21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਰਿਸ਼ਵਤਖੋਰੀ ਦੇ ਮਾਮਲੇ 'ਚ ਏ. ਐਸ. ਆਈ. ਨੂੰ ਤਿੰਨ ਸਾਲ ਕੈਦ ਦੀ ਸਜ਼ਾ

Ad Position 21
No active advertisement
ਅਜੀਤ ਡੈਸਕ 07-05-2026
ਐੱਸ. ਏ. ਐੱਸ. ਨਗਰ, 6 ਮਈ (ਕਪਿਲ ਵਧਵਾ)- ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਰਿਸ਼ਵਤਖੋਰੀ ਦੇ ਇਕ ਮਾਮਲੇ 'ਚ ਪੰਜਾਬ ਪੁਲਿਸ ਦੇ ਏ. ਐਸ. ਆਈ. ਜਗਦੀਸ਼ ਲਾਲ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾ ਸੁਣਾਈ ਹੈ | ਖ਼ਾਸ ਗੱਲ ਇਹ ਰਹੀ ਕਿ ਮਾਮਲੇ ਦੌਰਾਨ ਮੁੱਦਈ ਧਰਮ ਸਿੰਘ ਵਲੋਂ ਅਦਾਲਤ 'ਚ ਪਹਿਲਾਂ ਆਪਣੇ ਬਿਆਨਾਂ ਤੋਂ ਮੁਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਬਾਅਦ ਵਿਚ ਹੋਈ ਜਿਰਾਹ ਤੇ ਹੋਰ ਸਬੂਤਾਂ ਦੇ ਆਧਾਰ 'ਤੇ ਅਦਾਲਤ ਨੇ ਵਿਜੀਲੈਂਸ ਬਿਊਰੋ ਦੀ ਕਾਰਵਾਈ ਨੂੰ ਸਹੀ ਮੰਨਿਆ | ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਮੁਹਾਲੀ ਵਲੋਂ 1 ਅਗਸਤ 2019 ਨੂੰ ਏ.ਐਸ.ਆਈ. ਜਗਦੀਸ਼ ਲਾਲ, ਜੋ ਉਸ ਸਮੇਂ ਪੁਲਿਸ ਚੌਕੀ ਜੇਜੋਂ ਥਾਣਾ ਛੱਬੇਵਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਇੰਚਾਰਜ ਵਜੋਂ ਤਾਇਨਾਤ ਸੀ, ਨੂੰ 25 ਹਜ਼ਾਰ ਰੁ. ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਸੀ | ਇਸ ਮਾਮਲੇ ਸੰਬੰਧੀ ਸ਼ਿਕਾਇਤਕਰਤਾ ਧਰਮ ਸਿੰਘ ਨੇ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ ਸੀ | ਵਿਸ਼ੇਸ਼ ਜੱਜ ਹਰਦੀਪ ਸਿੰਘ ਦੀ ਅਦਾਲਤ ਨੇ ਆਪਣੇ ਫੈਸਲੇ ਵਿਚ ਕਿਹਾ ਕਿ ਪ੍ਰੋਸੀਕਿਊਸ਼ਨ ਵਲੋਂ ਰਿਸ਼ਵਤ ਦੀ ਮੰਗ, ਰਕਮ ਦੀ ਬਰਾਮਦਗੀ ਤੇ ਹੋਰ ਤਕਨੀਕੀ ਸਬੂਤ ਸਾਬਿਤ ਕੀਤੇ ਗਏ ਹਨ | ਇਸ ਲਈ ਮੁਲਜ਼ਮ ਏ. ਐਸ. ਆਈ. ਜਗਦੀਸ਼ ਲਾਲ ਨੂੰ ਭਿ੍ਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਦੋਸ਼ੀ ਕਰਾਰ ਦਿੰਦਿਆ ਤਿੰਨ ਸਾਲ ਕੈਦ ਨਾਲ 10 ਹਜ਼ਾਰ ਜੁਰਮਾਨਾ ਭਰਨ ਦਾ ਫੈਸਲਾ ਸੁਣਾਇਆ ਹੈ |
Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਹੜਤਾਲ ਸ਼ੁਰੂ <br/> ਅਗਲੀ ਖ਼ਬਰ ਇੰਡਸ ਕੈਨੇਡਾ ਫਾਊਾਡੇਸ਼ਨ ਵਲੋਂ ਓ.ਸੀ.ਆਈ. ਦੇ ਡਿਜੀਟਾਈਜ਼ੇਸ਼ਨ ਦਾ ਸਵਾਗਤ
Ad Position 24