21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਦੁਬਈ ਭੇਜਣ ਦੇ ਨਾਂਅ 'ਤੇ 6 ਲੱਖ ਰੁਪਏ ਦੀ ਠੱਗੀ

Ad Position 21
No active advertisement
ਅਜੀਤ ਡੈਸਕ 07-05-2026

ਚੰਡੀਗੜ੍ਹ, 6 ਮਈ (ਕਪਿਲ ਵਧਵਾ)- ਵਿਦੇਸ਼ ਭੇਜਣ ਦੇ ਨਾਮ 'ਤੇ 6 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮੌਲੀ ਜੱਗਰਾਂ ਥਾਣਾ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਮੌਲੀ ਜੱਗਰਾਂ ਵਾਸੀ ਮੁਹੰਮਦ ਸ਼ਾਕਿਰ ਨੇ ਦੱਸਿਆ ਕਿ ਦਿਲਸ਼ਾਦ ਤੇ ਦਿਨੇਸ਼ ਵਾਸੀ ਪਿੰਡ ਹਰਸ਼ਵਾਡਾ ਜ਼ਿਲ੍ਹਾ ਬਿਜਨੌਰ (ਉੱਤਰ ਪ੍ਰਦੇਸ਼) ਨੇ ਉਸ ਨੂੰ ਦੁਬਈ ਵਿਚ ਵਰਕ ਵੀਜ਼ਾ ਲਗਵਾਉਣ ਦਾ ਝਾਂਸਾ ਦਿੱਤਾ ਸੀ | ਮੁਲਜ਼ਮਾਂ ਨੇ ਉਸ ਤੋਂ ਇਸ ਕੰਮ ਦੇ ਬਦਲੇ 6 ਲੱਖ ਰੁਪਏ ਲੈ ਲਏ ਪਰ ਨਾ ਤਾਂ ਉਸ ਨੂੰ ਵੀਜ਼ਾ ਲਗਵਾ ਕੇ ਦਿੱਤਾ ਗਿਆ ਤੇ ਨਾ ਹੀ ਰਕਮ ਵਾਪਸ ਕੀਤੀ ਗਈ | ਇਸ ਤੋਂ ਇਲਾਵਾ ਜਦੋਂ ਸ਼ਿਕਾਇਤ ਕਰਤਾ ਨੇ ਉਕਤ ਵਿਅਕਤੀਆਂ ਤੋਂ ਆਪਣੇ ਪੈਸੇ ਮੰਗੇ ਤਾਂ ਉਨ੍ਹਾਂ ਉਸ ਨਾਲ ਗਾਲੀ ਗਲੋਚ ਵੀ ਕੀਤੀ | ਸ਼ਿਕਾਇਤ ਦੇ ਆਧਾਰ 'ਤੇ ਮੌਲੀ ਜੱਗਰਾਂ ਥਾਣਾ ਪੁਲਿਸ ਨੇ ਧੋਖਾਧੜੀ ਦੀ ਇਹ ਘਟਨਾ ਕੁਝ ਸਾਲ ਪੁਰਾਣੀ ਹੋਣ ਕਾਰਨ ਮੁਲਜ਼ਮਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰ ਲਈ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਤਿੰਨ ਹਫ਼ਤੇ ਚੱਲੀ ਜਾਂਚ ਮੁਹਿੰਮ ਦੌਰਾਨ 5 ਮੁਲਜ਼ਮ ਹਥਿਆਰਾਂ ਸਮੇਤ ਗਿ੍ਫ਼ਤਾਰ <br/> ਅਗਲੀ ਖ਼ਬਰ ਗੈਂਗਸਟਰਾਂ 'ਤੇ ਵਾਰ ਦਾ 106ਵਾਂ ਦਿਨ ਪੰਜਾਬ ਪੁਲਿਸ ਵਲੋਂ 586 ਥਾਵਾਂ 'ਤੇ ਛਾਪੇਮਾਰੀ : 308 ਗਿ੍ਫ਼ਤਾਰ
Ad Position 24