21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮੁਲਾਜ਼ਮਾਂ ਵਲੋਂ ਚੰਡੀਗੜ੍ਹ ਦੇ ਮਟਕਾ ਚੌਕ ਵਿਖੇ ਰੋਸ ਪ੍ਰਦਰਸ਼ਨ, ਚਾਰ ਦਰਜਨ ਦੇ ਕਰੀਬ ਮੁਲਾਜ਼ਮ ਪੁਲਿਸ ਵਲੋਂ ਹਿਰਾਸਤ 'ਚ <br/>

Ad Position 21
No active advertisement
ਅਜੀਤ ਡੈਸਕ 07-05-2026
ਚੰਡੀਗੜ੍ਹ, 6 ਮਈ (ਅਜਾਇਬ ਸਿੰਘ ਔਜਲਾ) - ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਤੋਂ ਤੰਗ ਆਏ ਮੁਲਾਜ਼ਮਾਂ ਨੇ ਅੱਜ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਦੇ ਸੱਦੇ 'ਤੇ ਚੰਡੀਗੜ੍ਹ ਦੇ ਮਸ਼ਹੂਰ ਮਟਕਾ ਚੌਕ 'ਤੇ ਸਰਕਾਰ ਵਿਰੁੱਧ ਵਿਰੋਧ ਦਰਜ ਕੀਤਾ | ਸਰਕਾਰ ਵਲੋਂ ਮੁਲਾਜ਼ਮਾਂ ਦੇ ਡੀ.ਏ. ਸਬੰਧੀ ਹਾਈਕੋਰਟ ਵਲੋਂ ਦਿੱਤੇ ਫ਼ੈਸਲੇ ਵਿਰੁੱਧ ਸਰਕਾਰ ਵਲੋਂ ਡਬਲ ਬੈਂਚ 'ਤੇ ਪਾਈ ਗਈ ਰੀਵਿਊ ਪਟੀਸ਼ਨ ਕਾਰਨ ਮੁਲਾਜ਼ਮ ਭਾਰੀ ਰੋਹ 'ਚ ਸਨ | ਮੁਲਾਜ਼ਮਾਂ ਨੇ ਇਹ ਪ੍ਰਦਰਸ਼ਨ ਛੁੱਟੀ ਹੋਣ ਤੋਂ ਬਾਅਦ ਪੰਜ ਤੋਂ ਛੇ ਵਜੇ ਦਰਮਿਆਨ ਕੀਤਾ | ਇਸੇ ਦੌਰਾਨ ਇਨ੍ਹਾਂ ਚਾਰ ਦਰਜਨ ਕਰੀਬ ਮੁਲਾਜ਼ਮਾਂ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲਿਆ ਗਿਆ | ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਤੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਿਲ ਮਨਜੀਤ ਸਿੰਘ ਰੰਧਾਵਾ, ਸੁਸ਼ੀਲ ਕੁਮਾਰ ਫ਼ੌਜੀ, ਸਾਹਿਲ ਸ਼ਰਮਾ, ਹਰਨੇਕ ਸਿੰਘ, ਅਮਿਤ ਕਟੋਚ ਨੇ ਕਿਹਾ ਕਿ ਜਾਂ ਤਾਂ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਜਾਣ ਨਹੀਂ ਤਾਂ 2027 ਦੇ ਵਿਧਾਨ ਸਭਾ ਚੋਣਾਂ 'ਚ 'ਆਪ' ਸਰਕਾਰ ਦਾ ਹਾਲ ਵੀ ਬੰਗਾਲ ਦੀ ਮਮਤਾ ਬੈਨਰਜੀ ਵਾਲੀ ਪਾਰਟੀ ਵਾਲਾ ਕਰ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਦਸਤਾਵੇਜ਼ੀ ਫਿਲਮ 'ਨਿਰਮਲਾ' ਜਿਊਰੀ ਮੈਂਸ਼ਨ ਨਾਲ ਸਨਮਾਨਿਤ <br/> ਅਗਲੀ ਖ਼ਬਰ 20 ਸਾਲ ਬਾਅਦ ਹਾਈ ਕੋਰਟ ਨੇ ਸੁਧਾਰੀ '6 ਹਜ਼ਾਰ ਮਹੀਨਾਵਾਰ ਆਮਦਨ' ਦੀ ਗ਼ਲਤੀ <br/>
Ad Position 24