21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਹੜਤਾਲ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 07-05-2026
ਜ਼ੀਰਕਪੁਰ, 6 ਮਈ (ਮਨਿੰਦਰ ਸਿੰਘ)- ਅੱਜ ਨਗਰ ਕੌਂਸਲ ਦੀ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਪ੍ਰਧਾਨ ਪ੍ਰਦੀਪ ਸੂਦ ਦੀ ਅਗਵਾਈ ਹੇਠ ਨਗਰ ਕੌਂਸਲ ਜ਼ੀਰਕਪੁਰ ਦੇ ਗੇਟ 'ਤੇ ਰੋਸ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਹੜਤਾਲ ਦੇ ਪਹਿਲੇ ਦਿਨ ਕਰਮਚਾਰੀਆਂ ਵਲੋਂ ਕੰਮਕਾਜ ਠੱਪ ਰੱਖਿਆ ਗਿਆ | ਇਸ ਦੌਰਾਨ ਯੂਨੀਅਨ ਪ੍ਰਧਾਨ ਸੂਦ ਨੇ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੂਬੇ ਭਰ ਵਿਚ ਕਰਮਚਾਰੀ ਧਰਨੇ ਤੇ ਹੜਤਾਲਾਂ ਕਰ ਰਹੇ ਹਨ ਤੇ ਜੀਰਕਪੁਰ 'ਚ ਵੀ ਅੱਜ ਤੋਂ ਹੜਤਾਲ ਸ਼ੁਰੂ ਹੋ ਗਈ ਹੈ | ਉਨ੍ਹਾਂ ਕਿਹਾ ਕਿ ਹੜਤਾਲ ਕਿੰਨੀ ਲੰਬੀ ਚੱਲੇਗੀ, ਇਹ ਸਰਕਾਰ 'ਤੇ ਨਿਰਭਰ ਕਰਦਾ ਹੈ | ਉਨ੍ਹਾਂ ਕਿਹਾ ਕਿ ਇਹ ਮੰਗਾਂ ਪੂਰੀਆਂ ਹੋਣ 'ਤੇ ਹੀ ਹੜਤਾਲ ਖ਼ਤਮ ਕਰ ਦਿੱਤੀ ਜਾਵੇਗੀ | ਇਸ ਮੌਕੇ ਯੂਨੀਅਨ ਦਫ਼ਤਰ ਦੇ ਪ੍ਰਧਾਨ ਰਵਿੰਦਰ ਪਾਲ ਸਿੰਘ, ਜਰਨਲ ਸਕੱਤਰ ਸਤੀਸ਼ ਭਾਟਲੀ ਤੇ ਦਫ਼ਤਰ ਸਕੱਤਰ ਸੂਰਜ ਕੁਮਾਰ ਸਮੇਤ ਕਾਮਿਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਮੰਗਾਂ ਪੂਰੀਆਂ ਨਾ ਹੋਈਆਂ, ਤਾਂ ਕਰਮਚਾਰੀ ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਰੋਸ ਰੈਲੀ ਕੱਢਣਗੇ |

Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਵਾਰਡਬੰਦੀ 'ਚ ਹੋਈ ਧੋਖਾਧੜੀ : ਐਨ. ਕੇ. ਸ਼ਰਮਾ <br/> ਅਗਲੀ ਖ਼ਬਰ ਰਿਸ਼ਵਤਖੋਰੀ ਦੇ ਮਾਮਲੇ 'ਚ ਏ. ਐਸ. ਆਈ. ਨੂੰ ਤਿੰਨ ਸਾਲ ਕੈਦ ਦੀ ਸਜ਼ਾ
Ad Position 24