08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਪਿੰਡ ਸਮਗੌਲੀ ਵਿਖੇ 24 ਘੰਟਿਆਂ ਤੋਂ ਬਿਜਲੀ ਗੁੱਲ ਹੋਣ ਕਰਕੇ ਪਿੰਡ ਵਾਸੀਆਂ ਨੇ ਬਿਜਲੀ ਗਰਿੱਡ ਦਾ ਕੀਤਾ ਘਿਰਾਓ

Ad Position 21
No active advertisement
ਪਿੰਡ ਸਮਗੌਲੀ ਦੇ ਗਰਿੱਡ ਦੇ ਬਾਹਰ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪਿੰਡ ਵਾਸੀ | ਤਸਵੀਰ : ਗੁਰਮੀਤ ਸਿੰਘ <br/> 05-05-2026
ਡੇਰਾਬੱਸੀ, 4 ਮਈ (ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਸਮਗੌਲੀ 'ਚ ਪਿਛਲੇ 24 ਘੰਟਿਆਂ ਤੋਂ ਬਿਜਲੀ ਸਪਲਾਈ ਪੂਰੀ ਤਰ੍ਹਾਂ ਠੱਪ ਹੋਣ ਕਾਰਨ ਪਿੰਡ ਵਾਸੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਅੱਤ ਦੀ ਪੈ ਰਹੀ ਗਰਮੀ 'ਚ ਬਿਜਲੀ ਸਪਲਾਈ ਬੰਦ ਹੋਣ ਕਾਰਨ ਪ੍ਰੇਸ਼ਾਨ ਪਿੰਡ ਵਾਸੀਆਂ ਨੇ ਬਿਜਲੀ ਗਰਿੱਡ ਦਾ ਘਿਰਾਓ ਕਰਕੇ ਵਿਭਾਗ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਬਿਜਲੀ ਵਿਭਾਗ ਅਤੇ ਸਥਾਨਕ ਪ੍ਰਸ਼ਾਸਨ ਉਨ੍ਹਾਂ ਦੀਆਂ ਸ਼ਿਕਾਇਤਾਂ ਵੱਲ ਕੋਈ ਧਿਆਨ ਨਹੀਂ ਦੇ ਰਿਹਾ, ਜਿਸ ਨਾਲ ਹਾਲਾਤ ਹੋਰ ਵਿਗੜ ਰਹੇ ਹਨ | ਉਨ੍ਹਾਂ ਦੱਸਿਆ ਕਿ ਬਿਜਲੀ ਬੰਦ ਹੋਣ ਨਾਲ ਨਾ ਸਿਰਫ਼ ਘਰਾਂ 'ਚ ਪੱਖੇ ਅਤੇ ਲਾਈਟਾਂ ਬੰਦ ਪਈਆਂ ਹਨ, ਸਗੋਂ ਪਾਣੀ ਦੀ ਸਪਲਾਈ ਵੀ ਠੱਪ ਪਈ ਹੈ | ਇਨਵਰਟਰ ਵੀ ਹੁਣ ਜਵਾਬ ਦੇ ਚੁੱਕੇ ਹਨ, ਜਿਸ ਨਾਲ ਰਾਤਾਂ ਕੱਟਣੀਆਂ ਮੁਸ਼ਕਿਲ ਹੋ ਗਈਆਂ ਹਨ | ਉਨ੍ਹਾਂ ਕਿਹਾ ਕਿ ਗਰਮੀ 'ਚ ਬਿਨਾਂ ਬਿਜਲੀ ਦੇ ਜੀਵਨ ਨਰਕ ਵਰਗਾ ਹੋ ਗਿਆ ਹੈ | ਬੱਚੇ ਅਤੇ ਬਜ਼ੁਰਗ ਸਭ ਤੋਂ ਵੱਧ ਪ੍ਰੇਸ਼ਾਨ ਹਨ ਕਿਉਂਕਿ ਉਨ੍ਹਾਂ ਰਾਤ ਨੂੰ ਨੀਂਦ ਵੀ ਨਹੀਂ ਆਉਂਦੀ | ਵਿਭਾਗ ਵਾਲੇ ਫ਼ੋਨ ਤੱਕ ਨਹੀਂ ਚੁੱਕਦੇ | ਅੱਜ ਬੱਚੇ ਸਕੂਲ ਨਹੀਂ ਜਾ ਸਕੇ | ਪਿੰਡ ਵਾਸੀਆਂ ਨੇ ਕਿਹਾ ਕਿ ਜਦੋਂ ਉਹ ਗਰਿੱਡ ਵਿਖੇ ਗਏ ਤਾਂ ਉਥੇ ਮੌਜੂਦਾ ਸਟਾਫ਼ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਮੌਕੇ ਤੋਂ ਖਿਸਕ ਗਿਆ | ਹਾਲਾਂਕਿ ਬਿਜਲੀ ਵਿਭਾਗ ਦੇ ਇਕ ਅਧਿਕਾਰੀ ਨੇ ਫ਼ੋਨ 'ਤੇ ਦੱਸਿਆ ਕਿ ਸਮੱਸਿਆ ਹੱਲ ਕਰਨ ਲਈ ਟੀਮ ਭੇਜੀ ਹੋਈ ਹੈ | ਪਿੰਡ ਵਾਸੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਬਿਜਲੀ ਸਪਲਾਈ ਬਹਾਲ ਨਾ ਹੋਈ ਤਾਂ ਉਹ ਵੱਡੇ ਪੱਧਰ 'ਤੇ ਧਰਨਾ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਫ਼ਰਜ਼ੀ ਸੀ. ਬੀ. ਆਈ. ਤੇ ਪੁਲਿਸ ਅਧਿਕਾਰੀ ਬਣ ਕੇ ਬਜ਼ੁਰਗ ਨਾਲ ਮਾਰੀ ਠੱਗੀ <br/> ਅਗਲੀ ਖ਼ਬਰ ਚੋਰੀ ਦੇ 11 ਮੋਟਰਸਾਈਕਲਾਂ ਸਮੇਤ ਦੋ ਮੁਲਜ਼ਮ ਕਾਬੂ <br/>
Ad Position 24