ਖਰੜ, 5 ਮਈ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਦੇ ਵਾ. ਨੰ. 22 ਵਿਚ ਰੁਪਿੰਦਰ ਕੌਰ ਬੱਤਰਾ ਵਲੋਂ ਫਲੈਕਸ ਬੋਰਡ ਲਗਾਏ ਗਏ ਸਨ, ਜਿਨ੍ਹਾਂ ਨੂੰ ਸ਼ਰਾਰਤੀ ਅਨਸਰਾਂ ਵਲੋਂ ਫਾੜ੍ਹ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਸ਼ਿਵ ਮੰਦਰ ਖਰੜ ਸਮੇਤ ਹੋਰ ਵੱਖ-ਵੱਖ ਥਾਵਾਂ 'ਤੇ ਵਧਾਈਆਂ ਅਤੇ ਵਾਰਡ ਵਿਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਫਲੈਕਸ ਬੋਰਡ ਲਗਾਏ ਹੋਏ ਸਨ | ਉਨ੍ਹਾਂ ਕਿਹਾ ਕਿ ਭਾਵੇਂ ਹਾਲੇ ਕੌਂਸਲ ਚੋਣਾਂ ਦਾ ਐਲਾਨ ਨਹੀਂ ਹੋਇਆ, ਪਰ ਫ਼ਿਰ ਵੀ ਸ਼ਰਾਰਤੀ ਅਨਸਰਾਂ ਵਲੋਂ ਉਨ੍ਹਾਂ ਦੇ ਫਲੈਕਸ ਬੋਰਡਾਂ ਨੂੰ ਨੁਕਸਾਨ ਪਹੁੰਚਾਇਆ ਗਿਆ | ਉਨ੍ਹਾਂ ਵਾਰਡ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਅਤੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਤਰ੍ਹਾਂ ਨਾ ਕਰਨ, ਬਲਕਿ ਆਪਣੇ ਵਾਰਡ ਦੇ ਵਿਕਾਸ ਲਈ ਚੰਗੇ ਉਮੀਦਵਾਰ ਦੀ ਚੋਣ ਕਰਨ |