ਖਰੜ, 5 ਮਈ (ਜੰਡਪੁਰੀ)-ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਅਤੇ 'ਆਪ' ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਵਲੋਂ ਅੱਜ ਸਥਾਨਕ ਵਾ. ਨੰ. 7 ਵਿਖੇ ਵਿਕਾਸ ਕਾਰਜਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ | ਇਸ ਮੌਕੇ ਗੋਲਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰ ਰਹੀ ਹੈ ਅਤੇ ਆਉਣ ਵਾਲੇ ਸਮੇਂ 'ਚ ਹੋਰ ਵੀ ਤੇਜ਼ੀ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਦੀ ਸਮੀਖਿਆ ਕਰਨਾ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਚਰਚਾ ਕਰਨਾ ਹੈ | ਉਨ੍ਹਾਂ ਹਲਕੇ ਤੇ ਖਰੜ ਸ਼ਹਿਰ ਦੀਆਂ ਸੜਕਾਂ, ਸੀਵਰੇਜ ਤੇ ਪੀਣ ਵਾਲੇ ਪਾਣੀ ਸਮੇਤ ਹੋਰਨਾਂ ਬੁਨਿਆਦੀ ਸੁਵਿਧਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ | ਇਸ ਤੋਂ ਬਾਅਦ ਗੋਲਡੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਭਰੋਸਾ ਦਿਵਾਇਆ ਕਿ ਰਹਿੰਦੇ ਵਿਕਾਸ ਕਾਰਜ ਵੀ ਜਲਦ ਮੁਕੰਮਲ ਕਰਵਾਏ ਜਾਣਗੇ | ਇਸ ਮੌਕੇ ਸੁਖਵਿੰਦਰ ਸਿੰਘ ਡਿੰਪਲ ਸਮੇਤ ਹੋਰ ਪਾਰਟੀ ਵਰਕਰ ਵੀ ਹਾਜ਼ਰ ਸਨ |