08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਮਰਹੂਮ ਕਲਾਕਾਰ ਜਸਵਿੰਦਰ ਸਿੰਘ ਭੱਲਾ ਦੇ ਜਨਮ ਦਿਨ ਮੌਕੇ ਚੌਕ ਦਾ ਕੀਤਾ ਨਾਮਕਰਨ <br/>

Ad Position 21
No active advertisement
ਅਜੀਤ ਡੈਸਕ 05-05-2026
ਐੱਸ.ਏ.ਐੱਸ. ਨਗਰ, 4 ਮਈ (ਪ੍ਰੋ. ਅਵਤਾਰ ਸਿੰਘ)- ਪੰਜਾਬੀ ਸਿਨੇਮਾ ਦੇ ਪ੍ਰਸਿੱਧ ਕਲਾਕਾਰ ਤੇ ਕਾਮੇਡੀਅਨ ਮਰਹੂਮ ਡਾ. ਜਸਵਿੰਦਰ ਸਿੰਘ ਭੱਲਾ ਦੇ ਜਨਮ ਦਿਨ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਥਾਨਕ ਸੈਕਟਰ-62 ਸਥਿਤ ਆਡੀਟੋਰੀਅਮ ਵਿਖੇ ਕਰਵਾਇਆ ਗਿਆ | ਸਮਾਗਮ 'ਚ ਪੰਜਾਬ ਦੇ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਮਜ਼ਦੂਰ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੌਰਾਨ 'ਵਿਦਿਆਰਥੀਆਂ ਦੇ ਸ਼ਖਸੀਅਤ ਵਿਕਾਸ 'ਚ ਕਲਾ, ਰੰਗਮੰਚ ਤੇ ਸਿਨੇਮਾ ਦੀ ਭੂਮਿਕਾ' ਵਿਸ਼ੇ 'ਤੇ ਮੈਮੋਰੀਅਲ ਲੈਕਚਰ ਵੀ ਕਰਵਾਇਆ ਗਿਆ ਜਿਸ 'ਚ ਵੱਖ-ਵੱਖ ਵਿੱਦਿਅਕ, ਸੱਭਿਆਚਾਰਕ ਤੇ ਸਮਾਜਿਕ ਖੇਤਰਾਂ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ | ਆਪਣੇ ਸੰਬੋਧਨ 'ਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਡਾ. ਜਸਵਿੰਦਰ ਸਿੰਘ ਭੱਲਾ ਨੇ ਆਪਣੀ ਬਹੁਪੱਖੀ ਪ੍ਰਤਿਭਾ ਰਾਹੀਂ ਸਿੱਖਿਆ, ਕਲਾ ਤੇ ਮਨੋਰੰਜਨ ਦੇ ਖੇਤਰ 'ਚ ਵਿਸ਼ੇਸ਼ ਯੋਗਦਾਨ ਪਾਇਆ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਖਸੀਅਤਾਂ ਨੂੰ ਯਾਦਗਾਰ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲੇ ਨੌਜਵਾਨ ਪੀੜ੍ਹੀ ਲਈ ਪ੍ਰੇਰਨਾਦਾਇਕ ਹਨ | ਉਨ੍ਹਾਂ ਕਿਹਾ ਕਿ ਅੱਜ ਜਿਹੜੇ ਚੌਕ ਦਾ ਨਾਂਅ ਸਵ. ਭੱਲਾ ਦੇ ਨਾਂਅ 'ਤੇ ਰੱਖਿਆ ਗਿਆ ਹੈ, ਲੋਕ ਆਉਂਦੇ-ਜਾਂਦੇ ਹਮੇਸ਼ਾ ਉਨ੍ਹਾਂ ਨੂੰ ਯਾਦ ਕਰਨਗੇ | ਇਹ ਚੌਕ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ, ਪੰਜਾਬ ਸਕੁਲ ਸਿੱਖਿਆ ਬੋਰਡ ਦੀ ਇਮਾਰਤ ਤੇ ਗਮਾਡਾ ਦੇ ਮੁੱਖ ਦਫ਼ਤਰ ਦੇ ਨਜ਼ਦੀਕ ਹੈ | ਇਸੇ ਦੌਰਾਨ ਸਵ. ਭੱਲਾ ਦੇ ਨੇੜਲੇ ਸਾਥੀ ਤੇ ਚੇਅਰਮੈਨ ਪੰਜਾਬ ਫੂਡ ਕਮਿਸ਼ਨ ਬਾਲ ਮੁਕੰਦ ਸ਼ਰਮਾ (ਚਾਚੇ ਦਾ ਭਤੀਜ) ਦੀ ਮੰਗ ਨੂੰ ਮੁੱਖ ਰੱਖਦੇ ਹੋਏ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਦੇ ਜਿੰਨੇ ਵੀ ਕਮੇਡੀਅਨ ਕਲਾਕਾਰ ਹੋਏ ਹਨ, ਉਨ੍ਹਾਂ ਦੀ ਯਾਦ 'ਚ ਵਿਸ਼ਾਲ ਆਡੀਟੋਰੀਅਮ ਬਣਾਉਣ ਲਈ ਗਮਾਡਾ ਦੇ ਅਧਿਕਾਰੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਿਚਾਰ ਕਰਨਗੇ | ਇਸ ਤੋਂ ਪਹਿਲਾਂ ਡਾ. ਜਸਵਿੰਦਰ ਸਿੰਘ ਭੱਲਾ ਚੌਕ ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਮੁਹਾਲੀ ਕੁਲਵੰਤ ਸਿੰਘ ਵਲੋਂ ਕੀਤਾ ਗਿਆ | ਇਸੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਸਵਿੰਦਰ ਭੱਲਾ ਵਰਗੀਆਂ ਹਸਤੀਆਂ ਸਾਡੀ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਨਾਂਅ 'ਤੇ ਚੌਕ ਦਾ ਨਾਮਕਰਨ ਨਵੀਂ ਪੀੜ੍ਹੀ ਲਈ ਪ੍ਰੇਰਨਾਦਾਇਕ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਮਹਾਨ ਕਲਾਕਾਰਾਂ ਦੀ ਯਾਦ ਨੂੰ ਹਮੇਸ਼ਾ ਜਿਊਾਦਾ ਰੱਖਣ 'ਚ ਸਹਾਈ ਸਿੱਧ ਹੁੰਦੇ ਹਨ | ਇਸ ਮੌਕੇ ਡਾ. ਜਸਵਿੰਦਰ ਸਿੰਘ ਭੱਲਾ ਦੀ ਪਤਨੀ ਪਰਮਦੀਪ ਕੌਰ ਭੱਲਾ, ਪੁੱਤਰ ਪੁਖਰਾਜ ਭੱਲਾ, ਬਾਲ ਮੁਕੰਦ ਸ਼ਰਮਾ ਚੇਅਰਮੈਨ ਫ਼ੂਡ ਕਮਿਸ਼ਨ, ਅਮਰਪਾਲ ਸਿੰਘ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ, ਅਨੁਜ ਸਹਿਗਲ ਮੁੱਖ ਇੰਜ. ਪੁੱਡਾ, ਅਮਿਤ ਤਲਵਾੜ ਆਈ. ਏ. ਐਸ. ਅਧਿਕਾਰੀ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਗਾਇਕ ਸ਼ੈਰੀ ਮਾਨ, ਮਨਦੀਪ ਸਿੰਘ ਐਸ.ਸੀ. ਗਮਾਡਾ, ਡਾ. ਨਿਰਮਲ ਜੌੜਾ, ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੇ ਸੰਦੀਪ ਸਿੰਘ ਗੜ੍ਹਾ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਵੱਖ-ਵੱਖ ਕਲਾਕਾਰ ਤੇ ਗਾਇਕ, ਵੱਡੀ ਗਿਣਤੀ 'ਚ ਵਿਦਿਆਰਥੀਆਂ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀ, ਅਧਿਆਪਕਾਂ ਤੇ ਕਲਾ ਪ੍ਰੇਮੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਪ੍ਰੋਫ਼ੈਸਰਾਂ ਦੀ ਸੇਵਾ ਮੁਕਤੀ ਉਮਰ 'ਤੇ ਹਾਈ ਕੋਰਟ ਸਖ਼ਤ ਅਗਲੀ ਖ਼ਬਰ ਗੈਂਗਸਟਰਾਂ 'ਤੇ ਵਾਰ ਦੇ 104ਵੇਂ ਦਿਨ 589 ਥਾਵਾਂ 'ਤੇ ਛਾਪੇਮਾਰੀ, 305 ਗਿ੍ਫ਼ਤਾਰ <br/>
Ad Position 24