15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਰਾਸ਼ਨ ਦੀ ਦੁਕਾਨ 'ਚੋਂ 50 ਹਜ਼ਾਰ ਰੁ. ਦੀ ਨਕਦੀ ਚੋਰੀ <br/>

Ad Position 21
No active advertisement
ਅਜੀਤ ਡੈਸਕ 06-05-2026
ਜ਼ੀਰਕਪੁਰ, 5 ਮਈ (ਮਨਿੰਦਰ ਸਿੰਘ)-ਬਲਟਾਣਾ ਇਲਾਕੇ 'ਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਕਾਰਨ ਲੋਕਾਂ 'ਚ ਡਰ ਤੇ ਗੁੱਸੇ ਦਾ ਮਾਹੌਲ ਬਣਿਆ ਹੋਇਆ ਹੈ | ਤਾਜ਼ਾ ਮਾਮਲਾ ਰਾਮਲੀਲ•ਾ ਗਰਾਊਾਡ ਨੇੜੇ ਸਥਿਤ ਪੀ. ਟੀ. ਸੀ. ਬਜਟ ਬਾਜ਼ਾਰ ਵਿਖੇ ਸਾਹਮਣੇ ਆਇਆ ਹੈ, ਜਿਥੇ ਕਿ ਚੋਰਾਂ ਨੇ ਇਕ ਰਾਸ਼ਨ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਕਰੀਬ 50 ਹਜ਼ਾਰ ਰੁ. ਦੀ ਨਕਦੀ ਚੋਰੀ ਕਰ ਲਈ | ਚੋਰੀ ਦੀ ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਵਿਨੋਦ ਅਗਰਵਾਲ ਨੇ ਦੱਸਿਆ ਕਿ ਚੋਰ ਨੇ ਬੜੀ ਚਲਾਕੀ ਨਾਲ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ | ਚੋਰ ਦੁਕਾਨ ਦੇ ਬਾਹਰ ਲੱਗੇ ਕੂਲਰ ਨੂੰ ਸੀੜੀ ਵਜੋਂ ਵਰਤ ਕੇ ਪਹਿਲੀ ਮੰਜ਼ਿਲ 'ਤੇ ਪਹੁੰਚਿਆ ਅਤੇ ਉਥੋਂ ਅੰਦਰ ਦਾਖ਼ਲ ਹੋ ਗਿਆ | ਇਸ ਤੋਂ ਬਾਅਦ ਉਸ ਨੇ ਦੁਕਾਨ 'ਚ ਪਈ ਨਕਦੀ ਚੋਰੀ ਕਰ ਲਈ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ | ਸਵੇਰੇ ਜਦੋਂ ਉਹ ਰੋਜ਼ਾਨਾ ਦੀ ਤਰਾਂ ਦੁਕਾਨ ਖੋਲਣ ਲਈ ਪਹੁੰਚੇ ਤਾਂ ਅੰਦਰ ਸਾਮਾਨ ਖਿੱਲਰਿਆ ਪਿਆ ਸੀ | ਦੁਕਾਨ ਦੀ ਜਾਂਚ ਕਰਨ 'ਤੇ ਨਕਦੀ ਗਾਇਬ ਮਿਲੀ, ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ | ਫ਼ਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ | ਪੁਲਿਸ ਦਾ ਦਾਅਵਾ ਹੈ ਕਿ ਜਲਦ ਹੀ ਚੋਰ ਨੂੰ ਕਾਬੂ ਕਰ ਲਿਆ ਜਾਵੇਗਾ |
ਇਸੇ ਦੌਰਾਨ ਸਥਾਨਕ ਵਸਨੀਕਾਂ ਤੇ ਦੁਕਾਨਦਾਰਾਂ ਨੇ ਕਿਹਾ ਕਿ ਇਲਾਕੇ 'ਚ ਪਿਛਲੇ ਕੁਝ ਸਮੇਂ ਤੋਂ ਚੋਰੀਆਂ ਦੇ ਮਾਮਲੇ ਲਗਾਤਾਰ ਵਧ ਰਹੇ ਹਨ, ਪਰ ਪੁਲਿਸ ਵਲੋਂ ਇਨਾਂ ਪ੍ਰਤੀ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਨਹੀਂ ਕੀਤੀ ਜਾਂਦੀ, ਜਿਸ ਕਾਰਨ ਚੋਰਾਂ ਦੇ ਹੌਸਲੇ ਬੁਲੰਦ ਹੋ ਗਏ ਹਨ | ਉਨਾਂ ਦੋਸ਼ ਲਗਾਇਆ ਕਿ ਰਾਤ ਸਮੇਂ ਪੁਲਿਸ ਗਸ਼ਤ ਦੀ ਘਾਟ ਕਾਰਨ ਚੋਰ ਬੇਖ਼ੌਫ਼ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ | ਉਨਾਂ ਪੁਲਿਸ ਪ੍ਰਸ਼ਾਸਨ ਤੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਡਿਪਟੀ ਕਮਿਸ਼ਨਰ ਮੁਹਾਲੀ ਦੇ ਨਾਂਅ 'ਤੇ ਸੌਂਪਿਆ ਮੰਗ-ਪੱਤਰ <br/> ਅਗਲੀ ਖ਼ਬਰ ਅੰਤਰਰਾਜੀ ਹਥਿਆਰ ਤਸਕਰ ਗਰੋਹ ਦਾ 21 ਸਾਲਾ ਮੈਂਬਰ 3 ਦੇਸੀ ਕੱਟਿਆਂ ਤੇ 6 ਜ਼ਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ <br/>
Ad Position 24