15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਪੰਜਾਬ ਯੂਨੀਵਰਸਿਟੀ 'ਚ ਏ.ਆਈ ਅਤੇ ਐਮ.ਐਲ. ਦੇ ਖੇਤਰਾਂ ਵਿਚ ਤਿੰਨ ਭਾਸ਼ਾਈ ਸ਼ਬਦਾਵਲੀ ਤਿਆਰ ਕਰਨ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 06-05-2026
ਚੰਡੀਗੜ੍ਹ, 5 ਮਈ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਕੂਲ ਆਫ਼ ਪੰਜਾਬੀ ਸਟਡੀਜ਼ ਨੇ ਕਿ੍ਤਿ੍ਮ ਬੁੱਧੀ (ਏ.ਆਈ.) ਅਤੇ ਮਸ਼ੀਨ ਲਰਨਿੰਗ (ਐਮ.ਐਲ) ਦੇ ਖੇਤਰਾਂ ਵਿਚ ਅੰਗਰੇਜ਼ੀ–ਹਿੰਦੀ–ਪੰਜਾਬੀ ਤਿੰਨ ਭਾਸ਼ਾਈ ਸ਼ਬਦਾਵਲੀ ਤਿਆਰ ਕਰਨ ਲਈ ਮਾਹਿਰ ਸਲਾਹਕਾਰ ਕਮੇਟੀ ਦੀ ਪੰਜ ਦਿਨਾਂ ਮੀਟਿੰਗ ਅੱਜ ਮੋਹਨ ਸਿੰਘ ਦੀਵਾਨਾ ਹਾਲ ਵਿਖੇ ਆਰੰਭ ਹੋਈ | ਮੀਟਿੰਗ ਵਿਚ ਦੇਸ਼ ਭਰ ਤੋਂ ਭਾਸ਼ਾ, ਤਕਨੀਕੀ ਮਾਹਿਰਾਂ ਅਤੇ ਵਿਦਵਾਨ ਨੇ ਹਿੱਸਾ ਲਿਆ | ਆਪਣੇ ਸੰਬੋਧਨ ਵਿਚ ਉਪ ਕੁਲਪਤੀ ਪ੍ਰੋ. ਰੇਨੂੰ ਵਿਗ ਨੇ ਕਿਹਾ ਕਿ ਬਹੁ-ਭਾਸ਼ੀ ਤਕਨੀਕੀ ਸਿੱਖਿਆ ਅੱਜ ਦੇ ਸਮੇਂ ਦੀ ਜ਼ਰੂਰਤ ਹੈ | ਇਹ ਪਹਿਲ ਰਾਸ਼ਟਰੀ ਸਿੱਖਿਆ ਨੀਤੀ 2020 ਅਤੇ ਰਾਸ਼ਟਰੀ ਏ.ਆਈ ਵਰਗੀਆਂ ਪਹਿਲਾਂ ਦੇ ਅਨੁਕੂਲ ਇੱਕ ਮਹੱਤਵਪੂਰਨ ਕਦਮ ਹੈ | ਪੰਜਾਬ ਯੂਨੀਵਰਸਿਟੀ ਨੇ ਹਮੇਸ਼ਾਂ ਹੀ ਪੰਜਾਬ ਅਤੇ ਪੰਜਾਬੀਅਤ ਨੂੰ ਪਹਿਲ ਦਿੱਤੀ ਹੈ | ਉਨ੍ਹਾਂ ਪੰਜਾਬ ਦੀ ਵਿਰਾਸਤ ਅਤੇ ਪੰਜਾਬ ਯੂਨੀਵਰਸਿਟੀ ਦੀ ਸਥਾਪਨਾ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਅਤੇ ਪੰਜਾਬੀ ਦੀ ਸੇਵਾ ਲਈ ਹਮੇਸ਼ਾਂ ਮੋਹਰੀ ਰਹੀ ਹੈ | ਇਸ ਮੌਕੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਪਹਿਲ ਸਮਾਵੇਸ਼ੀ ਅਤੇ ਆਤਮਨਿਰਭਰ ਭਾਰਤ ਬਣਾਉਣ ਦੀ ਦਿਸ਼ਾ ਵਿਚ ਇੱਕ ਮਹੱਤਵਪੂਰਨ ਯੋਗਦਾਨ ਹੋਵੇਗਾ, ਜੋ ਵਿਦਿਆਰਥੀਆਂ ਨੂੰ ਆਪਣੀ ਮਾਤ ਭਾਸ਼ਾ ਵਿਚ ਸਿੱਖਣ ਲਈ ਪ੍ਰੇਰਿਤ ਕਰੇਗੀ | ਏ.ਆਈ ਦੇ ਯੁੱਗ ਵਿਚ ਖੇਤਰੀ ਭਾਸ਼ਾਵਾਂ ਲਈ ਨਵੇਂ ਰਸਤੇ ਖੁੱਲੇ੍ਹ ਹਨ | ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਤਲਾਸ਼ਣ ਲਈ ਨਵੀਂ ਤਕਨੀਕ ਦਾ ਨੈਤਿਕ ਤੌਰ 'ਤੇ ਪ੍ਰਯੋਗ ਕਰਨ 'ਤੇ ਜ਼ੋਰ ਦਿੱਤਾ | ਪ੍ਰੋਗਰਾਮ ਦੇ ਅੰਤ ਵਿਚ ਰਾਜ ਸਭਾ ਮੈਂਬਰ ਨੇ 5 ਲੱਖ ਰੁਪਏ ਗਰਾਟ ਦੇਣ ਦਾ ਐਲਾਨ ਕੀਤਾ | ਡਾ. ਪਰਮਜੀਤ ਸਿੱਧੂ ਮੁਖੀ ਪੰਜਾਬੀ ਵਿਭਾਗ ਨੇ ਆਏ ਮਹਿਮਾਨਾਂ ਅਤੇ ਮਾਹਿਰ ਸਲਾਹਕਾਰ ਕਮੇਟੀ ਦੇ ਮੈਂਬਰਾਂ ਦਾ ਸਵਾਗਤ ਕੀਤਾ | ਇਸ ਪਹਿਲ ਦੇ ਉਦੇਸ਼ ਅਤੇ ਮਹੱਤਵ ਬਾਰੇ ਜਾਣਕਾਰੀ ਦੀਪਕ ਕੁਮਾਰ ਸਹਾਇਕ ਨਿਰਦੇਸ਼ਕ ਸੀ.ਐਸ.ਟੀ.ਟੀ. ਵਲੋਂ ਦਿੱਤੀ ਗਈ | ਸੈਸ਼ਨ ਦਾ ਸੰਚਾਲਨ ਪ੍ਰੋ. ਯੋਗਰਾਜ ਵਲੋਂ ਕੀਤਾ ਗਿਆ ਅਤੇ ਧੰਨਵਾਦ ਪ੍ਰਸਤਾਵ ਪ੍ਰੋ. ਉਮਾ ਸੇਠੀ ਨੇ ਪੇਸ਼ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸੈਕਟਰ 48 ਮੋਟਰ ਮਾਰਕੀਟ 'ਚ ਕਬਜ਼ਿਆਂ ਖ਼ਿਲਾਫ਼ ਨਿਗਮ ਦੀ ਸਖ਼ਤ ਕਾਰਵਾਈ <br/> ਅਗਲੀ ਖ਼ਬਰ ਚੰਡੀਗੜ੍ਹ 'ਚ ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਸੀਟੂ ਵਲੋਂ ਮੰਗਾਂ ਸੰਬੰਧੀ ਦਿੱਤਾ ਧਰਨਾ <br/>
Ad Position 24