21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਰਾਮਗੜ੍ਹੀਆ ਸਭਾ ਨੇ ਸ਼ਰਧਾ ਨਾਲ ਮਨਾਇਆ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ <br/>

Ad Position 21
No active advertisement
ਅਜੀਤ ਡੈਸਕ 07-05-2026
ਐੱਸ. ਏ. ਐੱਸ. ਨਗਰ, 6 ਮਈ (ਪ੍ਰੋ. ਅਵਤਾਰ ਸਿੰਘ)- ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਮੁਹਾਲੀ ਵਲੋਂ ਹਰ ਸਾਲ ਦੀ ਤਰ੍ਹਾਂ 18ਵੀਂ ਸਦੀ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਰਾਮਗੜ੍ਹੀਆ ਭਵਨ ਫੇਜ਼-3-ਬੀ-1 ਮੁਹਾਲੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸੰਬੰਧੀ ਸਵੇਰੇ 8 ਵਜੇ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਪ੍ਰਸ਼ੋਤਮ ਸਿੰਘ ਦੇ ਜਥੇ, ਇਸਤਰੀ ਸਤਿਸੰਗ ਦੀਆਂ ਬੀਬੀਆਂ ਦੇ ਜਥੇ, ਭਾਈ ਬੂਟਾ ਸਿੰਘ ਦੇ ਜਥੇ ਤੇ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਜਥੇ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ ਜਦਕਿ ਭਾਈ ਬਲਿਹਾਰ ਸਿੰਘ ਨੇ ਸ਼ਬਦ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਸਮਾਗਮ ਦੌਰਾਨ ਡਾ. ਸਤਵਿੰਦਰ ਸਿੰਘ ਭੰਮਰਾ ਨੇ ਮੁੱਖ ਮਹਿਮਾਨ ਵਜੋਂ ਜਦਕਿ ਬਲਵਿੰਦਰ ਸਿੰਘ ਹੂੰਝਣ ਅਤੇ ਦੀਦਾਰ ਸਿੰਘ ਕਲਸੀ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਹਾਜ਼ਰੀ ਲੁਆਈ | ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਸਾਬਕਾ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਇਸ ਦਿਹਾੜੇ ਦੀ ਵਧਾਈ ਦਿੱਤੀ | ਸਮਾਗਮ ਦੌਰਾਨ ਗੁਰਚਰਨ ਸਿੰਘ ਨੰਨੜ੍ਹਾ ਸਮੇਤ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਸਮਾਗਮ 'ਚ ਹਾਜ਼ਰੀ ਭਰਨ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਉਚੇਚੇ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਿਮਰਨਜੀਤ ਸਿੰਘ ਚੰਦੂਮਾਜਰਾ, ਕੁਲਦੀਪ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ, ਰਵਿੰਦਰ ਸਿੰਘ ਨਾਗੀ, ਬੀਬੀ ਕੁਲਦੀਪ ਕੌਰ ਕੰਗ, ਕੰਵਲਜੀਤ ਸਿੰਘ ਰੂਬੀ, ਗੁਰਮੁੱਖ ਸਿੰਘ ਸੋਹਲ, ਹਰਪਾਲ ਸਿੰਘ ਚੰਨਾ, ਹਰਮਨਪ੍ਰੀਤ ਸਿੰਘ ਪਿ੍ੰਸ, ਜਸਪ੍ਰੀਤ ਸਿੰਘ ਗਿੱਲ, ਅਜੈਪਾਲ ਸਿੰਘ ਮਿੱਢੂਖੇੜਾ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਇੰਦਰਜੀਤ ਸਿੰਘ ਖੋਖਰ, ਗੁਰਮੀਤ ਸਿੰਘ ਸਿਆਣ ਤੇ ਸਰਬਜੀਤ ਸਿੰਘ ਪਾਰਸ, ਰਾਮਗੜ੍ਹੀਆ ਸਭਾ ਦੇ ਸਲਾਹਕਾਰ ਦਰਸ਼ਨ ਸਿੰਘ ਕਲਸੀ, ਅਜੀਤ ਸਿੰਘ ਰਨੌਤਾ, ਜਸਵੰਤ ਸਿੰਘ ਭੁੱਲਰ, ਨਰਿੰਦਰ ਸਿੰਘ ਸੰਧੂ, ਸਾਬਕਾ ਪ੍ਰਧਾਨ ਨਿਰਮਲ ਸਿੰਘ ਸੱਭਰਵਾਲ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਾਬਰਾ, ਸੂਰਤ ਸਿੰਘ ਕਲਸੀ, ਸੀਨੀਅਰ ਮੀਤ ਪ੍ਰਧਾਨ ਪ੍ਰਦੀਪ ਸਿੰਘ ਭਾਰਜ, ਪਰਮਜੀਤ ਸਿੰਘ ਖੁਰਲ, ਮੀਤ ਪ੍ਰਧਾਨ ਮੇਜਰ ਸਿੰਘ ਭੁੱਲਰ, ਕੁਲਵਿੰਦਰ ਸਿੰਘ ਸੋਖੀ, ਭੁਪਿੰਦਰ ਸਿੰਘ ਚਾਨਾ, ਖ਼ਜ਼ਾਨਚੀ ਬਲਵਿੰਦਰ ਸਿੰਘ ਕਲਸੀ, ਤੇਜਿੰਦਰ ਸਿੰਘ ਸੱਭਰਵਾਲ, ਹਰਬਿੰਦਰ ਸਿੰਘ ਰਨੌਤਾ, ਜਸਪਾਲ ਸਿੰਘ ਵਿਰਕ, ਤਰਸੇਮ ਸਿੰਘ ਖੋਖਰ, ਸੁਰਿੰਦਰ ਸਿੰਘ ਜੰਡੂ, ਚੰਨਪ੍ਰੀਤ ਸਿੰਘ ਭੁੱਲਰ, ਰਜਿੰਦਰ ਸਿੰਘ ਮਠਾੜੂ, ਨਾਰਾਇਣ ਸਿੰਘ ਭੁੱਲਰ, ਸੁਰਜੀਤ ਸਿੰਘ ਮਠਾੜੂ ਤੇ ਸਤਨਾਮ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗਰਮੀਆਂ 'ਚ ਗੁਰਦੇ ਦੀ ਪੱਥਰੀ ਤੇ ਯੂ.ਟੀ.ਆਈ. ਦਾ ਖ਼ਤਰਾ ਵਧਦਾ ਹੈ- ਡਾ. ਵਿਦੁਰ ਭੱਲਾ <br/> ਅਗਲੀ ਖ਼ਬਰ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਵਾਰਡਬੰਦੀ 'ਚ ਹੋਈ ਧੋਖਾਧੜੀ : ਐਨ. ਕੇ. ਸ਼ਰਮਾ <br/>
Ad Position 24