21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਕਾਲਕਾ ਹਾਊਸਿੰਗ ਬੋਰਡ ਕਾਲੋਨੀ ਵਿਖੇ ਚੇਨ ਝਪਟਣ ਦੀ ਕੋਸ਼ਿਸ਼

Ad Position 21
No active advertisement
ਅਜੀਤ ਡੈਸਕ 07-05-2026
ਪੰਚਕੂਲਾ, 6 ਮਈ (ਕਪਿਲ)- ਕਾਲਕਾ ਹਾਊਸਿੰਗ ਬੋਰਡ ਕਾਲੋਨੀ ਵਿਖੇ ਇਕ ਮਹਿਲਾ ਦੀ ਚੇਨ ਝਪਟਣ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਪੂਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ਘਟਨਾ ਵੇਲੇ ਦੋ ਮਹਿਲਾਵਾਂ ਇਕੱਠੇ ਜਾ ਰਹੀਆਂ ਸਨ | ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਪਹਿਲਾਂ ਉਨ੍ਹਾਂ ਕੋਲ ਰੁਕ ਕੇ ਹਸਪਤਾਲ ਦਾ ਪਤਾ ਪੁੱਛਣ ਲੱਗੇ ਤੇ ਪਤਾ ਪੁੱਛਣ ਤੋਂ ਕੁਝ ਸਮੇਂ ਬਾਅਦ ਉਹ ਮੁੜ ਪਿੱਛੇ ਤੋਂ ਆਏ ਤੇ ਅਚਾਨਕ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ | ਹਾਲਾਂਕਿ ਮੁਲਜ਼ਮ ਆਪਣੇ ਮਨਸੂਬਿਆਂ 'ਚ ਕਾਮਯਾਬ ਨਹੀਂ ਹੋ ਸਕੇ | ਇਸ ਦੌਰਾਨ ਨਾਲ ਚੱਲ ਰਹੀ ਦੂਜੀ ਮਹਿਲਾ ਵਲੋਂ ਮੋਟਰਸਾਈਕਲ ਸਵਾਰਾਂ ਨੂੰ ਡੰਡੇ ਨਾਲ ਮਾਰਿਆ ਗਿਆ | ਘਟਨਾ ਤੋਂ ਬਾਅਦ ਦੋਵੇਂ ਮੋਟਰਸਾਈਕਲ ਸਵਾਰ ਮੌਕੇ ਤੋਂ ਫਰਾਰ ਹੋ ਗਏ | ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਹੈਲਮੈਟ ਪਹਿਨੇ ਹੋਏ ਸਨ | ਹੈਰਾਨੀ ਦੀ ਗੱਲ ਇਹ ਵੀ ਹੈ ਕਿ ਮੋਟਰਸਾਈਕਲ 'ਤੇ ਨੰਬਰ ਪਲੇਟ ਵੀ ਨਹੀਂ ਸੀ ਜਿਸ ਨਾਲ ਉਨ੍ਹਾਂ ਦੀ ਪਛਾਣ ਕਰਨਾ ਹੋਰ ਵੀ ਮੁਸ਼ਕਿਲ ਬਣ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਇੰਡਸ ਕੈਨੇਡਾ ਫਾਊਾਡੇਸ਼ਨ ਵਲੋਂ ਓ.ਸੀ.ਆਈ. ਦੇ ਡਿਜੀਟਾਈਜ਼ੇਸ਼ਨ ਦਾ ਸਵਾਗਤ ਅਗਲੀ ਖ਼ਬਰ ਸਰਕਾਰ ਆਪਣੀ ਨਾਕਾਮੀ ਲੁਕਾਉਣ ਲਈ ਭਾਜਪਾ 'ਤੇ ਲਾ ਰਹੀ ਦੋਸ਼–ਅਸ਼ਵਨੀ ਸ਼ਰਮਾ
Ad Position 24