨੂੰ ਪੁਲਿਸ ਟੀਮ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਉਕਤ ਮਹਿਲਾ ਨੂੰ ਗਿ੍ਫ਼ਤਾਰ ਕੀਤਾ ਗਿਆ | ਉਸ ਦੇ ਕਬਜ਼ੇ 'ਚੋਂ 40 ਪਊਏ ਨਜਾਇਜ਼ ਸ਼ਰਾਬ ਬਰਾਮਦ ਹੋਈ | ਇਸ ਸਬੰਧੀ ਥਾਣਾ ਸੈਕਟਰ-39 ਚੰਡੀਗੜ੍ਹ ਵਿਚ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਬਾਅਦ ਵਿਚ ਮਹਿਲਾ ਮੁਲਜ਼ਮ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ | ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ |