21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਗੈਂਗਸਟਰਾਂ 'ਤੇ ਵਾਰ ਦਾ 106ਵਾਂ ਦਿਨ ਪੰਜਾਬ ਪੁਲਿਸ ਵਲੋਂ 586 ਥਾਵਾਂ 'ਤੇ ਛਾਪੇਮਾਰੀ : 308 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 07-05-2026
ਚੰਡੀਗੜ੍ਹ, 6 ਮਈ (ਅਜੀਤ ਬਿਊਰੋ) - 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ 106ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 586 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 106ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 308 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗਿ੍ਫ਼ਤਾਰੀਆਂ 27,037 ਹੋ ਗਈਆਂ ਬਨ | ਇਸ ਤੋਂ ਇਲਾਵਾ 57 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 21 ਵਿਅਕਤੀਆਂ ਨੂੰ ਤਫਤੀਸ਼ ਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 13 ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ 431ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 110 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, (ਬਾਕੀ ਸਫ਼ਾ 6 'ਤੇ)
2321 ਨਸ਼ੀਲੀਆਂ ਗੋਲੀਆਂ/ਕੈਪਸੂਲ ਤੇ 30,088 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ | ਇਸ ਨਾਲ ਸਿਰਫ 431 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 62,802 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਦੁਬਈ ਭੇਜਣ ਦੇ ਨਾਂਅ 'ਤੇ 6 ਲੱਖ ਰੁਪਏ ਦੀ ਠੱਗੀ ਅਗਲੀ ਖ਼ਬਰ ਦਸਤਾਵੇਜ਼ੀ ਫਿਲਮ 'ਨਿਰਮਲਾ' ਜਿਊਰੀ ਮੈਂਸ਼ਨ ਨਾਲ ਸਨਮਾਨਿਤ <br/>
Ad Position 24