15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਪੰਜਾਬ ਨੈਸ਼ਨਲ ਬੈਂਕ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਨੇ ਸਿਲਾਈ ਸਿਖਲਾਈ ਕੋਰਸ ਦੇ ਸਰਟੀਫਿਕੇਟ ਵੰਡੇ <br/>

Ad Position 21
No active advertisement
ਅਜੀਤ ਡੈਸਕ 06-05-2026
ਮੁਹਾਲੀ, 5 ਮਈ (ਅ.ਬ.)-ਪੰਜਾਬ ਨੈਸ਼ਨਲ ਬੈਂਕ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ (ਆਰ.ਐੱਸ. ਈ.ਟੀ.ਆਈ.), ਜ਼ਿਲ੍ਹਾ ਮੋਹਾਲੀ ਵੱਲੋਂ ਹੁਨਰ ਵਿਕਾਸ ਸਕੀਮ ਤਹਿਤ ਪਿੰਡ ਮਛਲੀ ਕਲਾਂ ਵਿੱਚ 31 ਦਿਨਾਂ ਦੇ ਟੇਲਰਿੰਗ ਅਤੇ ਕਟਿੰਗ ਸਿਖਲਾਈ ਕੋਰਸ ਦਾ ਸਫਲ ਆਯੋਜਨ ਕੀਤਾ ਗਿਆ¢ ਇਹ ਕੋਰਸ 4 ਅਪ੍ਰੈਲ 2026 ਨੂੰ ਸ਼ੁਰੂ ਹੋਇਆ ਸੀ ਅਤੇ ਅੱਜ ਇਸ ਦਾ ਸਮਾਪਤੀ ਸਮਾਰੋਹ ਆਰ.ਐੱਸ.ਈ.ਟੀ.ਆਈ. ਮੋਹਾਲੀ ਦੇ ਮੁੱਖ ਦਫ਼ਤਰ ਵਿੱਚ ਕਰਵਾਇਆ ਗਿਆ, ਜਿੱਥੇ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਮਹਿਲਾਵਾਂ ਅਤੇ ਲੜਕੀਆਂ ਨੂੰ ਸਰਟੀਫਿਕੇਟ ਵੰਡੇ ਗਏ¢ਸਮਾਰੋਹ ਵਿੱਚ ਸਰਕਲ ਹੈਡ (ਡੀ.ਜੀ.ਐਮ.) ਸ਼੍ਰੀ ਬਿਸਵੋਜੀਤ ਬਿਸਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ¢ ਇਸ ਮÏਕੇ ਗੁਲਸ਼ਨ ਵਰਮਾ (ਚੀਫ ਮੈਨੇਜਰ, ਪੀਐਨਬੀ ਸਰਕਲ ਆਫਿਸ ਮੋਹਾਲੀ), ਅਮਨਦੀਪ ਸਿੰਘ (ਡਾਇਰੈਕਟਰ, ਆਰ.ਐੱਸ.ਈ.ਟੀ.ਆਈ. ਮੋਹਾਲੀ) ਅਤੇ ਆਰ.ਐੱਸ.ਈ.ਟੀ.ਆਈ. ਦਾ ਸਟਾਫ ਵੀ ਮÏਜੂਦ ਰਿਹਾ¢ ਮੁੱਖ ਮਹਿਮਾਨ ਬਿਸਵੋਜੀਤ ਬਿਸਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ 1ਤਰ੍ਹਾਂ ਦੀਆਂ ਸਿਖਲਾਈਆਂ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਹੁਨਰਮੰਦ ਬਣਾ ਕੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣਾ ਹੈ¢ ਉਨ੍ਹਾਂ ਨੇ ਕਿਹਾ ਕਿ ਜਦੋਂ ਮਹਿਲਾਵਾਂ ਆਪਣੇ ਪੈਰਾਂ 'ਤੇ ਖੜ੍ਹੀਆਂ ਹੁੰਦੀਆਂ ਹਨ ਤਾਂ ਉਹਨਾਂ ਦੇ ਪਰਿਵਾਰ ਵੀ ਆਰਥਿਕ ਤÏਰ 'ਤੇ ਮਜ਼ਬੂਤ ਹੁੰਦੇ ਹਨ ਅਤੇ ਸਮਾਜ ਵਿੱਚ ਵੀ ਸਕਾਰਾਤਮਕ ਬਦਲਾਅ ਆਉਂਦਾ ਹੈ¢ ਉਨ੍ਹਾਂ ਨੇ ਸਿਖਿਆਰਥੀਆਂ ਨੂੰ ਮਿਹਨਤ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ ਅਤੇ ਇਹ ਭਰੋਸਾ ਦਿੱਤਾ ਕਿ ਪੀਐਨਬੀ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਾ ਹੈ¢ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਆਰ.ਐੱਸ.ਈ.ਟੀ.ਆਈ. ਵੱਲੋਂ ਇਹ ਸਿਖਲਾਈ ਕੋਰਸ ਪੂਰੀ ਤਰ੍ਹਾਂ ਮੁਫ਼ਤ ਕਰਵਾਏ ਜਾਂਦੇ ਹਨ, ਜਿਸ ਵਿੱਚ ਸਿਖਲਾਈ ਦੇ ਨਾਲ-ਨਾਲ ਰਹਿਣ ਅਤੇ ਖਾਣ ਦੀ ਸੁਵਿਧਾ ਵੀ ਪ੍ਰਦਾਨ ਕੀਤੀ ਜਾਂਦੀ ਹੈ¢ ਪੀਐਨਬੀ ਸਰਕਲ ਆਫਿਸ ਮੋਹਾਲੀ ਦੇ ਚੀਫ ਮੈਨੇਜਰ ਗੁਲਸ਼ਨ ਵਰਮਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬੈਂਕ ਵੱਲੋਂ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਵਰਗੀਆਂ ਸਕੀਮਾਂ ਰਾਹੀਂ ਉਹਨਾਂ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ ਜੋ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੀਆਂ ਹਨ¢ ਉਨ੍ਹਾਂ ਨੇ ਦੱਸਿਆ ਕਿ ਸਵੈ-ਰੁਜ਼ਗਾਰ ਲਈ ਆਸਾਨ ਸ਼ਰਤਾਂ 'ਤੇ ਕਰਜ਼ੇ ਵੀ ਮੁਹੱਈਆ ਕਰਵਾਏ ਜਾਂਦੇ ਹਨ¢ ਆਰ.ਐੱਸ.ਈ.ਟੀ.ਆਈ. ਮੋਹਾਲੀ ਦੇ ਡਾਇਰੈਕਟਰ ਅਮਨਦੀਪ ਸਿੰਘ ਨੇ ਕਿਹਾ ਕਿ ਸਿਲਾਈ-ਕਟਿੰਗ ਦੀ ਇਹ ਸਿਖਲਾਈ ਮਹਿਲਾਵਾਂ ਲਈ ਨਵੀਆਂ ਰੋਜ਼ਗਾਰ ਸੰਭਾਵਨਾਵਾਂ ਦੇ ਦਰਵਾਜ਼ੇ ਖੋਲ੍ਹਦੀ ਹੈ¢ ਉਨ੍ਹਾਂ ਨੇ ਸਿਖਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਇਸ ਹੁਨਰ ਨੂੰ ਆਪਣਾ ਪੇਸ਼ਾ ਬਣਾ ਕੇ ਨਾ ਸਿਰਫ ਆਪਣੀ ਆਰਥਿਕ ਹਾਲਤ ਸੁਧਾਰ ਸਕਦੀਆਂ ਹਨ, ਸਗੋਂ ਆਪਣੇ ਪਰਿਵਾਰ ਦੀ ਆਮਦਨ ਵਿੱਚ ਵੀ ਵਾਧਾ ਕਰ ਸਕਦੀਆਂ ਹਨ ਅਤੇ ਬੱਚਿਆਂ ਦੇ ਭਵਿੱਖ ਨੂੰ ਸੰਵਾਰ ਸਕਦੀਆਂ ਹਨ¢ ਇਸ ਸਮਾਰੋਹ ਦÏਰਾਨ ਮਹਿਲਾਵਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦੇਖਣਯੋਗ ਸੀ, ਜਿਨ੍ਹਾਂ ਨੇ ਆਪਣੇ ਨਵੇਂ ਹੁਨਰ ਨਾਲ ਜੀਵਨ ਵਿੱਚ ਅੱਗੇ ਵੱਧਣ ਦਾ ਸੰਕਲਪ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਖਰੜ ਦੇ ਵਾ. ਨੰ. 22 'ਚ ਲਗਾਏ ਫਲੈਕਸ ਬੋਰਡਾਂ ਨੂੰ ਸ਼ਰਾਰਤੀ ਅਨਸਰਾਂ ਨੇ ਫਾੜਿ੍ਹਆ <br/> ਅਗਲੀ ਖ਼ਬਰ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਡਿਪਟੀ ਕਮਿਸ਼ਨਰ ਮੁਹਾਲੀ ਦੇ ਨਾਂਅ 'ਤੇ ਸੌਂਪਿਆ ਮੰਗ-ਪੱਤਰ <br/>
Ad Position 24