ਮਾਜਰੀ, 5 ਮਈ (ਕੁਲਵੰਤ ਸਿੰਘ ਧੀਮਾਨ)-ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨਿਰੰਤਰ ਪੰਥਕ ਜਥੇਬੰਦੀਆਂ ਤੇ ਰਾਜਨੀਤਿਕ ਪਾਰਟੀਆਂ ਨੂੰ ਇਕ ਪਲੇਟਫਾਰਮ 'ਤੇ ਇਕੱਠਾ ਕਰਨ ਲਈ ਯਤਨਸ਼ੀਲ ਹਨ ਤੇ ਪੰਜਾਬ ਦੇ ਵੱਖ-ਵੱਖ ਹਲਕਿਆ ਵਿਚ ਟਕਸਾਲੀ ਤੇ ਪੰਥ ਪ੍ਰਤੀ ਦਰਦ ਰੱਖਣ ਵਾਲੇ ਪਰਿਵਾਰਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ | ਇਸ ਮੁਹਿੰਮ ਤਹਿਤ ਅੱਜ ਮਨਪ੍ਰੀਤ ਸਿੰਘ ਇਆਲੀ ਨੇ ਟਕਸਾਲੀ ਆਗੂ ਤੇ ਸਾਬਕਾ ਵਿਧਾਇਕ ਜਥੇ. ਉਜਾਗਰ ਸਿੰਘ ਬਡਾਲੀ, ਇਲਾਕੇ ਦੇ ਪੰਥਕ ਆਗੂ ਸਾਹਿਬ ਸਿੰਘ ਬਡਾਲੀ, ਸਾਬਕਾ ਚੇਅਰਪਸਨ ਪਰਮਜੀਤ ਕੌਰ ਬਡਾਲੀ, ਸਾਬਕਾ ਚੇਅਰਮੈਨ ਮੇਜਰ ਸਿੰਘ ਸੰਗਤਪੁਰਾ, ਸਾਬਕਾ ਡਾਇਰੈਕਟਰ ਗੁਰਮੀਤ ਸਿੰਘ ਸ਼ਾਂਟੂ, ਮਨਦੀਪ ਸਿੰਘ ਖਿਜ਼ਰਾਬਾਦ, ਹਰਵਿੰਦਰ ਸਿੰਘ ਤਸੌਲੀ, ਤੇਜਿੰਦਰ ਸਿੰਘ ਵੀਰ ਜੀ, ਗੁਰਪ੍ਰੀਤ ਸਿੰਘ ਕੁਰਾਲੀ ਤੇ ਸਿਮਰਨਜੀਤ ਸਿੰਘ ਆੜ੍ਹਤੀ ਨਾਲ ਪੰਥ ਦੀ ਚੜ੍ਹਦੀ ਕਲਾ ਲਈ ਜ਼ਿਲ੍ਹਾ ਮੁਹਾਲੀ ਦੇ ਪੰਥ ਦਰਦੀ ਲੋਕਾਂ ਨੂੰ ਇਕ ਪਲੇਟਫਾਰਮ 'ਤੇ ਇਕੱਠਾ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਇਆਲੀ ਨੇ ਜਥੇ. ਉਜਾਗਰ ਸਿੰਘ ਬਡਾਲੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹਲਕਾ ਖਰੜ ਤੇ ਜ਼ਿਲ੍ਹਾ ਮੁਹਾਲੀ ਦੇ ਲੋਕਾਂ 'ਚ ਪਿਛਲੇ ਸਮੇਂ ਦੌਰਾਨ ਕੀਤੇ ਕੰਮਾਂ ਕਰਕੇ ਇਕ ਅਕਸ ਬਣਿਆ ਹੋਇਆ ਹੈ ਜਿਸ ਕਰਕੇ ਲੋਕਾਂ ਦੇ ਮਨਾਂ 'ਚ ਤੁਹਾਡਾ ਪ੍ਰਤੀ ਸਤਿਕਾਰ ਹੈ | ਉਨ੍ਹਾਂ ਕਿਹਾ ਕਿ ਅਜਿਹੇ ਪਰਿਵਾਰਾਂ ਦੇ ਪੰਥ ਦੀ ਚੜ੍ਹਦੀ ਕਲਾ ਲਈ ਯੋਗਦਾਨ ਪਾਏ ਜਾਣ 'ਤੇ ਹੀ ਪੰਥਕ ਧਿਰਾਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਆਪਣੇ ਨਿਸ਼ਾਨੇ ਨੂੰ ਸਰ ਕਰ ਸਕਦੀਆਂ ਹਨ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਜੌਲਾ, ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਕੰਸਾਲਾ, ਹਰਜਿੰਦਰ ਸਿੰਘ ਭੰਗੂ, ਰਣਧੀਰ ਸਿੰਘ ਕਾਦੀਮਾਜਰਾ, ਗੁਰਮੀਤ ਸਿੰਘ, ਸੁਰਿੰਦਰ ਸਿੰਘ ਧਰਮਗੜ੍ਹ, ਸੁਰਿੰਦਰ ਸਿੰਘ ਖ਼ਾਲਸਾ, ਇੰਦਰਵੀਰ ਸਿੰਘ ਕੁਰਾਲੀ ਤੇ ਨੰਬਰਦਾਰ ਜਗਤਾਰ ਸਿੰਘ ਸੰਗਤਪੁਰਾ ਆਦਿ ਹਾਜ਼ਰ ਸਨ |